ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ
ਐਸ.ਏ.ਐਸ.ਨਗਰ, 27 ਅਗਸਤ:
ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ ਵਲੋਂ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 1,34,677 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਭਗ 2059 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ ਐਮ.ਸੀ. ਦੁਆਰਾ 562 ਚਲਾਨ ਕੀਤੇ ਗਏ ਹਨ।
ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 433379 ਕੰਟੇਨਰ ਚੈੱਕ ਕੀਤੇ ਗਏ ਅਤੇ 2378 ਕੰਟੇਨਰਾਂ ਵਿਚ ਲਾਰਵਾ ਮਿਲਿਆ।
ਸਿਹਤ ਅਧਿਕਾਰੀਆਂ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ...







