‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ
ਚੰਡੀਗੜ੍ਹ, 18 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਲਗਾਤਾਰ 262ਵੇਂ ਦਿਨ ਕੀਤੀ ਗਈ ਹੈ।
ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ(ਕਾਸੋ) ਚਲਾਇਆ ਗਿਆ।
ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਵਿੱਚ 79 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰਜ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨਸ਼ੀਲੀਆਂ ਗੋਲੀਆਂ/ਕੈਪਸੂਲ ਅ...








