‘ਬਿੱਲ ਲਿਆਓ ਇਨਾਮ ਪਾਓ’ ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 17 ਅਗਸਤ
ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਨਾਲ ਕਰ ਪਾਲਣਾ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਸ ਵਿੱਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ...








