Thursday, November 5
Shadow

Punjab

ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ 2024 ‘ਤੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਹਵਾਈ ਪ੍ਰਦਰਸ਼ਨੀ

ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ 2024 ‘ਤੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਹਵਾਈ ਪ੍ਰਦਰਸ਼ਨੀ

Punjab
ਬਠਿੰਡਾ 20 ਜੁਲਾਈ : ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਗਈ ਬਹਾਦਰੀ ਅਤੇ ਕੁਰਬਾਨੀ ਨੂੰ ਮਾਨਤਾ ਦਿੰਦੇ ਹੋਏ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ ਬੜੇ ਹੀ ਮਾਣ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਮਹੱਤਵਪੂਰਨ ਘਟਨਾ 1999 ਵਿੱਚ ਕਾਰਗਿਲ ਸੰਘਰਸ਼ ਵਿੱਚ ਭਾਰਤ ਦੀ ਜਿੱਤ ਦੀ 25ਵੀਂ ਵਰ੍ਹੇਗੰਢ ਨੂੰ ਦਰਸਾਉਂਦੀ ਹੈ, ਜਿਸਦਾ ਅੰਤ ਭਾਰਤੀ ਹਵਾਈ ਸੈਨਾ ਦੇ ਆਪਰੇਸ਼ਨ ਸਫੇਦ ਸਾਗਰ ਅਤੇ ਭਾਰਤੀ ਫੌਜ ਦੇ ਆਪ੍ਰੇਸ਼ਨ ਵਿਜੇ ਨਾਲ ਹੋਇਆ।ਇਹ ਅਸਲ ਵਿੱਚ ਫੌਜੀ ਹਵਾਬਾਜ਼ੀ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸੀ, ਜਿਸ ਵਿੱਚ ਇੰਨੀ ਉਚਾਈ 'ਤੇ ਟੀਚਿਆਂ ਦੇ ਵਿਰੁੱਧ ਹਵਾਈ ਸ਼ਕਤੀ ਦੀ ਸਫਲਤਾਪੂਰਵਕ ਵਰਤੋਂ ਕੀਤੀ ਗਈ ਸੀ। ਭਾਰਤੀ ਹਵਾਈ ਸੈਨਾ ਦੇ ਨੰਬਰ 17 ਸਕੁਐਡਰਨ, ਮਿਗ 21 ਟਾਈਪ 96 ਏਅਰਕ੍ਰਾਫਟ, ਜਿਸਨੂੰ "ਗੋਲਡਨ ਐਰੋਜ਼" ਵੀ ਕਿਹਾ ਜਾਂਦਾ ਹੈ, ਨੇ ਫਿਰ ਏਅਰ ਫੋਰਸ ਸਟੇਸ਼ਨ ਭਿਸੀਆਣਾ 'ਤੇ ਸਥਿਤ, ਓਪਰੇਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਦੁਸ਼ਮਣ ਫ਼ੌਜ ਨੂੰ ਬਾਹਰ ਖਦੇੜਨ ਲਈ ਕਈ ਖੋਜੀ ਅਤੇ ਹਮਲੇ ਦੇ ਮਿਸ਼ਨ ਚਲਾਏ । ਇਸ ਉਦੇਸ਼ ਲਈ, ਸਕੁਐਡਰਨ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

Punjab
ਲੁਧਿਆਣਾ, 20 ਜੁਲਾਈ (000) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮ ਦੇ ਰੁੱਖਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਮਨਜਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਹਵਾਲਾ ਦਿੰਦਿਆਂ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ-ਨਿਜਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Punjab
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਜਤਿੰਦਰ ਕੌਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ, ਭਾਰਤੀਯ ਨਯਾਯ ਸਹਿਂਤਾ, 2023, ਭਾਰਤੀਯ ਨਾਗਰਿਕ ਸੁਰਕਸ਼ਾ ਸਹਿਂਤਾ, 2023 ਅਤੇ ਭਾਰੀਤਯ ਸਾਕਸ਼ਯ ਅਧਿਨਿਯਮ, 2023 ਸਬੰਧਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਜੂਡੀਸ਼ਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਪ੍ਰਗਿਆ ਜੈਨ, ਫਾਜ਼ਿਲਕਾ ਹੈੱਡਕੁਆਰਟਰ ਦੇ ਜੱਜ ਸਾਹਿਬਾਨ ਸ੍ਰੀ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਜਾਪਿੰਦਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਦਰਬਾਰੀ ਲਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਤੇਜ ਪ੍ਰਤਾਪ ਸਿੰਘ ਰੰਧਾਵਾ, ਸਿਵਿਲ ਜੱਜ (ਸੀ. ਡੀ.) ਫਾਜ਼ਿਲਕਾ, ਸ. ਅਮਨਪ੍ਰੀਤ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ/ਸਿਵਿਲ ਜੱਜ (ਸੀ. ਡੀ.)—ਕਮ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਮੈਡਮ ਅਮਨਦੀਪ ਕੌਰ, ਚੀਡ ਜੁਡੀਸ਼ੀਅਲ ਮ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

Politics, Punjab
- ਵਾਤਾਵਰਨ ਤੇ ਚੌਗਿਰਦੇ ਦੀ ਰਾਖੀ ਲਈ 30 ਸਤੰਬਰ ਤੱਕ ਜਾਰੀ ਰਹੇਗੀ ਪੌਦਾਰੋਪਣ ਮੁਹਿੰਮ ਲੁਧਿਆਣਾ, 20 ਜੁਲਾਈ (000) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮ ਦੇ ਰੁੱਖਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਮਨਜਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਹਵਾਲਾ ਦਿੰਦਿਆਂ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ...
ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ-   ਧਾਲੀਵਾਲ

ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ- ਧਾਲੀਵਾਲ

Politics, Punjab
ਅੰਮ੍ਰਿਤਸਰ 20 ਜੁਲਾਈ 2024— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜਾਂ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਜਾਨ ਮਾਲ ਦੀ ਪੂਰੀ ਹਿਫਾਜ਼ਤ ਕੀਤੀ ਜਾਵੇਗੀ । ਉਹਨਾਂ ਨੇ ਦੱਸਿਆ ਕਿ ਪਿਛਲੇ ਸਾਲ ਜਿੰਨਾਂ ਥਾਵਾਂ ਉੱਤੇ ਬੰਨ ਦੀ ਕਮਜ਼ੋਰੀ ਕਰਕੇ ਦਰਿਆ ਨੂੰ ਕਿਨਾਰੇ ਤੋਂ ਟੁੱਟਣ ਦਾ ਮੌਕਾ ਮਿਲਿਆ ਸੀ ਨੂੰ ਇਸ ਵਾਰ ਦੂਰ ਕਰ ਲਿਆ ਗਿਆ ਹੈ ਅਤੇ ਅਜੇ ਵੀ ਇਹ ਕੰਮ ਲਗਾਤਾਰ ਜਾਰੀ ਹੈ।       ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਵਰਗ ਲਈ ਕੰਮ ਕਰ ਰਹੇ ਹਨ ਅਤੇ ਕੁਦਰਤੀ ਆਫਤਾਂ ਤੋਂ ਪੰਜਾਬ ਨੂੰ ਬਚਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੈ। ਉਹਨਾਂ ਨੇ ਦੱਸਿਆ ਕਿ ਸਾਡੇ ਹਲਕੇ ਵਿੱਚ ਰਾਵੀ ਦਰਿਆ ਹੜ ਦਾ ਕਾਰਨ ਬਣਦਾ ਹੈ ਅਤੇ ਪਿਛਲੇ ਸਾਲ ਕਈ ਥਾਵਾਂ ਉੱਪਰ ਪਾਣੀ ਚੜ ਗਿਆ ਸੀ, ਜਿਸ ਨੂੰ ਵੇਖਦੇ ਹੋਏ ਇਸ ਵਾਰ ਬੰਨ ਨੂੰ ਮਜਬੂਤ ਕੀਤਾ ਗਿਆ ਹੈ।  ਉਹਨਾਂ ਦੱਸਿਆ ...
ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ ਦਾ ਮੌਕਾ- ਡਿਪਟੀ ਕਮਿਸ਼ਨਰ

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ ਦਾ ਮੌਕਾ- ਡਿਪਟੀ ਕਮਿਸ਼ਨਰ

Politics, Punjab
ਅੰਮ੍ਰਿਤਸਰ, 20 ਜੁਲਾਈ 2024---  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਸ਼ਾਮ ਥੋਰੀ ਨੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ ਨੂੰ ਕੇਵਲ ਸਹਾਰਾ ਦੇਣ ਦਾ ਹੀ ਨਹੀਂ ਬਲਕਿ ਰੁਜ਼ਗਾਰ ਦੇਣ ਦਾ ਵੀ ਬੀੜਾ ਚੁੱਕਿਆ ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਾਉਣ ਦੀ ਪ੍ਰਬੰਧ ਕੀਤੇ ਹਨ।        ਅੱਜ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਿਲਾ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਦਿੱਤੀਆਂ ਜਾਣਗੀਆਂ । ਉਪਰੰਤ ਇਹਨਾਂ ਵਿਅਕਤੀਆਂ ਨੂੰ ਜਮੈਟੋ ਕੰਪਨੀ ਦੇ ਰਾਹੀਂ ਡਿਲੀਵਰੀ ਦਾ ਕੰਮ ਦਿਵਾਇਆ ਜਾਵੇਗਾ।  ਉਹਨਾਂ ਨੇ ਦੱਸਿਆ ਕਿ ਅਸੀਂ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ । ਉਹਨਾਂ ਨੇ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਲਈ ਜਿਲਾ ਰੁਜਗਾਰ ਦਫਤਰ ਅੰਮ੍ਰਿਤਸਰ ਦੇ ਡਿਪਟੀ ਸੀਈਓ ਸ੍ਰੀ ਤੀਰਥ ਪਾਲ ਸਿੰਘ ਨਾਲ ਤਾ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

Punjab
ਅੰਮ੍ਰਿਤਸਰ 20 ਜੁਲਾਈ 2024 (               ) ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ ਪਾਰਟੀ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ ਉੱਥੇ ਹੀ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ ਸੀ ਵਿੰਗ ਦੇ ਉਪ ਪ੍ਰਧਾਨ ਸਰੀਰ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ।  ਇਸ ਮੌਕੇ ਐਸ ਸੀ ਵਿੰਗ ਦੇ ਸੂਬਾ ਉੱਪ ਪ੍ਰਧਾਨ  ਰਵਿੰਦਰ ਹੰਸ , ਅਮਰੀਕ ਸਿੰਘ ਬੰਗੜ , ਬਲਜਿੰਦ...
ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ  ਲਈ ਲਾਭਪਾਤਰੀਆਂ ਦੀ ਕੀਤੀ ਚੋਣ : ਡਿਪਟੀ ਕਮਿਸ਼ਨਰ

ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ ਲਈ ਲਾਭਪਾਤਰੀਆਂ ਦੀ ਕੀਤੀ ਚੋਣ : ਡਿਪਟੀ ਕਮਿਸ਼ਨਰ

Politics, Punjab
ਫਰੀਦਕੋਟ 20 ਜੁਲਾਈ 2024 (     )  ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅੱਗੇ ਤੋਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਕੰਪਿੂਟਰਾਈਜ਼ਡ ਵਿਧੀ ਨਾਲ ਲਾਭ ਪਾਤਰੀਆਂ ਦੀ ਜ਼ਿਲਾ ਪੱਧਰੀ ਕਮੇਟੀ ਵੱਲੋਂ ਚੋਣ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤੀ। ਇਸ ਮੌਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।             ਲਾਭਪਾਤਰੀਆਂ ਦੀ ਚੋਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25  ਸਕੀਮ ਤਹਿਤ ਆਨ ਲਾਈਨ ਪੋਰਟਲ ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ ਅਤੇ 771 ਕਿਸਾਨਾਂ ਵੱਲੋਂ ਬਿਨੈਪੱਤਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਸਮੇਂ 5000/- ਰੁਪਏ ਦੀ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਕਿਸਾਨਾਂ ਨੂੰ ਹੀ ਡਰਾਅ ਲਈ ਵਿਚਾਰਿਆ ਗਿਆ ਹੈ ਅਤੇ ...
ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

Politics, Punjab
ਮਾਨਸਾ, 20 ਜੁਲਾਈ:      ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਜਿਲ੍ਹੇ ਦੇ ਸਕੂਲਾਂ ਵਿੱਚ ਪੌਦਾਕਰਣ ਦਿਵਸ ਮਨਾਇਆ ਗਿਆ।     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿਮ ਤਹਿਤ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਸਹੁੰ ਚੁਕਾਈ ਗਈ।  ਇਸ ਮੁਹਿੰਮ ਵਿੱਚ ਪਿੰਡ ਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਸਮੂਹ ਸਕੂਲ ਮੁਖੀਆਂ, ਅਧਿਆਪਕਾ ਅਤੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਪੌਦੇ ਲਗਾਏ ਗਏ। ਸਾਰੇ ਸਕੂਲੀ ਅਧਿਆਪਕਾਂ ਦੁਆਰਾ ਪੌਦੇ ਲਗਾਉਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ।     ਪਿੰਡ ਵਾਸੀਆਂ ਨੂੰ  ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜੇਕਰ ਰੁੱਖ ਹੋਣਗੇ ਤਾਂ ਹੀ ਸਾਨੂੰ ਸਹੀ ਮਾਤਰਾ ਵਿੱਚ ਆਕਸੀਜਨ ਮਿਲੇਗੀ। ਇਸ ਮਸ਼ੀਨੀ ਯੁੱਗ ਵਿੱਚ ਰੁੱਖਾਂ ਦੀ ਕਟਾਈ ਲਗਾਤਾਰ ਹੋ ਰਹੀ ਹੈ, ਜਿਸ ਨਾਲ ਗਰਮੀ ਵਿੱਚ ਲਗਾਤਾਰ ਵਾਧਾ ਹੋ...
ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

Politics, Punjab, Trending
ਫਾਜ਼ਿਲਕਾ 20 ਜੁਲਾਈ         ਭਾਰਤੀ ਸੈਨਾ ਭਰਤੀ ਸਾਲ 2024-25 ਦੇ ਲਈ ਹੋਈ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਸਰੀਰਕ ਟੈਸਟ ਅਕਤੂਬਰ ਮਹੀਨੇ 'ਚ ਹੋਣ ਜਾ ਰਹੇ ਹਨ। ਇਸ ਵਾਰ ਭਾਰਤੀ ਸੈਨਾ ਵੱਲੋਂ ਨਵੀਂ ਪਹਿਲ ਕਰਦੇ ਹੋਏ ਸਰੀਰਕ ਟੈਸਟ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈਕ ਕੀਤੇ ਜਾਣਗੇ। ਉਮੀਦਵਾਰਾਂ ਦੀ ਸੂਚੀ www.joinindianarmy.nic.in ਵੈੱਬਸਾਈਟ ਤੇ ਅਪਲੋਡ ਕੀਤੀ ਗਈ ਹੈ।         ਸੈਨਾ ਦੀ ਭਰਤੀ ਦਫਤਰ ਫਿਰੋਜ਼ਪੁਰ ਦੇ ਨਿਰਦੇਸ਼ਕ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਵਾਰ ਸਰੀਰਕ ਟੈਸਟ ਤੋਂ ਪਹਿਲਾ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਏਆਰਓ ਫਿਰੋਜ਼ਪੁਰ ਦਫਤਰ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ ਜਿੱਥੇ ਉਮੀਦਾਵਰ ਰੈਲੀ ਤੋਂ ਪਹਿਲਾ ਆਪਣੇ ਦਸਤਾਵੇਜ਼ ਚੈੱਕ ਕਰਵਾ ਸਕਦੇ ਹਨ ਤਾਂ ਕਿ ਭਰਤੀ ਰੈਲੀ ਦੌਰਾਨ ਕੋਈ ਮੁਸ਼ਕਿਲ ਨਾ ਪੇਸ਼ ਆਏ ਅਤੇ ਸਮੇਂ ਦੀ ਬੱਚਤ ਹੋ ਸਕੇ।         ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰੀਖਿਆ ਪਾਸ ਕਰ ਚੁੱਕੇ ਫਾਜ਼ਿਲਕਾ ਦੇ ਨੌਜਵਾਨ ਆਰਮੀ ਭਰਤੀ ਦਫਤਰ, ਫਿਰੋਜ਼ਪੁਰ 'ਚ ਪਹੁੰਚ ਕੇ ਆਪਣੇ ਦਸਤਾਵੇਜ਼ ਚ...