Friday, March 13
Shadow

Punjab

‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 21 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 314 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 265 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,470 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.03 ਕਿਲੋਗ੍ਰਾਮ ਹੈਰੋਇਨ ਅਤੇ 765 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 65 ਗਜ਼ਟਿਡ ਅਧ...

ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ

Politics, Punjab
ਚੰਡੀਗੜ੍ਹ, 21 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਪ੍ਰਜਨਨ ਬਾਲ ਸਿਹਤ ਪ੍ਰੋਜੈਕਟਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸੋਸਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਲ 2002 ਤੋਂ ਸੋਸਵਾ, ਜੋ  ਪੰਜਾਬ ਸਰਕਾਰ ਦੁਆਰਾ ਇੱਕ ਮਦਰ ਐਨ.ਓ.ਜੀ. ਵਜੋਂ ਮਨੋਨੀਤ ਹੈ, ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਕਮਜ਼ੋਰ ਵਿਦਿਆਰਥੀਆਂ ਲਈ ਰੈਮੇਡੀਅਲ ਕੋਚਿੰਗ, ਚੰਡੀਗੜ੍ਹ ਵਿੱਚ ਆਈ.ਡੀ.ਯੂ. ਪ੍ਰੋਜੈਕਟ ਅਤੇ ਫਗਵਾੜਾ ਵਿੱਚ ਐਫ.ਐਸ.ਡਬਲਯੂ. ਤੇ ਆਈ.ਡੀ.ਯੂ. ਪ੍ਰੋਜੈਕਟਾਂ ਵਰਗੀਆਂ ਪਹਿਲਕਦਮੀਆਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਸੋਸਵਾ ਦੇ ਪ੍ਰਮੁੱਖ ਪ੍ਰੋਗਰਾਮ ਵਜੋਂ ਉਭਰਿਆ ਹੈ, ਜਿਸ ਵਿੱਚ ਗਰੀਬ ਅਤੇ ਲੋੜਵੰਦ ...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

National, Politics, Punjab
ਚੰਡੀਗੜ੍ਹ, 21 ਨਵੰਬਰ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ  ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000  ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,000/- ਰੁਪਏ ਵਿੱਚ ਤ...
ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾ...
ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 21 ਨਵੰਬਰ ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਕਾਸ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਅਤੇ ਇਸ ਨੂੰ ਵਧੇਰੇ ਟਿਕਾਊ ਤੇ ਲਾਹੇਵੰਦ ਧੰਦਾ ਬਣਾਉਣ ਬਾਰੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਸਰਗਰਮ ਕਦਮਾਂ ਬਾਰੇ ਜਾਣਕਾਰੀ ਦਿੱਤੀ। ਇਸ ਖੇਤਰ ਵਿੱਚ ਸੂਬੇ ਦੀ ਪ੍ਰਗਤੀ ਦਾ ਵੇਰਵਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਅਧੀਨ ਰਕਬਾ 43,685 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਤੋਂ ਸਲਾਨਾ ਲਗਭਗ ਦੋ ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਉਤਪਾਦਨ ਹੋ ਰਿਹਾ ਹੈ। ਇਸਦੇ ਨਾਲ ਹੀ ਝੀਂਗਾ ਪਾਲਣ ਵਿੱਚ ਵੀ ਸੂਬੇ ਦੀ ਨਿਵੇਕਲੀ ਪਹੁੰਚ ਦੇ ਸ਼ਾਨਦਾਰ ਨਤੀਜੇ ਸਾਹਮਣੇ ਹਨ। ਉਨ੍ਹਾਂ ਦੱਸਿਆ ਕਿ 1,034 ਏਕੜ ਸੇਮ ਪ੍ਰਭਾਵਿਤ ਜ਼ਮੀਨ ਦੀ ਵਰਤੋਂ ਲਗਭਗ 2,759 ਮੀਟ੍ਰਿਕ ਟਨ ਝੀਂਗਾ ਪੈਦਾ ਕਰਨ ਲਈ ਕੀਤੀ ਜਾ ਰਹ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

National, Politics, Punjab
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:* 'ਸੰਗਤ' ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ "AnandpurSahib350.com" ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲੇਟਫਾਰਮ ਵੰਨ-ਸਟਾਪ ਡਿਜੀਟਲ ਸਲਿਊਸ਼ਨ ਵਜੋਂ ਤਿਆਰ ਕੀਤਾ ਗਿਆ ਹੈ, ਜੋ ਸਮੁੱਚੀ ਸੰਗਤ ਲਈ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਸਲ-ਸਮੇਂ ਦੀ ਜਾਣਕਾਰੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ 'ਸਰਬੱਤ ਦੇ ਭਲੇ' ਦੀ ਭਾਵਨਾ ਨਾਲ ਹਰ ਸ਼ਰਧਾਲੂ ਦੀ ਸਹੂਲਤ ਅਤੇ ਸਤਿਕਾਰ ਦੇ ਉੱਚਤਮ...
24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

National, Politics, Punjab
ਚੰਡੀਗੜ੍ਹ, 21 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉੱਥੇ ਹੀ ਮੁਲਾਜਮਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ। ਇਸੇ ਤਹਿਤ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ 24 ਦਰਜਾ-4 ਕਰਮਚਾਰੀਆਂ ਨੂੰ ਪੱਦ-ਉਨਤ ਕਰਕੇ ਕਲਰਕ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿੱਚ ਇਹਨਾਂ ਨਵੇਂ ਪੱਦ-ਉਨਤ ਕਰਮਚਾਰੀਆਂ ਨੂੰ ਪੱਦ-ਉਨਤੀ ਦੇ ਹੁਕਮ ਆਪਣੇ ਹੱਥੀਂ ਸੌਂਪੇ। ਇਨ੍ਹਾਂ ਤਰੱਕੀਆਂ ਵਿੱਚ 4 ਦਿਵਿਆਂਗ ਕਰਮਚਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਵਿਭਾਗ ਵੱਲੋਂ ਸਮਾਨ ਮੌਕੇ ਅਤੇ ਨਿਆਇਕ ਤਰੱਕੀ ਦੇ ਅਧਾਰ 'ਤੇ ਕਲਰਕ ਦੇ ਪਦ ‘ਤੇ ਪੱਦ-ਉਨਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਕਰਮਚਾਰੀਆਂ ਨੂੰ ਸਮਾਨ ਹੱਕ, ਇਜ਼ਤ ਅਤੇ ਤਰੱਕੀ ਦੇ ਮੌਕੇ ਦੇਣ ਲਈ ਵਚਨਬੱਧ ਹੈ, ਅਤੇ ਇਹ ਫ਼ੈਸਲਾ ਇਸ ਦ੍ਰਿੜ ਨਿਸ਼ਚੇ ਦਾ ਸਪਸ਼ਟ ਉਦਾਹਰਨ ਹੈ। ...
ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ। ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆ...
ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

National, Politics, Punjab
ਮਾਧੋਪੁਰ (ਪਠਾਨਕੋਟ), 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗਾਂ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵੀ ਵਿਖਾਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਐਸ.ਐਸ.ਪੀ ਦਲਜਿੰਦਰ ਸਿੰਘ ਢਿੱਲੋਂ, ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਸਵਰਨ ਸਲਾਰੀਆ, ਅਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਸਾਹਿਬ ਸਿੰਘ ਸਾਬਾ, ਬਲਜਿੰਦਰ ਬੰਟੀ ਪ੍ਰਧਾਨ ਕਿਸਾਨ ਵਿੰਗ ਆਦਿ ਹਾਜ਼ਰ ਸਨ। ਮਾਧੋਪੁਰ ਤੋਂ ਸੁਜਾਨਪੁਰ, ਮਲਕਪੁਰ, ਛੋਟੀ ਨਹਿਰ, ਟੈਂਕ ਚੌਕ, ਬੱਸ ਅੱਡਾ ਪਠਾਨਕੋਟ, ਲਾਈਟਾਂ ਵਾਲਾ ਚੌਕ, ਮਿਸ਼ਨ ਚੌਕ ਹੁੰਦੇ ਹੋਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ...
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

National, Politics, Punjab
ਧੂਰੀ (ਸੰਗਰੂਰ), 20 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ। ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਗੁਰੂ ਸਾਹਿਬ...