Shadow

Punjab

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 2 ਅਪ੍ਰੈਲ ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

Punjab
ਚੰਡੀਗੜ੍ਹ, 2 ਅਪ੍ਰੈਲ 2026 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ ₹੪ ਲੱਖ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ₹੧੦ ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕ...
ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

Punjab
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ : ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਲਗਭਗ 26.43 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੱਬਨਪੁਰ ਤੋਂ ਜੋੜੇਪੁਲ ਤੱਕ...
ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Crime, Punjab
ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਨੇ 2458...
ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Politics, Punjab
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।” ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ...
ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

Politics, Punjab
ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।" ਉਨ੍ਹਾਂ ਕਿਹਾ, "ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰਬ...
ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ। ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿੱਚ ਮਹੱਤਵਪੂਰ...
ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

Politics, Punjab
ਨੰਗਲ 30 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਦੌਰੇ ’ਤੇ ਪਹੁੰਚ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਲਗਭਗ 70 ਕਰੋੜ ਰੁਪਏ ਦੀਆਂ ਵਿਕਾਸੀ ਸੌਗਾਤਾਂ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਨੰਗਲ ਅਤੇ ਆਸ-ਪਾਸ ਦੇ ਇਲਾਕੇ ਦੇ ਵਿਕਾਸ ਲਈ ਇੱਕ ਇਤਿਹਾਸਕ ਦਿਨ ਹੋਵੇਗਾ। ਉਨ੍ਹਾਂ ਸਮੂਹ ਨੰਗਲ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਐਨਐਫਐਲ ਗਰਾਊਂਡ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ।     ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਮਹੱਤਵਪੂਰਨ ਪ੍ਰੋਜੈਕਟਾਂ ਵਿੱਚੋਂ ਇੱਕ 18 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਵਿੱਚ ਨਵੇਂ ਵਾਟਰ ਟਰੀਟਮੈਂਟ ਪਲਾਂਟਾਂ ਦੀ ਸਥਾਪਨਾ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਦੋਨੋਂ ਹਿੱਸਿਆਂ ਨੂੰ ਸਤਲੁਜ ਦਰਿਆ ਦਾ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਪਾਣੀ ਦੀ ਕਮੀ ਵਾਲੇ ਵਾਰਡਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਨਾਲ ਅੰਡਰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

Punjab
ਅੰਮ੍ਰਿਤਸਰ, 30 ਮਾਰਚ (           ) - ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਅੱਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਰਣਜੀਤ ਐਵੀਨਿਊ ਵਿਖੇ ਕਰਵਾਈ ਗਈ। ਸਵਰਗਵਾਸੀ ਐਡਵੋਕੇਟ ਸ੍ਰੀ ਰਮੇਸ਼ ਰਾਜ ਭੰਡਾਰੀ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ ਸਹੁਰਾ ਸਾਹਿਬ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਨਮਿਤ ਅੱਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਬਹੁਤ ਨੇਕ ਰੂਹ ਸਨ ਅਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕ...