Thursday, November 5
Shadow

Punjab

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 67 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 67 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Punjab
ਲੁਧਿਆਣਾ, 18 ਅਗਸਤ  (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 67 ਅਧੀਨ ਨਵੀਨ ਨਗਰ, ਗਲੀ ਨੰਬਰ  1 ਵਿਖੇ ਟਿਊਬੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 67 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।...
ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

Punjab
ਚੰਡੀਗੜ੍ਹ, 18 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ 'ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਨੂੰ ਆਸਟਰੇਲੀਆ ਨੂੰ ਹਰਾ ਕੇ ਬਹੁਤ ਖ਼ੁਸ਼ੀ ਹੋਈ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਉਨ੍ਹਾਂ ਕਿਹਾ ਕਿ ...
ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

Punjab
ਸ੍ਰੀ ਮੁਕਤਸਰ ਸਾਹਿਬ, 18 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਵੱਲੋ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਜਿਲ੍ਹਾਂ ਕਾਨੂੰਨੀ ਅਥਾਰਟੀ ਨੇ ਦੱਸਿਆ ਕਿ ਜੇਲ੍ਹ ਵਿੱਚ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ...
ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

Punjab
ਚੰਡੀਗੜ੍ਹ, 18 ਅਗਸਤ: ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ।...
ਪੰਚਾਇਤੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ— ਡਿਪਟੀ ਕਮਿਸ਼ਨਰ

ਪੰਚਾਇਤੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ— ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 18 ਅਗਸਤ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਕਮ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ਤੇ ਮਿਤੀ 07.01.2024 ਨੂੰ ਅੰਤਿਮ ਪਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਇਹ ਯਕੀਨੀ ਬਨਾਉਣ ਕਿ  ਸਾਰੇ ਯੋਗ ਵੋਟਰ, ਜਿਹਨਾਂ ਦਾ ਨਾਮ ਵੋਟਰ ਸੂਚੀਆਂ ਵਿੱਚ ਦਰਜ ਨਹੀ ਹੋਇਆ ਹੈ, ਲਈ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕਰ ਕੀਤੀ ਗਈ ਹੈ ਕਿ ਉਹ ਹਰ ਕੰਮ—ਕਾਜ ਵਾਲੇ ਦਿਨ ਆਮ ਜਨਤਾ ਤੋਂ ਫਾਰਮ ਨੰਬਰ ।, ।। ਅਤੇ ।।।, ਕਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਸੋਧ ਕਰਨ ਲਈ, ਇਤਰਾਜ਼ ਪਰਾਪਤ ਕਰਨ  20 ਅਗਸਤ ( ਮੰਗਲਵਾਰ), 21 ਅਗਸਤ ( ਬੁੱਧਵਾਰ ) ਅਤੇ 23 ਅਗਸਤ (ਵੀਰਵਾਰ ) ਨੂੰ ਪੰਚਾਇਤੀ ਚੋ...
ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

Punjab
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ। ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ। ਖੇ...
ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ:18 ਅਗਸਤ 2024,( ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ) ਸਮੇਤ ਸਮੂਹ ਅਧਿਕਾਰੀ /ਕਰਮਚਾਰੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆਂ ਟੀਮਾਂ ਵੱਲੋਂ ਨਰਮੇ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਸਫਲ ਕਾਸ਼ਤ ਲਈ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਰ ਕਰਨ ਲਈ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ ਦਾ 100 ਫੀਸਦੀ ਟੀਚੇ ਦੀ ਪੂਰਤੀ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਮ...
10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ 18 ਜੁਲਾਈ, 2024-    ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਉਸਨੂੰ ਛੱ...
ਜਮੀਨ ਦੇ ਰੇਟਾਂ ਸਬੰਧੀ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਕੇਵਲ ਕਮਿਸ਼ਨਰ ਕੋਲ -ਡਿਪਟੀ ਕਮਿਸ਼ਨਰ

ਜਮੀਨ ਦੇ ਰੇਟਾਂ ਸਬੰਧੀ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਕੇਵਲ ਕਮਿਸ਼ਨਰ ਕੋਲ -ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 17 ਅਗਸਤ ਨੈਸ਼ਨਲ ਹਾਈਵੇ ਲਈ ਜਮੀਨ ਅਕਵਾਇਰ ਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕੀਤੀ ਗਈ ਪਹਿਲ ਸਦਕਾ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਪਹੁੰਚੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੀਆਂ ਅਕਵਾਇਰ ਹੋਣ ਵਾਲੀਆਂ ਜਮੀਨਾਂ ਦਾ ਪੂਰਾ ਮੁਆਵਜ਼ਾ ਮਿਲੇਗਾ ਅਤੇ ਇਸ ਸਬੰਧੀ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਜਾਂ ਕੀਤੇ ਜਾ ਚੁੱਕੇ ਕੇਸਾਂ ਦੀ ਸੁਣਵਾਈ ਤਰਜੀਹ ਆਧਾਰ ਉੱਤੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਰੇਕ ਕਿਸਾਨ ਨੂੰ ਨਿਆਂ ਮਿਲੇਗਾ ਅਤੇ ਅਦਾਲਤੀ ਸੁਣਵਾਈ ਰੋਜਾਨਾ ਦੇ ਆਧਾਰ ਉੱਤੇ ਕਰਕੇ ਛੇਤੀ ਤੋਂ ਛੇਤੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ । ਉਹਨਾਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹਨਾਂ ਨੇ ਬੀਤੇ ਇੱਕ ਹਫਤੇ ਵਿੱਚ ਹੀ ਲਗਾਤਾਰ ਮੀਟਿੰਗਾਂ ਕਰਕੇ ਮਸਲੇ ਨੂੰ ਕਾਫੀ ਹੱਦ ਤੱਕ ਨੇੜੇ ਲੈ ਆਂਦਾ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਜੋ ਵੀ ਧਿਰ ਮੁਆਵਜੇ ਨੂੰ ਚੁਣੌਤੀ ਦੇਣ ਲਈ ਕਮਿਸ਼ਨਰ ਕੋਲ ਅਪੀਲ ਕਰੇਗੀ ਉਸ ਦਾ ਫੈਸਲਾ ਛੇਤੀ ...
ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

Punjab
ਅੰਮ੍ਰਿਤਸਰ, 17 ਅਗਸਤ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ  ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਸ੍ਰ ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆਂ ਕਿਸੇ ਵੀ ਤਰ੍ਹਾਂ ਨਾਲ ਲੜਕਿਆਂ ਨਾਲੋ ਪਿੱਛੇ ਨਹੀਂ ਅਤੇ ਸਿਖਿਆ ਦੇ ਖੇਤਰ ਵਿੱਚ ਲੜਕੀਆਂ ਦਾ ਦਬਦਬਾ ਲਗਾਤਾਰ ਵੱਧ ਰਿਹਾ ਹੈ। ੳਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਅਜੋਕੇ ਯੁੱਗ ਸਮੇਂ ਚੱਲ ਰਹੀ ਤਕਨੀਕੀ ਸਿਖਿਆ ਜਰੂਰ ਪ੍ਰਦਾਨ ਕਰਨ ਤਾਂ ਜੋ ਬੱਚ...