Thursday, November 5
Shadow

Punjab

28 ਤੋਂ 30 ਤੱਕ ਭਲਾਈਆਣਾ ਵਿਖੇ ਹੋਵੇਗਾ ਧੀਆਂ ਨੂੰ ਸਮਰਪਿਤ ‘ਤੀਆਂ ਦਾ ਮੇਲਾ’

28 ਤੋਂ 30 ਤੱਕ ਭਲਾਈਆਣਾ ਵਿਖੇ ਹੋਵੇਗਾ ਧੀਆਂ ਨੂੰ ਸਮਰਪਿਤ ‘ਤੀਆਂ ਦਾ ਮੇਲਾ’

Punjab
ਸ੍ਰੀ ਮੁਕਤਸਰ ਸਾਹਿਬ, 25 ਅਗਸਤ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਧੀਆਂ ਦੇ ਸਨਮਾਨ ਵਿੱਚ ਮਿਤੀ 28 ਤੋਂ 30 ਅਗਸਤ 2024 ਤੱਕ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿੱਚ ‘ਤੀਆਂ ਦਾ ਮੇਲਾ’ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਜਿੱਥੇ ਸਾਡੇ ਅਮੀਰ ਵਿਰਸੇ ਅਤੇ ਸਭਿਆਚਾਰ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਹੈ ਉਥੇ ਹੀ ਇਸ ਰਾਹੀਂ ਸਾਡੇ ਸਮਾਜ ਵਿੱਚ ਅੱਧੀ ਹਿੱਸੇਦਾਰੀ ਰੱਖਣ ਵਾਲੀਆਂ ਔਰਤਾਂ ਨੂੰ ਸਨਮਾਨ ਦੇਣਾ ਵੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਮੇਲੇ ਵਿੱਚ ਜਿੱਥੇ ਤੀਆਂ ਦੇ ਰਵਾਇਤੀ ਵਿਰਾਸਤੀ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਇਸ ਵਿਚ ਔਰਤਾਂ ਵੱਲੋਂ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਨਿਭਾਈ ਜਾ ਰਹੀ ਭੁਮਿਕਾ ਅਤੇ ਸਫਲ ਔਰਤਾਂ ਦੇ ਜੀਵਨ ਤੇ ਚਰਚਾ ਵੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਨਾਮੀ ਗਾਇਕ ਜਿੰਨ੍ਹਾਂ ਵਿਚ ਗੁਰਲੇਜ ਅਖ਼ਤਰ,...
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

Punjab
ਪਾਇਲ, ਲੁਧਿਆਣਾ, 25 ਅਗਸਤ (000) - ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ  ਨੇ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ। ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਦਾ ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਰਾੜਾ ਸਾਹਿਬ ਸੰਪਰਦਾਇ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਕੀਰਤਨ ਵੀ ਸਰਵਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਵਰੋਸਾਈ ਧਰਤੀ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋਏ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਈਸ਼ਰ ਸਿੰਘ ਜੀ ਨੇ ਲੰਮਾ ਸਮਾ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ ਕੀਤੀ ਸ਼ਲਾਘਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ ਕੀਤੀ ਸ਼ਲਾਘਾ

Punjab
 ਲੁਧਿਆਣਾ, 25 ਅਗਸਤ (000) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਰੋਟਰੀ ਕਲੱਬ ਵੱਲੋਂ ਮਾਨਵਤਾ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹ ਅੱਜ ਇੱਥੇ ਨਿਰਵਾਣਾ ਕਲੱਬ ਵਿਖੇ ਰੋਟਰੀ ਕਲੱਬ ਦੇ ਜ਼ਿਲ੍ਹਾ ਮੈਂਬਰਸ਼ਿਪ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਕਲੱਬ ਵੱਲੋਂ ਸਮਾਜ ਸੇਵਾ ਅਤੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਬੇਮਿਸਾਲ ਹੈ।  ਸ੍ਰੀ ਸੰਧਵਾਂ ਨੇ ਜ਼ਿਕਰ ਕੀਤਾ ਕਿ ਉਹਨਾਂ ਦੇ ਮੈਂਬਰ ਲੋਕਾਂ ਨੂੰ ਸਿਹਤ ਸੰਭਾਲ, ਸਫਾਈ, ਭੋਜਨ ਆਦਿ ਪ੍ਰਦਾਨ ਕਰਕੇ ਉਹਨਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਕਰਦੇ ਹਨ ਅਤੇ ਜਿੱਥੇ ਜਦੋਂ ਲੋਕਾਂ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ।  ਉਨ੍ਹਾਂ ਕਿਹਾ ਕਿ ਕੋਵਿਡ ਦੇ ਸਮੇਂ ਦੌਰਾਨ ਰੋਟਰੀ ਕਲੱਬ ਨੇ ਬਹੁਤ ਸਾਰੇ ਮਾਨਵਤਾ ਦੇ ਕੰਮ ਕੀਤੇ ਜਿਸ ਨਾਲ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੀ।  ਸਪੀਕਰ ਸੰਧਵਾਂ ਨੇ ਇਹ ਵੀ ਦੱਸਿਆ ਕਿ ਸਾਰੀਆਂ ਸਮਾਜਿਕ ਸਮੱਸਿਆਵਾਂ ਦਾ ਟਿਕਾਊ ਹੱਲ ਤਾਂ ਹੀ ਸੰਭਵ ਹੈ ਜਦੋਂ ਰੋਟਰੀ ਵਰਗੀਆਂ ਸੰਸਥਾਵਾਂ ਵੱਲੋਂ ਸਰਕਾਰੀ ਯਤਨਾਂ...
ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

Punjab
ਅੰਮ੍ਰਿਤਸਰ 25 ਅਗਸਤ 2024-- ਵੇਰਕਾ ਮਿਲਕ ਪਲਾਟ ਅੰਮ੍ਰਿਤਸਰ ਡੇਅਰੀ ਅੰਦਰ ਨੈਸ਼ਨਲ ਡੇਅਰੀ ਡਿਵਲਪਮੈਂਟ ਬੋਰਡ ਵੱਲੋ ਨਵਾਂ ਸਵੈਚਾਲਿਤ ਦਹੀਂ ਅਤੇ ਲੱਸੀ ਦਾ ਯੂਨਿਟ ਲਗਾਇਆ ਜਾਵੇਗਾ ਜਿਸ ਉੱਤੇ ਲਗਭਗ 123 ਕਰੋੜ ਰੁਪਏ ਦਾ ਖਰਚਾ ਆਵੇਗਾ। ਉਕਤ ਪ੍ਰਗਟਾਵਾ ਪ੍ਰੋਜੈਕਟ ਸਬੰਧੀ  ਨਿਰੀਖਣ ਕਰਨ ਲਈ ਪੁੱਜੇ ਮਿਲਕਫੈਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਲਗਭਗ 2 ਸਾਲ ਵਿੱਚ ਪੂਰਾ ਹੋਵੇਗਾ ਅਤੇ ਇਸ ਨਾਲ ਪਲਾਂਟ ਦੀ ਆਮਦਨ ਵਧੇਗੀ ਅਤੇ ਵੇਰਕਾ ਨਾਲ ਜੁੜੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ।  ਉਨਾਂ ਕਿਹਾ ਕਿ ਪ੍ਰਜੈਕਟ ਦੇ ਚੱਲਣ ਨਾਲ ਅੰਮ੍ਰਿਤਸਰ ਅਤੇ ਤਰਨ ਤਾਰਨ ਸ਼ਹਿਰ ਦੇ ਵਸਨੀਕਾਂ ਨੂੰ ਵਧੀਆ ਕੁਆਲਟੀ ਦੀ ਲੱਸੀ ਅਤੇ ਦਹੀਂ ਮੁਹੱਇਆ ਕਰਵਾਇਆ ਜਾਵੇਗਾ। ਇਸਦੇ ਨਾਲ ਜਿੱਥੇ ਵੇਰਕਾ ਦੇ ਉਤਪਾਦਾਂ ਦੀ ਸੇਲ ਵਿੱਚ ਵਾਧਾ ਹੋਵੇਗਾ ਉਥੇ ਵੇਰਕਾ ਬਾਂਡ ਪ੍ਰਤੀ ਖਪਤਕਾਰਾਂ ਦਾ ਵਿਸ਼ਵਾਸ ਵੀ ਵਧੇਗਾ। ਮਿਲਕਫੈਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਲ ਮਿਲਕਫੈਡ ਦੇ ਸਮੂਹ ਬੋਰਡ ਆਫ ਡਾਇਰੈਕਟਰ ਵੀ ਹਾਜਰ ਸਨ ਜਿਨਾਂ ਨੇ ਪ੍ਰੋਜੈਕਟ ਲਈ ਵੇਰਕਾ ਅੰਮ੍ਰਿਤ...
ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

Punjab
 ਚੰਡੀਗੜ੍ਹ, 25 ਅਗਸਤ ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ।  ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ।  ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ 'ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ...
ਗੁਣਵੱਤਾ ਭਰਪੂਰ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ ਕੀਟਨਾਸ਼ਕਾਂ/ ਉੱਲੀ  ਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

ਗੁਣਵੱਤਾ ਭਰਪੂਰ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ ਕੀਟਨਾਸ਼ਕਾਂ/ ਉੱਲੀ ਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ: 25 ਅਗਸਤ 2024 (    ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ,ਬਲਾਕ ਪੱਧਰ ਤੇ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਉੱਪਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।  ਪਿੰਡ ਵਾਂਦਰ ਜਟਾਨਾ ਵਿਚ ਕਿਸਾਨਾਂ ਨੂੰ ਗੁਣਵੱਤਾ ਭਰਪੂਰ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ ਕੀਟ ਨਾਸ਼ਕ ਦਾ ਛਿੜਕਾਅ ਨਾਂ ਕਰਨ ਲਈ ਪ੍ਰੇਰਿਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ ਸੋਲਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ਜਿਸ ਵਿਚੋਂ ਤਕਰੀਬਨ ਬਾਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ ਜਦ ਕਿ ਪਿਛਲੇ ਸਾਲ ਬਾਸਮਤੀ ਹੇਠ ਰਕਬਾ ਸਾਢੇ ਅੱਠ ਹਜ਼ਾਰ ਹੈਕਟੇਅਰ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਬਾਸਮਤੀ ਦੀ ਫਸਲ ਬਹੁਤ ਵਧੀਆ ਹੈ ਅਤੇ ਫਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਚ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਦੀ ‘ਮਸ਼ਾਲ’ ਦਾ ਭਰਵਾਂ ਸਵਾਗਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਚ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਦੀ ‘ਮਸ਼ਾਲ’ ਦਾ ਭਰਵਾਂ ਸਵਾਗਤ

Punjab
ਐਸ ਏ ਐਸ ਨਗਰ/ਕੁਰਾਲੀ, 25 ਅਗਸਤ, 2026: ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤੀਜੇ ਐਡੀਸ਼ਨ, 2024-25 ਦੀ ਮਸ਼ਾਲ (ਟਾਰਚ ਰਿਲੇਅ) ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।      ਸਪੋਰਟਸ ਕੰਪਲੈਕਸ ਵਿਖੇ ਪ੍ਰੈਕਟਿਸ ਕਰ ਰਹੇ ਵੱਖ-ਵੱਖ ਖੇਡਾਂ ਦੇ ਉਭਰਦੇ ਖਿਡਾਰੀਆਂ ਦੇ ਨਾਲ ਸਵਾਗਤ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਲ 2024-25 ਦਾ "ਖੇਡਾਂ ਵਤਨ ਪੰਜਾਬ ਦੀਆਂ" ਦਾ ਤੀਜਾ ਐਡੀਸ਼ਨ ਸ਼ੁਰੂ ਕਰਨ ਲਈ, ਐਸ.ਏ.ਐਸ. ਨਗਰ ਜ਼ਿਲ੍ਹਾ ਰਾਜ ਦਾ 13ਵਾਂ ਜ਼ਿਲ੍ਹਾ ਹੈ ਜਿੱਥੇ ਅੱਜ ਮਸ਼ਾਲ ਰਿਲੇਅ ਕੁਰਾਲੀ ਰਾਹੀਂ ਦਾਖਲ ਹੋਈ ਹੈ। ਉਨ੍ਹਾਂ ਦੱਸਿਆ ਕਿ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਵੱਲੋਂ ਰੂਪਨਗਰ ਤੋਂ ਕੁਰਾਲੀ ਵਿੱਚ ਦਾਖ਼ਲ ਹੋਣ 'ਤੇ ਅੰਤਰ-ਜ਼...
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਏ ਡੀ ਸੀ ਵਿਰਾਜ ਐਸ ਤਿੜਕੇ ਨੇ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਏ ਡੀ ਸੀ ਵਿਰਾਜ ਐਸ ਤਿੜਕੇ ਨੇ

National, Politics, Punjab
ਐਸ.ਏ.ਐਸ.ਨਗਰ, 24 ਅਗਸਤ, 2024: ਲੋੜਵੰਦਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਅੱਜ ਮਨੁੱਖਤਾ ਦੀ ਸੇਵਾ ਵਿੱਚ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਮੋਬਾਈਲ ਟੈਸਟਿੰਗ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿਛਲੇ ਦੋ ਮਹੀਨਿਆਂ ਵਿੱਚ ਇਹ ਦੂਜਾ ਨਵਾਂ ਉਪਰਾਲਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਇੱਕ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੋਬਾਈਲ ਟੈਸਟਿੰਗ ਵੈਨ-ਕਮ-ਸੈਂਪਲ ਕਲੈਕਸ਼ਨ ਵੈਨ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਨਾਲ ਮਿਲ ਕੇ ਵਿਸ਼ੇਸ਼ ਮੈਡੀਕਲ ਚੈਕਅੱਪ ਕੈਂਪਾਂ ਰਾਹੀਂ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਵੈਨ ਇੰਡੀਅਨ ਰੈੱਡ ਕਰਾਸ ਸੋਸਾਇਟੀ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਮੁਹੱਈਆ ਕਰਵਾਈ ਗਈ ਸੀ ਤਾਂ ਜੋ ਇਸ ਨੂੰ ਲੋਕ ਸੇਵਾ ਵਿੱਚ ਅੱਗੇ ਵਧਾਇਆ ਜਾ ਸਕੇ। ਮੋਬਾਈਲ ਟੈਸਟਿੰਗ-ਕਮ...
ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ J34829875Y) ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਹੋਰ ਦੱਸ...
3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Politics, Punjab
ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ’ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅ...