ਮਗਨਰੇਗਾ ਤਹਿਤ ਹੁਣ ਤੱਕ 14.72 ਕਰੋੜ ਦੇ ਕੰਮ ਕਰਵਾਏ ਮੁਕੰਮਲ-ਡੀ.ਸੀ ਫਰੀਦਕੋਟ
ਫਰੀਦਕੋਟ 23 ਅਗਸਤ,
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 14.72 ਕਰੋੜ ਰੁਪਏ ਦੇ ਕੰਮ ਮੁਕੰਮਲ ਕਰਵਾਏ ਗਏ ਹਨ।
ਇਨ੍ਹਾਂ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਵਾਲੇ ਇਸ ਵਿਭਾਗ ਦੇ ਨੁਮਾਇੰਦਿਆਂ ਨੂੰ ਸੰਬੋਧਿਤ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ ਮਗਨਰੇਗਾ ਇੱਕ ਅਹਿਮ ਭੂਮਿਕਾ ਨਿਭਾ ਰਿਹਾ ਹੈ ।
ਵਿਭਾਗ ਦੇ ਨੁੰਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਕੀਤੇ ਜਾ ਚੁੱਕੇ ਕੰਮ ਅਤੇ ਨਿਰਮਾਣ ਅਧੀਨ ਕੰਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ,ਗਲੀਆਂ ਦੀ ਨਵੀਂ ਉਸਾਰੀ, ਖਾਲਾਂ ਦੀ ਸਫ਼ਾਈ, ਨਵੇਂ ਆਂਗਨਵਾੜੀ ਸੈਂਟਰਾਂ, ਪਾਰਕਾਂ ਅਤੇ ਲਾਇਬ੍ਰੇਰੀਆਂ ਦੀ ਉਸਾਰੀ ਜਿਹੇ ਕੰਮਾਂ ਨੂੰ ਇਸ ਤਹਿਤ ਕੀਤਾ ਜਾਂਦਾ ਹੈ । ਇਨ੍ਹਾਂ ਕੰਮਾਂ ਤੋਂ ਇਲਾਵਾ ਪਿੰਡਾਂ ਅਤੇ ਕਸਬਿਆਂ ਵਿੱਚ ...







