Thursday, November 5
Shadow

Punjab

ਨਗਰ ਕੌਂਸਲ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਂਦਿਆਂ 200 ਗਉਵੰਸ਼ ਨੂੰ ਗਉਸ਼ਾਲਾਵਾਂ ਵਿਖੇ ਭੇਜਿਆ

ਨਗਰ ਕੌਂਸਲ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਂਦਿਆਂ 200 ਗਉਵੰਸ਼ ਨੂੰ ਗਉਸ਼ਾਲਾਵਾਂ ਵਿਖੇ ਭੇਜਿਆ

Punjab
ਫਾਜ਼ਿਲਕਾ,31 ਜੁਲਾਈ         ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋ ਜ਼ਿਲ੍ਹਾ ਐਨੀਮਲ ਵੇਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਿਆ ਜਾ ਰਿਹਾ ਹੈ। ਇਹ ਜਾਣਕਾਰੀ ਨਗਰ ਕੌਂਸਲ ਫਾਜਿਲਕਾ ਦੇ ਕਾਰਜਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਨੇ ਦਿੱਤੀ।ਉਨ੍ਹਾਂ ਕਿਹਾ ਕਿ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 200 ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ 200  ਬੇਸਹਾਰਾ ਗਉਵੰਸ਼ ਵਿਚੋਂ 178 ਗਉਵੰਸ਼ ਨੂੰ ਸਰਕਾਰੀ ਗਉਸ਼ਾਲਾ ਸਲੇਮਸ਼ਾਹ ਵਿਖੇ ਅਤੇ 22 ਪਸ਼ੂਆਂ ਨੂੰ ਪਿੰਡ ਸਾਬੂਆਣਾ ਵਿਖੇ ਬਣੀ ਗਉਸ਼ਾਲਾ ਵਿਖੇ ਭੇਜਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਚੁੱਕ ਕੇ ਗਉਸ਼ਾਲਾਵਾਂ ਵਿਖੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਣ ਦੀ ਮੁਹਿੰਮ ਪਹਿਲਾਂ ਵੀ ਚਲਾਈ ਗਈ ਹੈ ਤੇ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬੇਸਹਾਰਾ ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਣ ਨਾਲ ਜਿਥੇ ਇਨ੍ਹਾਂ ਦੀ ਸੰਭਾਲ ਹੋ ਸ...
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ

Punjab
ਫਿਰੋਜ਼ਪੁਰ 31 ਜੁਲਾਈ 2024. ( )             ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ 'ਤੇ ਉਤਸ਼ਾਹ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿੱਧੀ ਕੁਮੁਦ ਬਾਮਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਅਤੇ ਐੱਸ.ਡੀ.ਐੱਮ. ਡਾ. ਚਾਰੂਮਿੱਤਾ ਸ਼ੇਖਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।              ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ  ਸੁਤੰਤਰਤਾ ਦਿਵਸ ਸਮਾਗਮ ਮੌਕੇ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਸੁਮੇਲ ਹੋਣਾ ਚਾਹੀਦਾ ਹੈ ਅਤੇ ਇਸ  ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾ...
ਸਿਵਲ ਹਸਪਤਾਲ ਕੋਟਕਪੂਰਾ ਵਿਖੇ ਟੀ ਬੀ ਦੇ ਮਰੀਜ਼ਾਂ ਨੂੰ ਫ਼ਲਦਾਰ ਪੌਦੇ ਵੰਡੇ

ਸਿਵਲ ਹਸਪਤਾਲ ਕੋਟਕਪੂਰਾ ਵਿਖੇ ਟੀ ਬੀ ਦੇ ਮਰੀਜ਼ਾਂ ਨੂੰ ਫ਼ਲਦਾਰ ਪੌਦੇ ਵੰਡੇ

Punjab
ਕੋਟਕਪੂਰਾ, 31 ਜੁਲਾਈ (    ) ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀ.ਬੀ ਦੇ ਮਰੀਜਾਂ ਲਈ ਸ਼ੁਰੂ ਕੀਤੀ ਪੌਦਾ ਲਗਾਓ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਡਾ. ਹਰਿੰਦਰ ਗਾਂਧੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੂਰਾ ਵੱਲੋਂ ਹਸਪਤਾਲ ਵਿੱਚ ਇਲਾਜ ਅਧੀਨ ਟੀ ਬੀ ਦੇ ਮਰੀਜਾਂ ਨੂੰ ਫਲਦਾਰ ਬੂਟੇ ਦਿੱਤੇ ਗਏ ਅਤੇ ਉਹਨਾਂ ਦੀ ਸੰਭਾਲ ਲਈ ਕਿਹਾ ਗਿਆ। ਇਸ ਮੌਕੇ ਤੇ ਡਾ ਰਾਜ ਬਹਾਦਰ ਸਿੰਘ, ਡਾ ਵਿਸ਼ਾਲ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਰਮਨਜੀਤ ਸਿੰਘ ਐੱਸ ਟੀ ਐੱਸ, ਸੰਜੂ ਬਾਲਾ, ਹਰਪ੍ਰੀਤ ਸਿੰਘ, ਐਲ ਐਚ ਵੀ ਪਰਮਜੀਤ ਕੌਰ, ਏ ਐਨ ਐਮ ਮੋਨਿਕਾ, ਨਰਿੰਦਰ ਕੌਰ, ਸਿਮਰਜੀਤ ਕੌਰ, ਹਰਪ੍ਰੀਤ ਕੌਰ ਅਤੇ ਕਮਲੇਸ਼ ਰਾਣੀ ਆਦਿ ਹਾਜਰ ਸਨ।...
ਵਿਧਾਇਕ ਮੁੰਡੀਆਂ ਵੱਲੋਂ ਪਿੰਡ ਭੂਖੜੀ ਕਲਾਂ ‘ਚ ਬੁੱਢੇ ਦਰਿਆ ‘ਤੇ ਪੁਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਮੁੰਡੀਆਂ ਵੱਲੋਂ ਪਿੰਡ ਭੂਖੜੀ ਕਲਾਂ ‘ਚ ਬੁੱਢੇ ਦਰਿਆ ‘ਤੇ ਪੁਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Punjab
ਲੁਧਿਆਣਾ, 31 ਜੁਲਾਈ (000) - ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਲਕਾ ਸਾਹਨੇਵਾਲ ਵਿੱਚ ਵਿਕਾਸ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਤਾਜਪੁਰ ਰੋਡ 'ਤੇ ਪਿੰਡ ਭੂਖੜੀ ਕਲਾਂ ਨੇੜੇ ਬੁੱਢਾ ਦਰਿਆ 'ਤੇ ਪੁਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਬੀਤੇ ਵਰ੍ਹੇ ਦਹਾਕਿਆਂ ਪੁਰਾਣਾ ਇਹ ਪੁਲ ਬਰਸਾਤੀ ਪਾਣੀ ਦੀ ਮਾਰ ਕਾਰਨ ਨੁਕਸਾਨਿਆ ਗਿਆ ਸੀ ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਆਉਣਾ-ਜਾਣਾ ਔਖਾ ਹੋ ਗਿਆ ਸੀ। ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਮੰਗ 'ਤੇ ਇਸ ਪੁਲ ਦੇ ਪੁਨਰ-ਨਿਰਮਾਣ ਕਾਰਜ਼ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 1.28 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਦੋ ਮਹੀਨਿਆਂ ਵਿੱਚ ਮੁੜ ਨਵਾਂ ਪੁਲ ਤਿਆਰ ਹੋ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ...
1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਸਾਂਝੀ ਕੀਤੀ।           ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸਰਕਾਰੀ ਨੁੰਮਾਇੰਦੇ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸਰਕਾਰੀ ਨੁੰਮਾਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ।           ਡਿਪਟੀ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਏ 15 ਬੂਟੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਏ 15 ਬੂਟੇ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ  ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਕਚਹਿਰੀ ਕੰਪਲੈਕਸ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਵੱਖ-ਵੱਖ ਕਿਸਮ ਦੇ 15 ਬੂਟੇ ਲਗਾਏ ਗਏ। ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਸਨ ਤਾਂ ਜੋ ਕਚਹਿਰੀ ਕੰਪਲੈਕਸ ਦੇ ਆਲੇ-ਦੁਆਲੇ ਨੂੰ ਹੋਰ ਵੀ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਮਨੁੱਖੀ ਹੋਂਦ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਉਣ...
ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਤੋਂ 07 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਤੋਂ 07 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

Punjab
ਮਾਨਸਾ, 30 ਜੁਲਾਈ: ਸਿਹਤ ਵਿਭਾਗ ਮਾਨਸਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ  01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਨਵਜਨਮੇ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ’ਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ। ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ ਨੇ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਵੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ। ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ। ਸਿਹਤ ਵਿਭਾਗ ਮਾਨਸਾ ਦੇ ਮਾਸ ਮੀਡੀਆ ਵਿੰਗ  ਵੱਲੋਂ ਸਮੇਂ ਸਮੇਂ ’ਤੇ ਇੰਨ੍ਹਾਂ ਜਾਗਰੂਕਤਾ ਦਿਵਸ ’ਤੇ ਵਿਸ਼ੇਸ਼ ਹਫਤਿਆਂ ਮੌਕ...
26 ਵਿੱਤੀ ਸਾਖਰਤਾ ਕਮਿਊਨਟੀ ਰੀਸੋਰਸ ਪਰਸਨ ਨੂੰ ਦਿੱਤੀ 6 ਰੋਜਾ ਸਿਖਲਾਈ

26 ਵਿੱਤੀ ਸਾਖਰਤਾ ਕਮਿਊਨਟੀ ਰੀਸੋਰਸ ਪਰਸਨ ਨੂੰ ਦਿੱਤੀ 6 ਰੋਜਾ ਸਿਖਲਾਈ

Punjab
ਬਠਿੰਡਾ, 30 ਜੁਲਾਈ : ਐੱਸ.ਬੀ.ਆਈ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ (ਆਰਸੈੱਟੀ) ਵੱਲੋਂ ਪੰਜਾਬ ਰਾਜ ਆਜੀਵਿਕਾ ਮਿਸ਼ਨ ਬਠਿੰਡਾ ਦੁਆਰਾ ਪਿੰਡਾਂ ਵਿੱਚ ਬਣਾਏ ਗਏ ਸਵੈ ਸਹਾਇਤਾ ਗਰੁੱਪ ਦੀਆਂ ਔਰਤਾਂ ਨੂੰ ਵਿੱਤੀ ਤੌਰ ’ਤੇ ਜਾਗਰੂਕ ਕਰਵਾਉਣ ਲਈ ਚੁਣੀਆਂ ਗਈਆਂ 26 ਵਿੱਤੀ ਸਾਖਰਤਾ ਕਮਿਊਨਟੀ ਰੀਸੋਰਸ ਪਰਸਨ ਨੂੰ 6 ਰੋਜਾ ਸਿਖਲਾਈ ਦਿੱਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕਲਸੀ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ, ਜਿਸ ਰਾਹੀਂ ਇਹ ਔਰਤਾਂ ਨਾ ਸਿਰਫ ਆਪਣੇ ਘਰੇਲੂ ਬਜਟ ਨੂੰ ਕੰਟਰੋਲ ਕਰਨਗੀਆਂ, ਸਗੋਂ ਦੂਜਿਆ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਕੇ ਦੇਸ਼ ਦੇ ਆਰਥਿਕ ਵਿਕਾਸ ਵਿੱਚ ਵੀ ਹਿੱਸਾ ਪਾਉਣੀਆਂ। ਇਸ ਮੌਕੇ ਸ੍ਰੀਮਤੀ ਲਵਜੀਤ ਕਲਸੀ ਵੱਲੋਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਵਿੱਤੀ ਸਾਖਰਤਾ ਲਈ ਵਰਤੀਆਂ ਜਾਣ ਵਾਲੀਆਂ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਪੀ.ਐੱਸ.ਆਰ.ਐੱਮ ਸ਼੍ਰੀ ਸੁਖਵਿੰਦਰ ਸਿੰਘ ਚੱਠਾ ਨੇ ਇਸ ਪ੍ਰੋਗਰਾਮ ਦੀ ਸੰਪੂਰਨ ਜਾਣਕਾਰੀ ਦਿੰਦਿਆ ਕਿਹਾ ਕਿ ਵਿੱਤੀ ਸਾਖਰਤਾ ਸਿਖਲਾਈ ਤੋਂ ਬਾਅਦ ਇਹ ਔਰਤਾਂ ਪਿੰਡਾਂ ਵਿੱਚ ਸਵੈ-ਸਹਾਇਤਾ ਗ...
ਜਿ਼ਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਲਗਾਏ ਗਏ ਆਰ.ਆਓ. ਸਿਸਟਮ ਦਾ ਉਦਘਾਟਨ

ਜਿ਼ਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਲਗਾਏ ਗਏ ਆਰ.ਆਓ. ਸਿਸਟਮ ਦਾ ਉਦਘਾਟਨ

Punjab
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ: ਸਰਬਤ ਦਾ ਭਲਾ, ਚੈਰੀਟੈਬਲ ਟਰੱਸਟ ਵਲੋਂ ਜ਼ਿਲ੍ਹਾਂ ਕਚਹਿਰੀਆਂ ,ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਲਗਾਏ ਗਏ ਆਰ.ਆਓ. ਸਿਸਟਮ ਦਾ ਉਦਘਾਟਨ ਸ੍ਰੀ ਰਾਜ ਕੁਮਾਰ ਗਰਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵਲੋਂ  ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਉਹਨਾ ਕਿਹਾ ਕਿ  ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾ ਦੀ ਲੜੀ ਤਹਿਤ ਜ਼ਿਲ੍ਹਾਂ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਮੁਫਤ ਆਰ.ਆਓ. ਸਿਸਟਮ ਲਗਾਇਆ ਗਿਆ। ਇਸ ਮੌਕੇ ਡਾ. ਗਗਨਦੀਪ ਕੌਰ, ਸਕੱਤਰ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੀ ਹਾਜਰ ਸਨ। ਜ਼ਿਲ੍ਹਾਂ ਪ੍ਰਧਾਨ ਸ੍ਰੀ ਰਵਿੰਦਰ ਪਾਲ ਸਿੰਘ ਚਾਹਲ, ਬੂੜਾ ਗੁਜਰ, ਜੀਆਂ ਨੇ ਦਸਿਆ ਕਿ ਮਾਲਵਾ ਜੋਨ ਦਾ ਪਾਣੀ ਪੀਣ ਯੋਗ ਨਹੀਂ ਹੈ ਲੋਕ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸ੍ਰੀ ਭੁਪਿੰਦਰ ਸਿੰਘ ਚੜੇਵਾਨ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ  ਨੇ ਕਚਹਿਰੀ ਵਿਚ ਆਉਣ ਵਾਲੇ ਪ੍ਰਾਰਥੀਆਂ ਲਈ ਪਾਣੀ ਸਾਫ ਸੁਥਰਾ ਨਾ ਮਿਲਣ ਕਾਰਨ ਉਹਨਾਂ ਵਲੋ ਡਾ. ਐਸ ਪੀ ਸਿੰਘ ਓਬ...
ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

Punjab
ਬਠਿੰਡਾ, 30 ਜੁਲਾਈ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਟਰਾਇਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਤੇ ਮਾਨਸਾ ਦੇ ਲੜਕੇ-ਲੜਕੀਆਂ  (12 ਤੋਂ 14 ਸਾਲ) ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸਕਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਸ. ਕਾਹਲੋਂ ਨੇ ਦੱਸਿਆ ਕਿ ਸ. ਓਂਕਾਰ ਸਿੰਘ, ਸਕੱਤਰ ਜਨਰਲ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਅਤੇ ਸ. ਮਨਿੰਦਰਪਾਲ ਸਿੰਘ ਸਕੱਤਰ ਜਨਰਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗ...