ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਚੰਡੀਗੜ੍ਹ, 7 ਸਤੰਬਰ:
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ।
ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।
ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕ...








