ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ
ਚੰਡੀਗੜ੍ਹ, 17 ਦਸੰਬਰ:
ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਪਠਾਨਕੋਟ ਵਿੱਚ, ਪਿੰਡ ਘਰੋਟਾ (0.50 ਹੈਕਟੇਅਰ), ਕਟਾਰੂਚੱਕ (0.75 ਹੈਕਟੇਅਰ), ਹੈਬਤ ਪਿੰਡੀ (0.60 ਹੈਕਟੇਅਰ) ਅਤੇ ਆਈ.ਟੀ.ਆਈ. ਬਮਿਆਲ ਵਿਖੇ ਇਹ ਵਾਤਾਵਰਣ ਪਾਰਕ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ, ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ 'ਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਪਿੰਡ ਜਗਦੇਵ ਕਲਾਂ ਪੁਲ ਵਿਖੇ ਵਾਤਾਵਰਣ ਪਾਰਕ ਬਣਾਇ...








