ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ
ਲੁਧਿਆਣਾ, 12 ਸਤੰਬਰ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਬੱਚਤ ਭਵਨ ਵਿੱਚ ਹੋਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਟੀਚੇ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਦਾ ਪੰਦਰਵਾੜਾ ਕੈਲੰਡਰ ਤਿਆਰ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕਰਨ ਦਾ ਸੁਝਾਅ ਦਿੱਤਾ। ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕਤਾ ਫੈਲਾਉਣ ਵਾਲੇ ਸਕੂਲਾਂ, ਕਾਲਜਾਂ ਅਤੇ ਨੋਡਲ ਅਫ਼ਸਰਾਂ ਨੂੰ 2 ਅਕਤੂਬਰ ਨੂੰ ਮਾਨਤਾ ਦਿੱਤੀ ਜਾਵੇਗੀ ਅਤੇ ਸਨਮਾਨਿਤ ਕੀਤਾ ਜਾਵੇਗਾ।
ਮੇਜਰ ਸਰੀਨ ਨੇ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਆਪਣੇ ਦਫ...








