ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਬਨੂੰੜ 13 ਅਗਸਤ:
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਬਨੂੰੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟ ਅਤੇ ਟੋਰਚ ਦੀ ਮਦਦ ਦੇ ਨਾਲ ਗਰਭਵਤੀ ਮਹਿਲਾ ਦੀ ਡਿਲੀਵਰੀ ਦੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਬਨੂੰੜ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੀ ਸੱਚਾਈ ਪਤਾ ਕੀਤੀ ਗਈ। ਉਨ੍ਹਾਂ ਮੌਕੇ ਤੇ ਹੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਅੱਗੇ ਤੋਂ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਫੋਨ ਤੇ ਰਾਬਤਾ ਕੀਤਾ ਗਿਆ ਤੇ ਸਖਤ ਹਦਾਇਤਾਂ ਦਿੱਤੀਆਂ ਕਿ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟਾ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ।
ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ। ਉਸ ਦੇ ਵਿੱਚ ਬਨੂੰੜ ਹਸਪਤਾਲ ਦੇ ਵਿੱਚ ਕਮੀਆਂ...








