ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਦੱਸਿਆ ਕਿ ਬਲਾਕ ਲੰਬੀ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਬਲਾਕ ਲੰਬੀ ਦੇ ਬਾਦਲ ਸਟੇਡੀਅਮ ਵਿਖੇ ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਸੰਜੀਵ ਕੁਮਾਰ, ਪੀ.ਸੀ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਰਿਤੂ ਨੰਦਾ ਪ੍ਰਿੰਸੀਪਲ ਦਸ਼ਮੇਸ਼ ਕਾਲਜ, ਬਾਦਲ ਅਤੇ ਸ਼੍ਰੀ ਗੁਰਬਾਜ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ।
ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ...








