ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਮੁਫਤ ਆਯੂਰਵੈਦਿਕ ਕੈਂਪ ਦਾ ਆਯੋਜਨ
ਮਾਨਸਾ, 13 ਸਤੰਬਰ:
ਡਾਇਰੈਕਟਰ ਆਫ ਆਯੂਰਵੈਦਾ ਪੰਜਾਬ ਡਾ. ਰਵੀ ਕੁਮਾਰ ਡੂਮਰਾ ਅਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਮੁਫ਼ਤ ਆਯੂਰਵੈਦਿਕ ਕੈਂਪ ਲਗਾਏ ਜਾ ਰਹੇ ਹਨ। ਇਸ ਕੜੀ ਦੇ ਤਹਿਤ ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਬਜ਼ੁਰਗਾਂ ਲਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਮਿਤਾ ਗਰਗ ਵੱਲੋਂ ਆਯੂਰਵੈਦਾ ਦੇ ਗੁਰੂ ਸ੍ਰੀ ਧਨਵੰਤਰੀ ਜੀ ਦੀ ਆਰਤੀ ਕਰਕੇ ਕੀਤਾ ਗਿਆ।
ਇਸ ਮੁਫ਼ਤ ਆਯੂਰਵੈਦਿਕ ਕੈਂਪ ਵਿੱਚ ਤਕਰੀਬਨ 159 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਜਿਸ ਵਿੱਚੋਂ 60 ਸਾਲ ਤੋਂ ਉੱਪਰ ਦੇ 99 ਮਰੀਜ਼ ਸ਼ਾਮਿਲ ਹੋਏ। ਮਰੀਜਾਂ ਨੂੰ ਚੈੱਕ ਅਪ ਕਰਨ ਉਪਰੰਤ ਫਰੀ ਦਵਾਈਆਂ ਦਿੱਤੀਆਂ ਗਈਆਂ ਅਤੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਦਾ ਵੀ ਚੈੱਕ ਅਪ ਕੀਤਾ ਗਿਆ। ਇਸ ਮੌਕੇ ਤੇ ਡਾ. ਪੂਜਾ ਅਤੇ ਡਾ. ਸੀਮਾ ਗੋਇਲ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰੱਖਣ ਲਈ ਸੰਤੁਲਿਤ ਖੁਰਾਕ ਲੈਣ ਅਤੇ ਯੋਗਾ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਲੋਕਾਂ ਨੂੰ ਯੋਗ ਆਸਣਾ...







