ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:
ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ।
ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆ...







