‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਸਤੰਬਰ:
ਜ਼ਿਲ੍ਹੇ 'ਚ 2 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ 04 ਬਲਾਕਾਂ 'ਚ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ 'ਚ ਹਿੱਸਾ ਲੈਣ ਲਈ ਖਿਡਾਰੀਆਂ 'ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲੇ ਕਰਵਾਉਣ ਲਈ ਜ਼ਿਲ੍ਹਾ ਐਸ ਏ ਐਸ ਨਗਰ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਬਲਾਕ ਪੱਧਰ ‘ਤੇ ਐਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋ-ਖੋ ਅਤੇ ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ। ਜਿਨ੍ਹਾਂ ਖਿਡਾਰੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਨਹੀਂ ਹੋ ਸਕੀ, ਉਹ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ।
ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਬਲਾਕ ਡੇਰਾਬੱਸੀ ਵਿਖੇ ਮਿਤੀ 02-09-2024 ਤੋਂ 04-09-2024 ਤਕ ਸਰਕਾਰੀ ਕਾਲਜ ਡੇਰਾਬੱਸੀ ਅਤੇ ਲਾਲੜੂ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ...








