Thursday, November 5
Shadow

Punjab

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ

Punjab
ਲੁਧਿਆਣਾ, 12 ਅਗਸਤ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ। ਉਨ੍ਹਾਂ ਨਸ਼ਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਹ ਸਮਾਗਮ ਸਥਾਨਕ ਬੱਚਤ ਭਵਨ ਵਿਖੇ ਹੋਇਆ ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਮੇਜਰ ਸਰੀਨ ਨੇ ਮਿਸਾਲੀ ਵਿਅਕਤੀਆਂ ਦੀ ਮਹੱਤਤਾ 'ਤੇ ਚਾਨਣ ਪਾਇਆ ਜਿਹੜੇ ਖੁਦ ਇਸ ਨਰਕ ਵਿੱਚੋਂ ਬਾਹਰ ਆਏ ਹਨ ਅਤੇ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਨਸ਼ੇ ਤੋਂ ਪਾਸਾ ਵੱਟਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੇਸ਼ ਦੇ ਵਿਕਾਸ ਵਿੱਚ ਨੌਜਵਾਨ ਪੀੜ੍ਹੀ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਮਾਜ ਵਿੱਚ ਚੌਕਸੀ ਵਧਾਉਣ ਦਾ ਸੱਦਾ ਦਿੱਤਾ। ਨੌਜਵਾਨਾਂ ਤੋਂ ਤਹਿਦਿਲੋਂ ਸਹਿਯੋਗ ਮੰਗਦਿਆਂ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨ ਨਾਲ ਤਾਲਮੇ...
ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ

ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ

Punjab
ਫ਼ਿਰੋਜ਼ਪੁਰ, 12 ਅਗਸਤ 2024.         ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ ਸੀ, ਉਹ ਅੱਜ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਸੀ.ਈ.ਓ. ਕੈਂਟ ਬੋਰਡ ਸ੍ਰੀ ਜੌਨਸ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਮੁੜ ਸ਼ੁਰੂ ਕਰਵਾਈ ਗਈ।         ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਅੱਡਾ ਫਿਰੋਜ਼ਪੁਰ ਸ਼ਹਿਰ ਤੋਂ ਚੱਲਣ ਵਾਲੀ ਸਾਰੀਆਂ ਹੀ ਸਰਕਾਰੀ ਜਾਂ ਪ੍ਰਾਈਵੇਟ ਬੱਸਾਂ ਬੱਸ ਸਟਾਪ ਫ਼ਿਰੋਜ਼ਪੁਰ ਛਾਉਣੀ ਤੋਂ ਸਵਾਰੀਆਂ ਲੈ ਕੇ ਆਪਣੇ ਤੈਅ ਰੂਟਾਂ ‘ਤੇ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਬੱਸ ਸਟਾਪ ਫ਼ਿਰੋਜ਼ਪੁਰ ਛਾਉਣੀ ਤੋਂ ਸਵਾਰੀਆਂ ਨੂੰ ਲਿਜਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਆਉਣ ਵਾਲੀਆਂ ਸਾਰੀਆਂ ਬੱਸਾਂ ਫਿਰੋਜ਼ਪੁਰ ਛਾਉਣੀ ਵਿਖੇ ਬੱਸ ਸਟਾਪ ‘ਤੇ ਸਵਾਰੀਆਂ ਉਤਾਰ ਕੇ ਸ਼ੇਰਸ਼ਾਹ ਵਲੀ ਚੌਂਕ ਤੋਂ ਰੇਲਵੇ ਪੁਲ, ਸ਼ਹੀਦ ਭਗਤ ਸਿੰਘ ਸਟੇਡੀਅਮ ਅੱਗ...
ਡਿਪਟੀ ਕਮਿਸ਼ਨਰ ਵੱਲੋਂ 10.48 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਨਅਤੀ ਇਕਾਈ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

ਡਿਪਟੀ ਕਮਿਸ਼ਨਰ ਵੱਲੋਂ 10.48 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਨਅਤੀ ਇਕਾਈ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

Punjab
ਅੰਮਿ੍ਤਸਰ, 12 ਅਗਸਤ 2024 --- ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੱਮਿ੍ਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਏ ਮੈਸਰਜ ਸੁਪਲ ਟੇਕ ਇੰਡਸਰਟੀਜ਼ ਪ੍ਰਾ:ਲਿਮ: ਤਰਨ ਤਾਰਨ ਰੋਡ ਅੰਮ੍ਰਿਤਸਰ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤਾ।  ਉਨਾਂ ਨੇ ਇੰਨਾ ਉਦਮੀ ਨੂੰ ਸਾਬਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜੀਹ ਹੈ ਅਤੇ ਤੁਸੀਂ ਜਦ ਵੀ ਮਹਿਸੂਸ ਕਰੋ, ਸਾਡੀ ਮਦਦ ਲੈ ਸਕਦੇ ਹੋ। ਇਸ ਮੌਕੇ ਜਨਰਲ ਮੈਨੇਜਰ ਸ੍ਰੀ ਇੱਦਰਜੀਤ ਸਿੱਘ ਟਾਂਡੀ ਨੇ  ਦੱਸਿਆ ਕਿ ਇਨਾਂ  ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ ਕਰੀਬ 116 ਤੋਂ ਵੱਧ ਵਿਅਕਤ...
ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

Punjab
ਐੱਸ.ਏ.ਐੱਸ.ਨਗਰ, 12 ਅਗਸਤ, 2024: ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਬਾਬਤ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਵੇਰੇ 9:00 ਵਜੇ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਇਸ ਰਿਹਰਸਲ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਅੱਜ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਨੇ ਕਿਹਾ ਕਿ ਇਹ ਦਿਨ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਜ਼ਾਦੀ ਘੁਲਾਟੀਆਂ ਦੇ ਬੇਮਿਸਾਲ ਯੋਗਦਾਨ ਦੀ ਯਾਦ ਦਿਵਾਉਂਦਾ ਹੈ। ਉਹਨਾਂ ਨੇ ਮਾਰਚ ਪਾਸਟ, ਪਾਰਕਿੰਗ, ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਐੱਸ.ਡੀ.ਐਮ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਰਾਊਂਡ ਦੀ ਸਫ਼ਾਈ ਅਤੇ ਰਿਹਰਸਲ ਦੌਰਾਨ ਅਤੇ ਮੁੱਖ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਮੈਡੀਕਲ ਟੀਮ ਦਾ ਪ੍ਰਬੰਧ ਯਕੀਨੀ ਬਣ...
ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ ਉਥੇ ਹੀ ਪ੍ਰਮਾਤਮਾ ਦਾ ਵਾਸਾ ਹੁੰਦਾ ਹੈ : ਕੁਲਤਾਰ ਸਿੰਘ ਸੰਧਵਾਂ

ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ ਉਥੇ ਹੀ ਪ੍ਰਮਾਤਮਾ ਦਾ ਵਾਸਾ ਹੁੰਦਾ ਹੈ : ਕੁਲਤਾਰ ਸਿੰਘ ਸੰਧਵਾਂ

Punjab
ਹਰਰਾਏਪੁਰ, (ਬਠਿੰਡਾ) 12 ਅਗਸਤ : ਅਕਾਲ ਪੁਰਖ ਕੁਦਰਤ ਦੀ ਗੋਦ ’ਚ ਵਸਿਆ ਹੋਇਆ ਹੈ। ਜਿੱਥੇ ਹਰਿਆਲੀ ਹੈ ਉਥੇ ਹੀ ਖੁਸ਼ਹਾਲੀ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਪਛਾੜੀ ਸਾਹਿਬ ਗੁਰੂ ਕੇ ਬਾਗ ਦੀ ਆਰੰਭਤਾ ਦੇ ਸ਼ੁਭ ਮੌਕੇ ਗੁਰੂਦੁਆਰਾ ਜੰਡ ਸਾਹਿਬ ਪਾਤਸ਼ਾਹਿ 7ਵੀਂ ਵਿਖੇ ਨਤਮਸਤਕ ਹੋਣ ਉਪਰੰਤ ਸਿੱਖ ਸੰਗਤਾਂ ਨਾਲ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਖਾਲਸਾ ਏਡ ਵਲੋਂ ਭਾਈ ਗੁਰਪ੍ਰੀਤ ਸਿੰਘ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਗੁਰੂਦੁਆਰਾ ਜੰਡ ਸਾਹਿਬ ਹਰਰਾਏਪੁਰ ਦੇ ਪ੍ਰਧਾਨ ਸ ਮਨਜੀਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।        ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਸੰਗਤਾਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਗੁਰੂਆਂ ਦੀ ਧਾਰਨਾਵਾਂ ਅਨੁਸਾਰ ਹੀ ਚੱਲਣਾ ਚਾਹੀਦਾ ਹੈ, ਜਿਸ ਨਾਲ ਜਿੰਦਗੀ ਹਮੇਸ਼ਾ ਹੀ ਚੜਦੀਕਲਾ ਵਾਲੀ ਰਹਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ...
275 ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਕੀਤਾ ਗਿਆ ਟੀਕਾਕਰਨ

275 ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਕੀਤਾ ਗਿਆ ਟੀਕਾਕਰਨ

Punjab
ਅਬੋਹਰ, 12 ਅਗਸਤ ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਦੀ ਹਦੂਦ ਅੰਦਰ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਹੁਣ ਤੱਕ 275 ਅਵਾਰਾ ਕੁਤਿਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਟੀਕਾਕਰਨ ਕੀਤਾ ਗਿਆ। ਨਗਰ ਨਿਗਮ ਦੇ ਸੈਨਟਰੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਚੰਡੀਗੜ੍ਹ ਮੁਹੱਲਾ, ਕੰਧਵਾਲਾ ਰੋਡ, ਇੰਦਰਾ ਨਗਰੀ, ਕਲਿਆਣ ਭੂਮੀ ਰੋਡ, ਸ਼ਮਸ਼ਾਨ ਘਾਟ ਨੇੜੇ ਰਾਮ ਨਗਰ, ਆਰਿਆ ਨਗਰ, ਨਵੀ ਆਬਾਦੀ ਵਿਖੇ ਟੀਕਾਕਰਨ ਮੁਹਿੰਮ ਚਲਾਈ ਗਈ ਹੈ ਅਤੇ ਇਸ ਟੀਕਾਕਰਨ ਮੁਹਿੰਮ ਤਹਿਤ ਅਬੋਹਰ ਦੇ ਵੱਖ-ਵੱਖ ਏਰੀਏ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਹਲਕਾਅ ਰੋਕੂ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਤੋਂ ਬਿਮਾਰੀਆਂ ਨਾ ਫੈਲਣ।  ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਟੀਕਾਕਰਨ ਮੁਹਿੰਮ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਨੂੰ ਕਾਬੂ ਕਰ ਕੇ ...
ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ

ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ

Punjab
ਮੋਗਾ, 12 ਅਗਸਤ (000) - ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮਹਿਮਾਨ ਵਜੋਂ ਅਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਦ੍ਰਿੜ ਵਚਨਬੱਧ ਹੈ। ਸੂਬੇ ਭਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਖੇਡਣ ਲਈ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂ...
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

Punjab
ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।...
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

Punjab
ਚੰਡੀਗੜ੍ਹ, ਅਗਸਤ 12 ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ 'ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ। ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉ...
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

Punjab
ਚੰਡੀਗੜ੍ਹ/ਲੁਧਿਆਣਾ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਇਸ ਸਾਲ 13 ਅਪ੍ਰੈਲ ਦੀ ਸ਼ਾਮ ਨੂੰ ਨੰਗਲ ਦੇ ਰੇਲਵੇ ਰੋਡ 'ਤੇ ਸਥਿਤ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ 'ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਹ ਹਮਲਾਵਰ- ਜਿਸ ਵਿੱਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ- ਕਾਲੇ ਰੰਗ ਦੀ ਸਕੂ...