ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ-ਡਿਪਟੀ ਕਮਿਸ਼ਨਰ
ਫਾਜਿਲਕਾ 25 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ....








