ਸਰਕਾਰ ਤੁਹਾਡੇ ਦੁਆਰ ਦੇ ਤਹਿਤ ਪਿੰਡ ਸਿਆੜ ਵਿਖੇ ਕੈਂਪ ਲਗਾਇਆ
ਪਾਇਲ, ਲੁਧਿਆਣਾ, 30 ਜੁਲਾਈ (000) ਪਿੰਡ ਸਿਆੜ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਹਰਜਿੰਦਰ ਸਿੰਘ ਵਾਸੀ ਪਿੰਡ ਕਿਲ੍ਹਾ ਹਾਂਸ ਅਤੇ ਸ਼੍ਰੀਮਤੀ ਰਛਪਾਲ ਕੌਰ ਵਾਸੀ ਪਿੰਡ ਸਿਆੜ ਨੇ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ। ਇਹਨਾਂ ਲਾਭਪਾਤਰੀਆਂ ਵੱਲੋਂ ਸੇਵਾਵਾਂ ਤੁਰੰਤ ਮਿਲਣ 'ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ 'ਤੇ ਉਨ੍ਹਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਪਿੰਡ ਸਿਆੜ ਦੀ ਸ੍ਰੀ ਚਰਨਜੀਤ ਕੌਰ ਨੇ ਵੀ ਕੈਂਪ ਵਿੱਚ ਵਿਧਵਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ।
ਪਿੰਡ ਭੀਖੀ ਖਟੜਾ ਵਾਸੀ ਸ੍ਰੀ ਲਖਵੀਰ ਸਿੰਘ ਅਤੇ ਸ੍ਰੀ ਕਮਲਜੀਤ ਸਿੰਘ ਨੇ ਆਪਣੇ ਘਰ ਦੇ ਬਿਜਲੀ ਮੀਟਰ ਦਾ ਲੋਡ ਵਧਾਉਣ ਲਈ ਅਪਲਾਈ ਕੀਤਾ ਗਿਆ। ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਹੀ ਬਿਜਲੀ ਮੀਟਰ ਦਾ ਲੋਡ ਵਧਾ ਦਿੱਤਾ ਗਿਆ। ਸ੍ਰੀ ਲਖਵੀਰ ਸਿੰਘ ਅਤੇ ਸ੍ਰੀ ਕਮਲਜੀਤ ਸਿੰਘ ਵੱਲੋ...








