ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇਜ਼ੀ ਲਿਆਉਣ-ਧੀਮਾਨ
ਫਿਰੋਜ਼ਪੁਰ 4 ਸਤੰਬਰ 2024.....
ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਐੱਸ.ਡੀ.ਐੱਮਜ਼, ਬੀਡੀਓਜ਼, ਮਿਊਂਸੀਪਲ ਕੌਂਸਲ ਦੇ ਅਧਿਕਾਰੀ ਅਤੇ ਬੀ.ਐਲ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ,ਜਿਸ ਤਹਿਤ ਸੋਧੇ ਹੋਏ ਸ਼ਡਿਊਲ ਅਨੁਸਾਰ ਐਸ. ਜੀ. ਪੀ.ਸੀ. ਚੋਣਾਂ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਕੀਤੀ ਜਾਵੇਗੀ, ਜਿਸ ’ਤੇ 29 ਅਕਤੂਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ ਨਿਯਮ, 1959 ਦੇ ਨਿਯਮ 10 (3) ਅਨੁਸਾਰ 8 ਨਵੰਬਰ 2024 ਤੱਕ ਕਰ ਦਿੱਤਾ ਜਾਵੇਗਾ। ਇਸ ਉਪਰੰਤ 25 ਨਵੰਬਰ 2024 ਨੂੰ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ...








