ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ
ਲੁਧਿਆਣਾ, 15 ਅਗਸਤ (000) - ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ ਕੌਮੀ ਝੰਡਾ ਲਹਿਰਾਇਆ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸ਼ਾਸਨਕਾਲ ਦੇ ਪਿਛਲੇ 28 ਮਹੀਨਿਆਂ ਦੌਰਾਨ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਪੰਜਾਬ ਵਿੱਚ ਬਦਲਣ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਕੁਲਵੰਤ ਸਿੰਘ ਸਿੱਧੂ, ਏ.ਡੀ.ਜੀ.ਪੀ. ਮੋਹਨੀਸ਼ ਚਾਵਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਾਲ ਕੈਬਨਿਟ ਮੰਤਰੀ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨੀਰੀਖਣ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ...








