ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ – ਹਰਭਜਨ ਸਿੰਘ
ਚੱਕ ਤਾਰੇਵਾਲਾ/ਡਗਰੂ (ਮੋਗਾ), 14 ਅਗਸਤ (000) - ਪੰਜਾਬ ਦੇ ਬਿਜਲੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਦਾਅਵੇ ਨਾਲ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ ਦੇ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ। ਉਹ ਅੱਜ ਹਲਕਾ ਧਰਮਕੋਟ ਦੇ ਪਿੰਡ ਚੱਕ ਤਾਰੇਵਾਲਾ ਵਿਖੇ 66 ਕੇ ਵੀ ਸਬ ਸਟੇਸ਼ਨ ਅਤੇ ਪਿੰਡ ਡਗਰੂ ਵਿਖੇ ਉਪ ਮੰਡਲ ਦਫਤਰ ਦੀ ਬਿਲਡਿੰਗ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ।
ਵੱਖ ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਪੰਜਾਬ ਦੇਸ਼ ਦਾ ਉਹ ਸੂਬਾ ਹੈ ਜਿੱਥੇ ਬਿਨਾ ਕਿਸੇ ਵਿਤਕਰੇ ਤੋਂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ।
ਉਹਨਾਂ ਕਿਹਾ ਕਿ ਬਿਜਲੀ ਦੀ ਕਿੱਲਤ ਵੀ ਨਹੀਂ ਆਉਣ ਦਿੱਤੀ। ਬਿਜਲੀ ਦੀ ਮੰਗ ਪੂਰੀ ਕਰਨ ਲਈ ਪੈਦਾਵਾਰ ਵੀ ਵਧਾਈ ਹੈ। ਪਹਿਲੀ ਵਾਰ ਕਿਸੇ ਸਰਕਾਰ ਨੇ ਇਕ...








