ਕੈਬਨਿਟ ਮੰਤਰੀ ਈ:ਟੀ:ਓ ਵੱਲੋਂ ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ ਚੈਕਿੰਗ
ਅੰਮ੍ਰਿਤਸਰ, 2 ਅਗਸਤ :--
ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।
ਸ੍ਰ ਈ:ਟੀ:ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਠੋਕਣ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਇਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਨਹੀਂ ਹੈ ਇਸ ਉੱਤੇ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਟੋਕਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਕੀਤਾ ਜਾਵੇ ਅਤੇ ਜੋ ਵੀ ਆਦਮੀ ਸਾਹਮਣੇ ਖੜਾ ਹੈ ਉਸ ਦੇ ਨਾਮ ਉੱਤੇ ਹੀ ਟੋਕਨ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਤ...







