Thursday, November 5
Shadow

Punjab

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 17 ਜੁਲਾਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ 42.39 ਕ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

Politics, Punjab
ਚੰਡੀਗੜ੍ਹ 21 ਜੁਲਾਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ  ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਆਪਣੇ ਦੌਰੇ ਦੌਰਾਨ ਖਿਚੜੀ ਅਤੇ ਦਲੀਆ ਦਫਤਰ ਵਿਖੇ ਤਿਆਰ ਕਰਵਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ । ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂ...
ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

Politics, Punjab
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਨੂੰ ਅਲਾਟ ਕਰਨ ਤੋਂ ਪਹਿਲਾਂ ਬੁਲਾਈ ਮੀਟਿੰਗ ਵਿੱਚ ਟਰੇਨਿੰਗ ਪਾਰਟਨਰਜ਼ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਸੂਬੇ ਵਿੱਚ ਸੱਤਾ ਬਦਲਣ ਨਾਲ ਲੋਕਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ 30 ਬੋਲੀਕਾਰਾਂ ਨੇ ਬਿੱਡ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਹਿੱਸਾ ਲਿਆ, ਜਦੋਂਕਿ ਪਿਛਲੀਆਂ ਸਰਕਾਰਾਂ ਸਮੇਂ ਮਹਿਜ਼ 3-4 ਬੋਲੀਕਾਰ ਹੀ ਅਜਿਹੀਆਂ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪੰਜ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਜਲੰਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕਾਰਜਸ਼ੀਲ ਹਨ। ਜਲੰਧਰ, ਬਠਿੰਡਾ ਅਤੇ ਲੁਧਿਆਣਾ ਵਿੱਚ ਇਹ ਸੈਂਟਰ ਖਾਲੀ ਹੋ ਗਏ ਹਨ ਅਤੇ ਇਹਨਾਂ ਸੈਂਟਰਾਂ ਨੂੰ ਆਰ.ਐਫ.ਪੀ. ਪ੍...
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ

Politics, Punjab
ਐੱਸ.ਏ.ਐੱਸ. ਨਗਰ, 21 ਜੁਲਾਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ  ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ। ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ...
ਸਪੀਕਰ ਸੰਧਵਾਂ ਨੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦਾ ਕੀਤਾ ਉਦਘਾਟਨ

Punjab
ਫ਼ਰੀਦਕੋਟ 21 ਜੁਲਾਈ 2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਵਿਖੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦੇ ਉਦਘਾਟਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ  ਹੋਂਦ ਵਿੱਚ ਆਉਣ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਲੋਕਾਂ ਨੂੰ ਹੁਣ ਦੂਰ-ਦੁਰਾਡੇ ਜਾਣ ਦੀ ਜਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ । ਇਸ ਉਪਰੰਤ ਸ. ਸੰਧਵਾਂ ਨੇ ਸਵਰਨਕਾਰਾਂ ਵੱਲੋਂ ਆਯੋਜਿਤ ਇਕ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕੀਤੀ । ਸਵਰਨਕਾਰ ਸੰਘ ਦੇ ਪ੍ਰਧਾਨ ਸ਼੍ਰੀ ਰਾਜਨ ਠਾਕੁਰ ਨੇ ਸਪੀਕਰ ਸੰਧਵਾਂ ਨੂੰ ਸਵਰਨਕਾਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਦੱਸਿਆ ਕਿ ਸਵਰਨਕਾਰ ਸੋਨੇ ਦਾ ਕੰਮ ਕਰਦੇ ਹਨ ਤੇ ਉਹ ਸਾਰੇ ਭਾਰਤ ਦੇ ਵਿੱਚ ਫੈਲੇ ਹੋਏ ਹਨ  ਤੇ ਇਮਾਨਦਾਰੀ ਦੇ ਨਾਲ ਆਪਣਾ ਰੁਜ਼ਗਾਰ ਕਰਦੇ ਹਨ।  ਸ੍ਰੀ ਰਾਜਨ ਠਾਕੁਰ ਨੇ ਸਪੀਕਰ ਸੰਧਵਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਵ...
ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ  ਦੇ ਸੀ ਡੀ ਪੀ ਓ ਦਫਤਰਾਂ ਵਿੱਚ ਖਾਧ ਵਸਤੂਆਂ ਦੀ ਅਚਨਚੇਤ ਚੈਕਿੰਗ

ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਦੇ ਸੀ ਡੀ ਪੀ ਓ ਦਫਤਰਾਂ ਵਿੱਚ ਖਾਧ ਵਸਤੂਆਂ ਦੀ ਅਚਨਚੇਤ ਚੈਕਿੰਗ

Punjab
ਮੋਗਾ 21 ਜੁਲਾਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ  ਜ਼ਿਲ੍ਹਾ ਮੋਗਾ ਦੇ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਵੰਡੀ ਜਾਣ ਵਾਲੀ ਫੀਡ ਦੀ ਗੁਣਵੱਤਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਗੁਲਬਹਾਰ ਸਿੰਘ ਤੂਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਿਹਾਲ ਸਿੰਘ ਵਾਲਾ ਸ਼੍ਰੀਮਤੀ ਅਨੁਪ੍ਰਿਆ ਸਿੰਘ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਾਘਾਪੁਰਾਣਾ ਸ਼੍ਰੀਮਤੀ ਗੁਰਜੀਤ ਕੌਰ ਅਤੇ ਖਾਦ ਪੂਰਤੀ ਅਫ਼ਸਰ ਸ਼੍ਰੀ ਰੋਬਿੰਨ ਭੁੱਲਰ  ਮੋਜੂਦ ਸਨ। ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ  ਦੀ ਰਹਿਨੁਮਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ  ਦੇ ਦਫ਼ਤਰ ਵਿਖੇ  ਮਿਠੇ ਅਤੇ ਨਮਕੀਨ ਦਲੀਏ ਦੀ ਚੈਕਿੰਗ ਕੀਤੀ ਗਈ, ਮੌਕੇ ਤੇ ਇਹਨਾਂ ਨੂੰ ਬਣਵਾ ਕੇ ਵੀ ਚੈੱਕ ਕੀਤਾ ਗਿਆ ਅਤੇ ਤਸਲੀਬਖਸ਼ ਪਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਆਂਗਣਵਾੜੀ ਕੇਦਰਾਂ ਵਿਚ ਸਪਲਾਈ ਕੀਤੀਆ ਜਾਣ ਵਾਲੀਆ ਵਸਤੂਆ ਜਿਵ...
ਨਸ਼ਿਆਂ ਵਿਰੁੱਧ ਜੰਗ – ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

ਨਸ਼ਿਆਂ ਵਿਰੁੱਧ ਜੰਗ – ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

Punjab
ਖੰਨਾ (ਲੁਧਿਆਣਾ), 21 ਜੁਲਾਈ (000) - ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣਾ ਹੈ। ਇਸ ਦੌਰਾਨ ਫੁੱਟਬਾਲ ਟਰੇਨਿੰਗ ਸੈਂਟਰ (ਐਫ.ਟੀ.ਸੀ.), ਖੰਨਾ ਨੇ ਪਹਿਲਾ, ਐਫ.ਟੀ.ਸੀ. ਮਾਛੀਵਾੜਾ, ਐਫ.ਟੀ.ਸੀ. ਦਾਊਮਾਜਰਾ ਦੂਜਾ ਅਤੇ ਤੀਜਾ ਇਨਾਮ ਜਿੱਤਿਆ। ਤਰੁਨ ਗਰੇਵਾਲ (ਫੁੱਟਬਾਲ ਟਰੇਨਿੰਗ ਸੈਂਟਰ ਟੀਮ, ਖੰਨਾ) ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਟੂਰਨਾਮੈਂਟ ਵਿੱਚ 10 ਪੁਰਸ਼ ਟੀਮਾਂ ਅਤੇ ਦੋ ਮਹਿਲਾ ਟੀ...
ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

Punjab
ਫਾਜ਼ਿਲਕਾ, 21 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਨਾਲ ਫਾਜ਼ਿਲਕਾ ਬਦਲਣ ਲੱਗਿਆ ਹੈ। ਨਸ਼ਿਆਂ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਲੋਕ ਭਾਗੀਦਾਰੀ ਜੁੜਨ ਲੱਗੀ ਹੈ। ਜ਼ਿਲ੍ਹੇ ਵਿਚ 228 ਪਿੰਡਾਂ ਦੇ ਲੋਕਾਂ ਨੇ ਨਸ਼ਿਆਂ ਖਿਲਾਫ ਅਭਿਆਨ ਵਿਚ ਸਰਕਾਰ ਦਾ ਸਾਥ ਦੇਣ ਲਈ ਪੰਚਾਇਤੀ ਮਤੇ ਪਾਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਬਲਾਕ ਵਿਚ 85, ਅਰਨੀਵਾਲਾ ਵਿਚ 42, ਫਾਜ਼ਿਲਕਾ ਵਿਚ 25, ਜਲਾਲਾਬਾਦ ਵਿਚ 36 ਅਤੇ ਖੂਈਆਂ ਸਰਵਰ ਵਿਚ 40 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਕਾ ਕੇ ਨਸ਼ਿਆਂ ਖਿਲਾਫ ਲੜਨ ਦਾ ਅਹਿਦ ਲਿਆ ਹੈ। ਇੰਨ੍ਹਾਂ ਮਤਿਆਂ ਅਨੁਸਾਰ ਇੰਨ੍ਹਾਂ ਪਿੰਡਾਂ ਦੇ ਲੋਕਾਂ ਨੇ ਪ੍ਰਣ ਲਿਆ ਹੈ ਕਿ ਉਹ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣਗੇ ਅਤੇ ਅਜਿਹੇ ਕਿਸੇ ਮਾੜੇ ਅਨਸਰ ਦਾ ਸਾਥ ਨਹੀਂ ਦੇਣਗੇ। ਪਿੰਡ ਵਿਚ ਜੋ ਲੋਕ ਨਸ਼ੇ ਤੋਂ ਪੀੜਤ ਹਨ ਉਨ੍ਹਾਂ ਦਾ ਇਲਾਜ ਕਰਨ ਲਈ ਉਨ੍ਹਾਂ ਨੂੰ ਹਸਤਪਾਲ ਤੱਕ ਲੈ ਕੇ ਆਉਣਗੇ। ਡਿਪਟੀ ਕਮਿਸ਼ਨਰ...
ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ  ਮੰਤਰੀ ਨੇ  ਕੀਤੀ!

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਨੇ ਕੀਤੀ!

Punjab
ਮਲੋਟ 21 ਜੁਲਾਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ  ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ  ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ। ਇਸ ਕੈੰਪ ਵਿੱਚ ਕੈਬਿਨਟ ਮੰਤਰੀ ਨੇ ਇਸ ਲੋਕ ਸੁਵਿਧਾ ਕੈਂਪ ਵਿੱਚ  ਲੋਕਾਂ ਦੀਆਂ ਬਿਜਲੀ, ਪੀਣ ਵਾਲੇ ਪਾਣੀ, ਸ਼ਗਨ ਸਕੀਮ, ਰਾਸ਼ਨ ਕਾਰਡ, ਲਾਭ  ਪਾਤਰੀ ਕਾਪੀਆਂ, ਬਿਜਲੀ ਦੇ ਬਿੱਲ ਨਾਲ ਸੰਬੰਧਿਤ ਨਿੱਜੀ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਵਾ ਕੇ ਮੌਕੇ ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ। ਇਸ ਮੌਕੇ ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਜਿਵੇਂ ਪਿੰਡ ਦੇ ਛੱਪੜ ਦੇ ਪਾਣੀ ਦੀ ਸਮੱਸਿਆ, ਪਿੰਡ ਵਿੱਚ ਬਿਜਲੀ ਦੇ ਗਰਿਡ ਬਣਾਉਣ ਲਈ ਮਨਜ਼ੂਰੀ, ਪਿੰਡ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਝੂਲੇ ਅਤੇ ਹੋਰ ਖੇਡਣ ਦਾ ਸਮਾਨ ਮੁਹੱਈਆ ...
ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ  21 ਜੁਲਾਈ 2024 (     ) ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਘੱਟ ਬਰਸਾਤ ਹੋਣ ਅਤੇ ਹੁੰਮਸ ਭਰੀ ਗਰਮੀ ਕਾਰਨ ਝੋਨੇ ਦੀ ਫ਼ਸਲ ਦਾ ਵਾਧਾ ਅਤੇ ਫੁਟਾਰਾ ਸਹੀ ਤਰਾਂ ਨਹੀਂ ਹੋ ਰਿਹਾ,ਜਿਸ ਕਾਰਨ ਕਿਸਾਨ ਜ਼ਰੂਰਤ ਤੋਂ ਜ਼ਿਆਦਾ ਖਾਦਾਂ ਖਾਸ ਕਰਕੇ ਯੂਰੀਆ ਵਰਤ ਰਹੇ ਹਨ । ਉਨ੍ਹਾਂ ਦੱਸਿਆ ਕਿ ਮਿੱਟੀ ਦੇ ਨਮੂਨੇ ਪਰਖ ਕਰਨ ਤੇ ਇਹ ਵੀ ਪਤਾ ਲੱਗਾ ਹੈ ਕਿ ਮਿੱਟੀ ਵਿਚ ਜੈਵਿਕ ਮਾਦੇ ਦੀ ਮਾਤਰਾ ਘੱਟ ਹੈ ਜਿਸ ਕਾਰਨ ਪ੍ਰਤੀ ਏਕੜ 110 ਕਿਲੋ ਯੂਰੀਆ ਖਾਦ ਦੀ ਵਰਤੋਂ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੂਜੀ ਅਤੇ ਤੀਜੀ ਕਿਸ਼ਤ ਓਦੋਂ ਪਾਓ ਜਦੋਂ ਖੇਤ ਵਿਚ ਪਾਣੀ ਨਾ ਹੋਵੇ ਅਤੇ ਯੂਰੀਆ ਪਾਉਣ ਤੋਂ ਤਿੰਨ ਦਿਨਾਂ ਬਾਅਦ ਪਾਣੀ ਲਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਿੱਟੀ ਵਿਚ ਜੈਵਿਕ ਮਾਦੇ ਵਿਚ ਵਾਧਾ ਕਰਨ ਲਈ ...