ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰਨ ਲਈ ਪੜ੍ਹਾਈ ਹੀ ਇੱਕੋ-ਇੱਕ ਸਾਧਨ-ਅਨੁਰਾਗ ਵਰਮਾ
ਚੰਡੀਗੜ੍ਹ/ਪਟਿਆਲਾ, 7 ਸਤੰਬਰ:
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ ਨਿੱਘੀ ਯਾਦ ਵਿੱਚ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਵਦੀਪ ਵਰਮਾ ਤੇ ਸਪੁੱਤਰ ਆਯਾਨ ਵਰਮਾ ਵੀ ਮੌਜੂਦ ਸਨ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਕਾਮਰਸ ਸਟਰੀਮ ਦੀ ਸ਼ੁਰੂਆਤ ਵੀ ਕਰਵਾਈ।
ਵਿਦਿਆਰਥੀਆਂ ਨਾਲ ਰੂ-ਬ-ਰੂ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਵਿੱਦਿਆ ਦੀ ਅਹਿਮੀਅਤ ਬਾਰੇ ਆਪਣੇ ਪਰਿਵਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਵਿੱਦਿਆ ਕਰਕੇ ਹੀ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਵਿੱਚ ਵੱਡੀ ਤਬਦੀਲੀ ਆਈ ਹੈ। ਸ੍ਰੀ ਵਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜ੍ਹਾਈ ਵ...








