5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ
ਚੰਡੀਗੜ੍ਹ, 11 ਸਤੰਬਰ, 2024 -
ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ 'ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ...








