ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 29 ਅਗਸਤ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ।
ਇਸ ਮੌਕੇ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਇਹ ਇੱਕ ਸਾਰਥਕ ਉਪਰਾਲਾ ਹੈ, ਜਿੱਥੇ ਸਾਡੀਆਂ ਧੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਇੱਕ ਮੰਚ ਮਿਲ ਰਿਹਾ ਹੈ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਾਡੇ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਹ ਮੇਲਾ ਕਰਵਾ ਰਹੀ ਹੈ। ਉਹਨਾਂ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸੇ ਪਿੰਡ ਵਿੱਚ ਸਰਕਾਰ ਨੇ ਇਸ ਤਰ੍ਹਾਂ ਦਾ ਆਯੋਜਨ ਕੀਤਾ ਹੋਵੇ। ਉਹਨਾਂ ਨੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ...








