26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ
ਚੰਡੀਗੜ੍ਹ, 19 ਨਵੰਬਰ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ। ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ। ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ।
ਸ. ਸੰਧਵਾਂ ਨੇ ਦੱਸਿਆ ਕਿ ਇਸ ਮੌਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ,...








