ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ
ਚੰਡੀਗੜ੍ਹ, 14 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।
ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ ਅਤੇ ਬਾਕੀ ਤਿੰਨ ਦਿਨਾਂ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
ਐਨ.ਓ.ਸੀ. ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ। ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ...








