Thursday, November 5
Shadow

Punjab

ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

National, Politics, Punjab
ਲੁਧਿਆਣਾ, 30 ਅਗਸਤ (000) - ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੀ.ਟੀ. ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਫਿਊਚਰ ਟਾਈਕੂਨਜ਼ ਸਮਾਜ ਦੇ ਹਾਸ਼ੀਏ 'ਤੇ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਹੈ, ਜੋ ਉਹਨਾਂ ਦੇ ਵਿਚਾਰਾਂ ਅਤੇ ਉੱਦਮਾਂ ਲਈ ਵਿੱਤੀ ਮਦਦ ਦੇ ਮੌਕੇ ਪ੍ਰਦਾਨ ਕਰਦੀ ਹੈ। ਵਿਧਾਇਕ ਨੇ ਦੱਸਿਆ ਕਿ ਇਹ ਪ੍ਰੋਗਰਾਮ ਸੂਬੇ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਏਜੰਸੀ 'ਸਟਾਰਟਅੱਪ ਪੰਜਾਬ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸੰਭਾਵੀ ਭਾਈਵਾਲਾਂ, ਹਿੱਸੇਦਾਰਾਂ ਅਤੇ ਜਨਤਾ ਨੂੰ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਵਿੱਚ ਸ਼ਾਮਲ ਹੋਣ ਅਤੇ ਉਹਨਾਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਦਾ ਪ੍ਰਸਤਾਵ ਕਰਨ ਲਈ ਸੱਦਾ ਦ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

National, Politics, Punjab
ਐੱਸ ਏ ਐੱਸ ਨਗਰ/ਖਰੜ, 30 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਤਹਿਤ ਅੱਜ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜ਼ਗੜ੍ਹ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ। ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਦਸ਼ਤਾਵੇਜ਼ ਪੂਰੇ ਕਰ ਸਕਣ ਅਤੇ ਕੈਂਪ ਵਿੱਚ ਪਹ...
ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ

ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ

National, Politics, Punjab
  ਫਾਜਿਲਕਾ 30 ਅਗਸਤ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਪੰਕਜ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਡੱਬਵਾਲਾ ਕਲਾਂ ਅਤੇ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਫਾਜ਼ਿਲਕਾ ਦੀ ਯੋਗ ਅਗਵਾਈ ਹੇਠ ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਜਿਲ੍ਹਾ ਹਸਪਤਾਲ ਫਾਜ਼ਿਲਕਾ ਦੇ ਐਸਐਸਕੇ  ਸੈਂਟਰ ਤੋਂ ਆਏ ਸਟਾਫ ਵੱਲੋਂ ਪਿੰਡ ਵਾਸੀਆਂ ਨੂੰ ਐਚਆਈਵੀ ਅਤੇ ਏਡਜ਼ ਬਾਰੇ ਜਾਗਰੂਕ ਕੀਤਾ ਗਿਆ ਉਹਨਾਂ ਨੂੰ ਐਚਆਈਵੀ  ਅਤੇ ਆਰਪੀਆਰ ਤੋਂ ਬਚਾਅ ਬਾਰੇ ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਵੀ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣੀ ਜਾਂਚ ਜਿਲ੍ਹਾ ਹਸਪਤਾਲ ਫਾਜ਼ਿਲਕਾ ਵਿਖੇ ਕਰਵਾਉਣ ਹਸਪਤਾਲ ਵਿਖੇ ਐਚਆਈਵੀ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਕੈਂਪ ਵਿੱਚ ਸ਼ਾਮਿਲ ਹੋਏ ਲੋਕਾਂ ਦੇ ਸੈਂਪਲ ਵੀ ਲਏ ਗਏ । ਇਸ ਮੌਕੇ ਤੇ ਡਾ ਰਾਘਵ ਛਾਬੜਾ ਮੈਡੀਕਲ ਅਫਸਰ, ਜਿਲ੍ਹਾ ਹਸਪਤਾਲ ਤੋਂ ਕੰਵਲੀਤ ਸਿੰਘ, ਸੁਖਜੀਤ ਕੌਰ, ਨਿਸ਼ੁ ਬਾਲਾ, ਰਿਚਾ ਰਾਣੀ, ਰਵੀ ਕੁਮਾਰ ਅਤੇ ਐਚਡਬਲਿਊਸੀ ਹਸਤਾ ਕਲਾਂ ਤੋਂ ਗੁ...
ਪੰਜਾਬ ਮਨੁੱਖੀ ਅਧਿਕਾਰ ਪੈਨਲ ਦੇ ਮੁਖੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਮਨੁੱਖੀ ਅਧਿਕਾਰ ਪੈਨਲ ਦੇ ਮੁਖੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

Politics, Punjab
ਲੁਧਿਆਣਾ, 30 ਅਗਸਤ (000) - ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਅਤੇ ਸ਼੍ਰੀ ਕੇ.ਕੇ.ਬਾਂਸਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ ਵੱਲੋਂ 30 ਅਗਸਤ (ਸ਼ੁੱਕਰਵਾਰ) ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੀਨੀਅਰ ਸਿਟੀਜਨਾਂ ਅਤੇ ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦੇ ਕੈਦੀਆਂ ਦੀਆਂ ਅਸਲ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ। ਚੇਅਰਮੈਨ ਦੇ ਲੁਧਿਆਣਾ ਪੁੱਜਣ 'ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਸੀ.ਜੇ.ਐਮ. ਹਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਡੀ.ਸੀ.ਪੀ. ਜਸਕਿਰਨ ਸਿੰਘ ਤੇਜਾ, ਸਿਵਲ ਸਰਜਨ ਡਾ. ਪਰਦੀਪ ਮਹਿੰਦਰਾ, ਮਹਿਲਾ ਜੇਲ੍ਹ ਸੁਪਰਡੈਂਟ ਵਿਜੇ ਕੁਮਾਰ, ਬੋਰਸਟਲ ਜੇਲ੍ਹ ਦੇ ਸੁਪਰਡੈਂਟ ਗੁਰਪ੍ਰੀਤ ਸਿੰਘ, ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਵੀਰ ਸਿੰਘ, ਡੀ.ਐਸ.ਐਸ.ਓ ਇੰਦਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਅੰਤਰਰਾਸ਼ਟਰੀ ਸਰਕਟ ਹਾਊਸ ਵਿੱਚ ਸਵਾਗਤ ਕੀਤਾ। ਚੇਅਰਮੈਨ ਨੇ ਕਿਹਾ ਕਿ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ

Politics, Punjab
ਫਾਜ਼ਿਲਕਾ 30 ਅਗਸਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਇਥੇ ਦਿਹਾਤੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਿੰਡਾਂ ਵਿੱਚ ਚੱਲ ਰਹੇ ਤੇ ਹੋ ਚੁੱਕੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਸਕੀਮਾ ਤਹਿਤ ਆਏ ਫੰਡਾਂ ਅਧੀਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾ ਦੇ ਅੰਦਰ-ਅੰਦਰ ਜਮ੍ਹਾਂ ਕਰਵਾਏ ਜਾਣ। ਇਸ ਤੋਂ ਇਲਾਵਾ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਇਸ ਕੰਮ ਵਿੱਚ ਕੁਤਾਹੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ ਤੇ ਜਿਮੇਵਾਰ ਹੋਣਗੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਖੇ ਲਾਈਬ੍ਰੇਰੀਆਂ ਬਣਾਉਣ, ਸਫਾਈ ਵਿਵਸਥਾ ਨੂੰ ਦਰੁਸਤ ਕਰਨ ਹਿਤ ਦੇ ਨਾਲ-ਨਾਲ ਹੋਰ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ, ਪਿੰਡਾਂ ਅੰਦਰ ਪਬ...
ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

National, Politics, Punjab
ਫਰੀਦਕੋਟ, 30 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਜੈਤੋ  ਦੇ ਬਰਾੜ ਪੈਲੇਸ ਬਾਜਾਖਾਨਾ ਰੋਡ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ੍ਰੀ ਅਮੋਲਕ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।  ਕੈਂਪ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਕੀਤੀ । ਕੈਂਪ ਦੀ ਇਹ ਵਿਸ਼ੇਸ਼ਤਾ ਰਹੀ ਕਿ ਖੇਤੀਬਾੜੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਕੋ ਮੰਚ ਤੋਂ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ  ਸਕੀਮਾਂ  ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਕੈਂਪ ਮੌਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵਿੱਚ ਵਰਤੀ...
“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

National, Politics, Punjab
ਮੋਗਾ, 30 ਅਗਸਤ, ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਹਨਾਂ ਦੱਸਿਆ ਕਿ ਧਰਤੀ ਉਪਰ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਨ ਅਤੇ ਹਰੇਕ ਮਨੁੱਖ ਨੂੰ ਇਹ ਨੇ...
ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

National, Politics, Punjab
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 30 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਥੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇੱਥੇ ਜਿੱਥੇ ਗਿੱਧੇ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ ਉੱਥੇ ਹੀ ਖੋ-ਖੋ ਅਤੇ ਕਬੱਡੀ ਵਰਗੀਆਂ ਵਿਰਾਸਤੀ ਖੇਡਾਂ ਦੇ ਮੁਕਾਬਲੇ ਹੋਏ। ਨਾਲ ਦੀ ਨਾਲ ਪੇਂਟਿੰਗ ਮੁਕਾਬਲੇ, ਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਮੁਕਾਬਲੇ, ਰੰਗੋਲੀ ਬਣਾਉਣ ਦੇ ਮੁਕਾਬਲੇ, ਗੁੱਤ ਗੁੰਦਣ ਦੇ ਮੁਕਾਬਲੇ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਉਦੇਸ਼ ਜਿੱਥੇ ਸਾਡੇ ਬੱਚਿਆਂ ਨੂੰ ਵਿਰਾਸਤ ਨਾਲ ਜੋੜਨਾ ਸੀ ਉੱਥੇ ਹੀ ਉਹਨਾਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਪੈਦਾ ਕਰਨਾ ਵੀ ਸੀ। ਭੰਗੜੇ ਦੇ ਮੁਕਾਬਲਿਆਂ ਵਿੱਚ ਡੇਰਾ ਭਾਈ ਮਸਤਾਨ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅਬਲਪੁਰਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਸਰਕਾਰੀ ਸੀਨ...
ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ

ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ

Punjab
ਫਰੀਦਕੋਟ 29 ਅਗਸਤ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਪਿਛਲੇ ਮਹੀਨੇ ਲਏ ਗਏ ਫੈਸਲਿਆਂ ਉੱਪਰ ਹੋਏ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਗਊਸ਼ਾਲਾ ਵਿੱਚ ਕੰਮ ਕਰਨ ਵਾਲੇ ਮੁਲਾਜਮਾਂ ਦੀ ਗਿਣਤੀ ਵਧਾਉਣ ਦੀ ਹਦਾਇਤ ਕੀਤੀ ਗਈ ਤਾਂ ਜੋ ਗਊਵੰਸ਼ ਦੀ ਸੇਵਾ ਹੋਰ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਉਨ੍ਹਾਂ ਗਊਸ਼ਾਲਾ ਵਿੱਚ ਚੱਲ ਰਹੇ ਪ੍ਰਬੰਧਾ, ਚਾਰੇ, ਪਾਣੀ, ਤੂੜੀ,ਫੀਡ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਵਿੱਚ ਲੋੜੀਂਦੀਆਂ ਚੀਜਾਂ ਚਾਰੇ ਅਤੇ ਫੀਡ ਆਦਿ ਦੀਆਂ ਬਾਰੇ ਪੂਰਾ ਧਿਆਨ ਰੱਖਿਆ ਜਾਵੇ...
ਮੋਗਾ ਪੁਲਿਸ ਵੱਲੋਂ 2 ਵਿਅਕਤੀ 2 ਨਜਾਇਜ ਅਸਲਿਆਂ ਸਮੇਤ ਕਾਬੂ

ਮੋਗਾ ਪੁਲਿਸ ਵੱਲੋਂ 2 ਵਿਅਕਤੀ 2 ਨਜਾਇਜ ਅਸਲਿਆਂ ਸਮੇਤ ਕਾਬੂ

Punjab
ਮੋਗਾ, 29 ਅਗਸਤ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ ਐਸ.ਐਸ.ਪੀ ਮੋਗਾ ਦੀ ਅਗਵਾਈ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਸ਼੍ਰੀ ਲਵਦੀਪ ਸਿੰਘ ਡੀ.ਐਸ.ਪੀ (ਆਈ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਹਨਾਂ ਪਾਸੋ 2 ਪਿਸਟਲ ਦੇਸੀ 32 ਬੋਰ ਸਮੇਤ 3 ਰੋਂਦ ਜਿੰਦਾ 32 ਬੋਰ, 1 ਖੋਲ 32 ਬੋਰ, 2 ਮੋਬਾਇਲ ਫੋਨ, ਸਕੂਟਰੀ ਐਕਟਿਵਾ ਹੌਂਡਾ ਨੰਬਰ ਪੀ.ਬੀ.-08-ਸੀ ਜੇ -7986  ਬਿਨ੍ਹਾ ਕਾਗਜਾਤ ਬਰਾਮਦ ਕੀਤੀ। ਸੀਨੀਅਰ ਕਪਤਾਨ ਪੁਲਿਸ ਸ੍ਰੀ ਅੰਕੁਰ ਗੁਪਤਾ ਨੇ ਦੱਸਿਆ ਏ.ਐਸ.ਆਈ. ਸੁਖਵਿੰਦਰ ਸਿੰਘ ਜਦ ਸੀ.ਆਈ.ਏ ਸਟਾਫ ਮੋਗਾ ਨਾਲ ਗਸ਼ਤ ਦੌਰਾਨ ਰਵਾਨਾ ਸੀ ਤਾਂ ਸਾਹਮਣੇ ਤੋ ਇੱਕ ਐਕਟੀਵਾ ਸਕੂਟਰੀ ਰੰਗ ਚਿੱਟਾ ਆਉਦੀ ਦਿਖਾਈ ਦਿੱਤੀ,ਜਿਸ ਉਪਰ ਦੋ ਨੌਜਵਾਨ ਜਿੰਨ੍ਹਾ ਵਿੱਚੋਂ ਸਕੂਟਰੀ ਚਲਾਉਣ ਵਾਲੇ ਨੇ ਮੂੰਹ ਬੰਨਿਆ ਹੋਇਆ ਸੀ ਅਤੇ ਦੂਸਰਾ ਨੌਜਵਾਨ ਪਿੱਛੇ ਬੈਠਾ ਸੀ,ਜਿੰਨ੍ਹਾ ਨੂੰ ਸ਼ੱਕ ਦੇ ਅਧਾਰ ਤੇ ਰੁੱਕਣ ਦਾ ਇਸ਼ਾਰਾ ਦੇਣ ...