ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਐਸ.ਏ.ਐਸ ਨਗਰ, 24 ਜੁਲਾਈ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੁਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਮਿਤੀ 25 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੁਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਗਲੋਬ ਟਵੇਟਾ, ਆਈਪ੍ਰੋਸੈਸ, ਡੀ-ਮਾਰਟ, ਬਾਲਾਜੀ ਪਰਫੈਕਟ ਸਲਊਸ਼ਨ ਆ...








