ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ
ਚੰਡੀਗੜ੍ਹ/ਪਠਾਨਕੋਟ, ਅਗਸਤ 24 :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਪਠਾਨਕੋਟ ਸਿਟੀ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਆਰੰਭ ਕੀਤਾ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬੰਦ ਪਏ ਸੀਵਰੇਜ ਤੋਂ ਨਿਜਾਤ ਮਿਲੇਗੀ। ਇਹ ਪ੍ਰਗਟਾਵਾ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਿਟੀ ਪਠਾਨਕੋਟ ਦੇ ਦੌਲਤਪੁਰ ਢਾਕੀ ਵਿਖੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਸ਼ੁਰੂ ਕਰਨ ਮਗਰੋਂ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਸ਼ਹਿਰ ਅੰਦਰ ਸਮੱਸਿਆਵਾਂ ਦੇ ਹੱਲ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਵੇਂ ਕਿ ਸ਼ਹਿਰਾਂ ਅੰਦਰ ਕਾਰਪੋਰੇਸ਼ਨਾਂ ਹਨ ਉੱਥੇ ਸੀਵਰੇਜ ਜਾਮ ਰਹਿੰਦੇ ਹਨ ਅਤੇ ਗੰਦਗੀ ਲੋਕਾਂ ਦੇ ਘਰ੍ਹਾਂ ਤੱਕ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਮੱਸਿਆਵਾਂ ਦੇ ਹੱਲ ਦੇ ਲਈ...








