ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ
ਬਠਿੰਡਾ, 2 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ ਨੂੰ ਬੜੇ ਸੁਖਾਵੇਂ ਢੰਗ ਨਾਲ ਤਕਰੀਬਨ 400 ਤੋਂ ਵਧੇਰੇ ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਨ੍ਹਾਂ ਸੇਵਾ ਕੇਂਦਰਾਂ ਚੋਂ 1 ਟਾਈਪ ਵਨ, 22 ਟਾਈਪ ਟੂ ਤੇ 11 ਟਾਈਪ ਥ੍ਰੀ ਦੇ ਹਨ। ਇਨ੍ਹਾਂ ਸੇਵਾ ਕੇਂਦਰਾਂ ਤੋਂ ਸਾਫ਼ਟਵੇਅਰ ਈ-ਸੇਵਾ ਰਾਹੀਂ ਆਨ-ਲਾਇਨ ਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸੇਵਾਂ ਕੇਂਦਰਾਂ ਵੱਲੋਂ ਆਨ-ਲਾਇਨ ਤੇ ਆਫ-ਲਾਇਨ ਦੇ ਰੂਪ ਵਿੱਚ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ 2 ਅਗਸਤ 2023 ਤੋਂ 2 ਅਗਸਤ 2024 ਤੱਕ ਕੁੱਲ 250698 ਅਰਜ਼ੀਆਂ ਹੋਈਆ...








