Thursday, November 5
Shadow

Punjab

ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.

ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.

National, Politics, Punjab
ਬੁਢਲਾਡਾ/ਮਾਨਸਾ, 24 ਅਗਸਤ:    ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ ਡੀ ਐਮ ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੱਲੋਂ ਸ਼ਹਿਰੀਆਂ ਦੀ ਇੱਕ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਕਾਰਜਸਾਧਕ ਅਫਸਰ ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਬੈਂਸ, ਸੁਖਵਿੰਦਰ ਸਿੰਘ ਜੇ ਈ ਸੀਵਰੇਜ ਬੋਰਡ ਅਤੇ ਵਾਰਡ ਨੰ. 16 ਦੇ ਕੌਂਸਲਰ ਵੀ ਮੌਜੂਦ ਸਨ।    ਇਸ ਮੌਕੇ ਸ਼ਹਿਰ ਵਿੱਚ ਚੱਲ ਰਹੀਆਂ ਪਸ਼ੂ ਡੈਅਰੀਆਂ (ਨੌਹਰਿਆਂ) ਦੇ ਮਾਲਕ, ਹਰਾ ਚਾਰਾ ਵੇਚਣ ਵਾਲੇ ਟਾਲ ਦੇ ਮਾਲਕਾਂ ਤੋਂ ਇਲਾਵਾ ਨਗਰ ਸੁਧਾਰ ਸਭਾ ਦੇ ਮੈਬਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।     ਐਸ.ਡੀ.ਐਮ ਨੇ ਕਿਹਾ ਕਿ ਪਸ਼ੂ ਡੈਅਰੀਆਂ ਦਾ ਮਲ ਮੂਤਰ ਸੀਵਰੇਜ਼ ਵਿੱਚ ਆਉਣ ਕਾਰਨ ਸੀਵਰੇਜ਼ ਬੰਦ ਹੋ ਜਾਦਾ ਹੈ ਜਿਸ ਕਾਰਨ ਸਾਰੇ ਸ਼ਹਿਰ ਨਿਵਾਸੀਆਂ ਨੂੰ ਬੰਦ ਸੀਵਰੇਜ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪਸ਼ੂ ਡੈਅਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਆਪਣੀਆਂ ਡੈਅਰੀਆਂ ਦੇ ਅੰਦਰ 4 ਫੁੱਟ x 6 ਫੁੱਟ ਦੇ 3 ਪਾਰਟ ਵਾਲੇ ਸੇਫਟੀ ਡੱਗ ਬਣਾਏ ਜਾਣ, ਜਿਸ ਰਾਹੀਂ ਮਲ ਮੂਤਰ ਗੋਬਰ ਟੈਂਕ ਦੇ ਵਿੱਚ ਹੀ ਰਹੇਗਾ। ਇਸ ਦਾ ਪਾਣੀ ਬਾ...
ਟੀ ਬੀ ਦੇ 10 ਮਰੀਜਾਂ ਨੂੰ ਰਾਸ਼ਨ ਕਿੱਟਾ ਵੰਡੀਆਂ ਗਈਆਂ

ਟੀ ਬੀ ਦੇ 10 ਮਰੀਜਾਂ ਨੂੰ ਰਾਸ਼ਨ ਕਿੱਟਾ ਵੰਡੀਆਂ ਗਈਆਂ

National, Politics, Punjab
ਫਰੀਦਕੋਟ: 24ਅਗਸਤ 2024(     ) ਸਿਹਤ ਵਿਭਾਗ ਫਰੀਦਕੋਟ ਵੱਲੋ ਟੀ ਬੀ ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ ਇਸੇ ਕੜੀ ਤਹਿਤ ਅੱਜ ਸਮਾਜ ਸੇਵੀ ਸੰਸਥਾ ਮਿਸ਼ਨ ਡਿਵੈਲਪਮੈਂਟ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 10 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ.ਸਰਵਦੀਪ ਸਿੰਘ ਰੋਮਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਕਸ਼ੇ ਮਿੱਤਰਾ ਬਣੇ ਪ੍ਰਗਤੀ ਵੈਲਫੇਅਰ ਸੁਸਾਇਟੀ ਫਰੀਦਕੋਟ ਵੱਲੋ ਵੀ 51 ਟੀ ਬੀ ਦੇ ਮਰੀਜਾਂ ਨੂੰ ਛੇ ਮਹੀਨੇ ਦਾ ਮੁਫਤ ਰਾਂਸਨ ਦੇਣ ਲਈ ਗੋਦ ਲਿਆ ਹੈ ਅਤੇ ਪਿਛਲੇ ਮਹੀਨੇ ਹੈਲਥ ਫਾਰ ਆਲ ਸੁਸਾਇਟੀ ਫਰੀਦਕੋਟ ਵੱਲੋ ਵੀ ਟੀ ਬੀ ਦੇ ਮਰੀਜਾਂ ਨੂੰ ਫਲਦਾਰ ਬੂਟੇ ਅਤੇ ਰਾਂਸ਼ਨ ਕਿੱਟਾ ਵੰਡੀਆਂ ਗਈਆ ਸਨ। ਸਿਵਲ ਸਰਜਨ ਫਰੀਦਕੋਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਵੀ ਪੋਸ਼ਟਿਕ ਖੁਰਾਕ ਲਈ 500 ਰੂਪੈ ਪ੍ਰਤੀ ਮਹੀਨਾ ਹਰੇਕ ਮਰੀਜ ਨੂੰ ਜਾਰੀ ਕੀਤੇ ਜਾਦੇ ਹਨ। ਉਨਾਂ ਇਹ ਵੀ ਦੱਸਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੀ ਟੀ ਬੀ ਦੇ ਮਰੀਜਾਂ ...
ਦੋ ਮੁਲਾਜ਼ਮਾਂ ਨੂੰ ਮਿਲਿਆ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ

ਦੋ ਮੁਲਾਜ਼ਮਾਂ ਨੂੰ ਮਿਲਿਆ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ

Punjab
ਲੁਧਿਆਣਾ, 23 ਅਗਸਤ (000) - ਮਿਹਨਤੀ ਅਤੇ ਕੁਸ਼ਲ ਕਰਮਚਾਰੀਆਂ ਦਾ ਸਨਮਾਨ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੁਪਰਡੈਂਟ ਗ੍ਰੇਡ-1 ਯਸ਼ਪਾਲ ਸ਼ਰਮਾ ਅਤੇ ਡੀ.ਈ.ਓ ਦਫ਼ਤਰ ਦੇ ਜੂਨੀਅਰ ਸਹਾਇਕ ਵਜੋਂ ਕੰਮ ਕਰ ਰਹੇ ਹਰਮਿੰਦਰ ਸਿੰਘ ਨੂੰ ਦੂਸਰਾ 'ਇੰਮਪਲਾਈ ਆਫ ਦ ਮੰਥ' ਪੁਰਸਕਾਰ ਪ੍ਰਦਾਨ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਯਸ਼ਪਾਲ ਸ਼ਰਮਾ ਅਤੇ ਹਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਵੱਡਮੁੱਲੇ ਯੋਗਦਾਨ ਅਤੇ ਡਿਊਟੀ ਦੇ ਸਮੇਂ ਤੋਂ ਵੱਧ ਕੇ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਪੁਰਸਕਾਰਾਂ ਲਈ ਵਧਾਈ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਵਾਰਡ ਦਾ ਉਦੇਸ਼ ਸਾਰੇ ਕਰਮਚਾਰੀਆਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਮਾਣ-ਸਨਮਾਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਡੀ.ਸੀ. ਦਫਤਰ ਅਤੇ ਐਸ.ਡੀ.ਐਮ. ਦਫਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਦੇ ਮੁਖੀ ਸਮੇਂ ਦੀ ਪਾਬੰਦਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ, ਪਹਿਲਕਦਮੀ, ਨਵੀਨਤਾਕਾਰੀ ਵਿਚਾਰਾਂ ਅਤੇ ਉਨ੍ਹਾਂ ਦੇ ਫਰਜ਼ਾਂ ਵਿੱਚ ਸਮੁੱਚੇ ਯੋਗਦਾਨ ਵਰਗੇ ਮਾਪਦੰਡਾਂ ਦੇ ਆਧਾਰ 'ਤੇ ਯੋਗ ਕਰਮਚਾਰੀਆਂ ਨੂੰ ਪੁਰਸਕਾਰ...
ਮੱਛੀ ਪਾਲਣ ਵਿਭਾਗ ਵੱਲੋਂ 5 ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ

ਮੱਛੀ ਪਾਲਣ ਵਿਭਾਗ ਵੱਲੋਂ 5 ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ

Punjab
ਲੁਧਿਆਣਾ, 23 ਅਗਸਤ (000) - ਜਿਲ੍ਹਾ ਲੁਧਿਆਣਾ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣ ਅਤੇ ਸਵੈ-ਰੁਜਗਾਰ ਵਧਾਉਣ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੇ ਹੁਕਮਾਂ ਅਨੁਸਾਰ, ਮੱਛੀ ਪਾਲਣ ਅਫ਼ਸਰ, ਮਮਤਾ ਸ਼ਰਮਾ ਵੱਲੋਂ 19 ਤੋਂ 23 ਅਗਸਤ, 2024 ਤੱਕ ਆਤਮਾ ਸਕੀਮ ਦੇ ਸਹਿਯੋਗ ਨਾਲ ਮੱਛੀ ਪਾਲਣ ਸਬੰਧੀ 5 ਰੋਜਾ ਟ੍ਰੇਨਿੰਗ ਕੈਂਪ ਜਿਲ੍ਹਾ ਰੁਜਗਾਰ ਦਫ਼ਤਰ, ਲੁਧਿਆਣਾ ਵਿਖੇ  ਲਗਾਇਆ ਗਿਆ। ਮੱਛੀ ਪਾਲਣ ਅਫ਼ਸਰ, ਸ਼ਰਮਾ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਕੁੱਲ 54 ਸਿਖਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਸਬੰਧੀ (ਮੱਛੀ ਦੀ ਕਾਸ਼ਤ ਤੋਂ ਲੈ ਕੇ ਮੱਛੀ ਦੇ ਮੰਡੀਕਰਨ ਤੱਕ) ਸੰਪੂਰਨ ਜਾਣਕਾਰੀ ਦਿੱਤੀ ਗਈ। ਸਿਖਿਆਰਥੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਹੋਰ ਉਤਸ਼ਾਹਿਤ ਕਰਨ ਲਈ ਸ਼੍ਰੀਮਤੀ ਕਰਨੈਲ ਕੌਰ ਪਤਨੀ ਸ਼੍ਰੀ ਰਬਿੰਦਰ ਸਿੰਘ, ਪਿੰਡ-ਰਜੂਰ, ਤਹਿ-ਕੂਮ ਕਲਾਂ ਦੇ ਮੱਛੀ ਪਾਲਣ ਤਲਾਅ (ਰਕਬਾ-ਕੁੱਲ 15 ਏਕੜ) ਦੀ ਵਿਜਿਟ ਵੀ ਕਰਵਾਈ ਗਈ, ਜਿੱਥੇ ਮੱਛੀ ਕਾਸ਼ਤਕਾਰ ਵੱਲੋਂ ਆਪਣੇ ਤਜੁਰਬੇ...
ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 23 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ...
ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ

Punjab
ਮੋਗਾ, 23 ਅਗਸਤ (000) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ। ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜ਼ਿਲਕਾ ਦਾ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜ਼ਿਲਕਾ ਦਾ ਦੌਰਾ

Punjab
ਫਾਜ਼ਿਲਕਾ, 23 ਅਗਸਤ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਫਾਜ਼ਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਸ (ਲੜਕੇ),ਜਲਾਲਾਬਾਦ (ਪੱਛਮੀ) , ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ(ਪੱਛਮੀ),ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਾਬਾਦ ਅਤੇ ਆਂਗਣਵਾੜੀ ਸੈਂਟਰ ਜਲਾਲਾਬਾਦ(ਬਾਬਰੀ ਮੁਹੱਲਾ) ਸੈਟਰ ਕੋਡ 327, ਆਂਗਣਵਾੜੀ ਸੈਂਟਰ ਕੋਡ ਨੰ.311,312(ਗਾਂਧੀ ਨਗਰ) ਵਾਰਡ ਨੰ. 3 ਜਲਾਲਾਬਾਦ ਅਤੇ ਰਾਸ਼ਨ ਡਿਪੂ ਪਿੰਡ ਅਰਨੀਵਾਲਾ, ਪਾਕਨ  ਦਾ ਦੌਰਾ ਕੀਤਾ ਗਿਆ। ਸਰਕਾਰੀ ਸਕੂਲਾ ਵਿੱਚ ਚੱਲ ਰਹੇ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਸ (ਲੜਕੇ),ਜਲਾਲਾਬਾਦ ਵਿਖੇ ਮਿਡ ਡੇ ਮੀਲ ਦੀ ਚੈਕਿੰਗ ਦੌਰਾਨ ਕੁਝ ਖਾਮੀਆ ਜਿਵੇ ਕਿ ਕਣਕ ਅਤੇ ਚਾਵਲ ਦੀ ਚੰਗੇ ਤਰੀਕੇ ਨਾਲ ਸਾਭ ਸੰਭਾਲ ਨਹੀ ਕੀਤੀ ਗਈ ਸੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰ...
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ

ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ

Punjab
ਅੰਮ੍ਰਿਤਸਰ, 23 ਅਗਸਤ 2024-- ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਹੇਠ ਨੈਸ਼ਨਲ ਐਵਾਰਡੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਨਿਗਰਾਨੀ ਨਾਲ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਮੁਕਾਬਲੇ [ਪੰਜਾਬੀ ਸਾਹਿਤ, ਧਰਮ, ਭਾਸ਼ਾ, ਸੱਭਿਆਚਾਰ, ਇਤਿਹਾਸ ਤੇ ਭੂਗੋਲ ਵਿਸ਼ੇ ਨਾਲ ਸਬੰਧਿਤ] 10 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਇਹ ਮੁਕਾਬਲੇ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਹ ਮੁਕਾਬਲੇ ਡੀ.ਏ.ਵੀ. ਸ.ਸ. ਸਕੂਲ, ਹਾਥੀ ਗੇਟ, ਅੰਮ੍ਰਿਤਸਰ ਵਿੱਚ ਹੋਣਗੇ। ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇ, ਜਿਸ ਵਿੱਚ ਪਹਿਲਾ ਵਰਗ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ, ਜਦੋਂ ਕਿ ਦੂਸਰਾ ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਅਤੇ ਤੀਸਰਾ ਵਰਗ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ। ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਅਤੇ ਜਨਮ ਮਿਤੀ ਸਬੰਧੀ ਸੰਸਥਾ ਮੁਖੀ ਵੱਲੋਂ ਲਿਖਤੀ ...
ਵਿਧਾਇਕ ਡਾ. ਗੁਪਤਾ ਅਤੇ ਡਾ. ਨਿੱਜਰ ਨੇ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਸਬੰਧੀ ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਵਿਧਾਇਕ ਡਾ. ਗੁਪਤਾ ਅਤੇ ਡਾ. ਨਿੱਜਰ ਨੇ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਸਬੰਧੀ ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨਾਲ ਕੀਤੀ ਵਿਸ਼ੇਸ਼ ਮੀਟਿੰਗ

Punjab
ਅੰਮ੍ਰਿਤਸਰ, 23 ਅਗਸਤ 2024: ਸ਼ਹਿਰ ਵਿੱਚ ਇਸ ਸਮੇਂ ਸਫ਼ਾਈ ਵਿਵਸਥਾ ਦੇ ਮਾੜੇ ਪ੍ਰਬੰਧਾਂ ਕਾਰਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ, ਡਾ: ਯੋਗੇਸ਼ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਮੈਡਮ ਜੋਤੀ ਬਾਲਾ, ਸਹਾਇਕ ਕਮਿਸ਼ਨਰ ਮੈਡਮ ਸੋਨਮ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਠੀਕ ਨਹੀਂ ਚੱਲ ਰਹੀ, ਜਿਸ ਕਾਰਨ ਹਰ ਰੋਜ਼ ਵੱਡੀ ਗਿਣਤੀ 'ਚ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਸ਼ਹਿਰ ਵਿਚਲੇ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਦਾ ਠੇਕਾ ਕੰਪਨੀ ਨੂੰ ਦਿੱਤਾ ਹੋਇਆ ਹੈ।  ਉਸ ਕੰਪਨੀ ਵੱਲੋਂ ਕੰਮ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ।  ਕੰਪਨੀ ਘਰ-ਘਰ ਕੂੜਾ ਇਕੱਠਾ ਕਰਨ ਲਈ ਵਾਰਡਵਾਰ ਬਹੁਤ ਘੱਟ ਵਾਹਨ ਭੇਜ ਰਹੀ ਹੈ।  ਇਸ ਸਮੇਂ ਕੰਪਨੀ ਵੱਲੋਂ ਘਰ-ਘਰ ਕੂੜਾ ਚੁੱਕਣ ਲਈ ਕੋਈ ...
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

Punjab
ਅੰਮ੍ਰਿਤਸਰ 23 ਅਗਸਤ 2024— ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ ਅਤੇ ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਸਬੰਧੀ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਦੇ ਵੋਟਰਾਂ ਦੇ ਰਜਿਸਟਰੇਸ਼ਨ ਦੀ ਆਖਿਰੀ ਮਿਤੀ 15 ਸਤੰਬਰ 2024 ਹੈ। ਉਨਾਂ ਕਿਹਾ ਕਿ ਇਸ ਮਿਤੀ ਤੋਂ ਪਹਿਲਾਂ ਪਹਿਲਾਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਬੀ.ਐਲ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱ...