ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ
ਚੰਡੀਗੜ੍ਹ, 26 ਨਵੰਬਰ:
ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ 'ਤੇ ਸਟਾਰ ਲਗਾਏ ਗਏ।
ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ।
ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ...







