Thursday, November 5
Shadow

Punjab

ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

Crime, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਜੋ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਆਪਣੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਚਲਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ .32 ਬੋਰ ਦਾ ਪਿਸਤੌਲ ਸਮੇਤ ਦੋ ਮੈਗਜ਼ੀਨਾਂ, 9 ਜਿੰਦਾ ਕਾਰਤੂਸ ਅਤੇ ਇੱਕ ਗੋਲੀ ਦਾ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਸਦਾ ਰਾਇਲ ਐਨਫੀਲਡ ਮ...
ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

Punjab
ਅੰਮ੍ਰਿਤਸਰ 18 ਜੁਲਾਈ 2024-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਨੁੰਪੁਰ ਅਤੇ ਗੌਂਸਾਬਾਦ, ਰਾਮਤੀਰਥ ਰੋਡ ਤੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਕੰਮ-ਕਾਜ ਰੁਕਵਾ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਗੌਂਸਾਬਾਦ ਵਿਖੇ ਵਿਕਸਿਤ ਹੋਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਵੱਖ-ਵੱਖ ਸਮੇਂ ਤੇ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੌਮੋਲੀਸ਼ਨ ਦੀ ਕਾਰਵਾਈ ਵੀ ਕੀਤੀ ਗਈ। ਇਨਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ। ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾ...
19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

Punjab
ਮੋਗਾ 18 ਜੁਲਾਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਅਧੀਨ ਜ਼ਿਲਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬ...
ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

Punjab
ਅੰਮਿ੍ਰਤਸਰ 18 ਜੁਲਾਈ 2024-- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ  ਪੱਛਮੀ ਹਲਕੇ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪੋਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬਚਤ ਹੁੰਦੀ ਹੈ ਉਥੇ ਪੈਸੇ ਦੀ ਵੀ ਬਚਤ ਹੋ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ...
ਮੱਕੀ ਦੇ ਬੀਜ ਤੇ ਸਬਸਿਡੀ ਲਈ, ਕਿਸਾਨ 25 ਜੁਲਾਈ ਤਕ ਰਜਿਸਟਰ ਕਰਵਾ ਸਕਦੇ ਹਨ –ਡਿਪਟੀ ਕਮਿਸ਼ਨਰ

ਮੱਕੀ ਦੇ ਬੀਜ ਤੇ ਸਬਸਿਡੀ ਲਈ, ਕਿਸਾਨ 25 ਜੁਲਾਈ ਤਕ ਰਜਿਸਟਰ ਕਰਵਾ ਸਕਦੇ ਹਨ –ਡਿਪਟੀ ਕਮਿਸ਼ਨਰ

Punjab
ਫਰੀਦਕੋਟ 18 ਜੁਲਾਈ 2024 (          ) ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਦੀ ਪਕਾਵੀ ਦੀ ਕਾਸ਼ਤ ਕਰਨੀ ਚਾਹੀਦੀ ਹੈ ਤਾਂ ਜੋਂ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਨੂੰ ਘੱਟ ਕੀਤਾ ਜਾ ਸਕੇ। ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਦਿੱਤੇ ਜਾ ਰਹੇ ਹਨ । ਮੱਕੀ ਦਾ ਬੀਜ ਸਬਸਿਡੀ ਤੇ ਲੈਣ ਲਈ ਪੋਰਟਲ ਤੇ ਅਪਲਾਈ ਕਰਨ ਲਈ ਆਖਰੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ ਜਿਸ ਅਨੁਸਾਰ ਮੱਕੀ ਕਾਸ਼ਤਕਾਰ 25 ਜੁਲਾਈ ਤਕ ਅਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜ਼ਿਲਾ ਫ਼ਰੀਦਕੋਟ ਵਿੱਚ 30 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਉਹਨਾ ਦੱਸਿਆ ਕਿ ਮੱਕੀ ਦੇ ਪ੍ਰਦਰਸ਼ਨੀ ਪਲਾਟਾਂ ਲਈ 6000/- ਰੁ ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇੰਨਪੁਟਸ ਜਿਵੇ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾ ਰਹੇ ਹਨ ।...
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

Punjab
ਅਬੋਹਰ, ਫਾਜ਼ਿਲਕਾ, 18 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬੂਟੇ ਲਗਾਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਨੂੰ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ ਵਿੱਚ ਇਸ ਸਾਲ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਹਿਕਾ ਕਿ ਬੁਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲੇਹ ਦੇ ਹਰੇਕ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਥਾਂ ਜਿਥੇ ਬੁਟੇ ਲਗ ਸਕਦੇ ਹਨ ਖਾਲੀ ਨਾ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਟਿਆਂ ਨੂੰ ਇਕ ਵਾਰ ਲਗਾਉਣ ਨਾਲ ਕੰਮ ਖਤਮ ਨਹੀਂ ਹੁੰਦਾ ਸਗੋ ਬਚਿਆਂ ਵਾਂਗ ਇਸ ਦਾ ਪਾਲਣ-ਪੋਸ਼ਣ ਕਰਕੇ ਪਾਣੀ, ਖਾਦ ਆਦਿ ਲੋੜ ਅਨੁਸਾਰ ਪੌਦੇ ਨੂੰ ਸਮੇਂ-ਸਮੇਂ ਦੇ ਕੇ ਇਸਦੀ ਸੰਭਾਲ ਕਰਕੇ ਇਸ ਨੂੰ ਵੱਡਾ ਕਰਨਾ ਚਾਹੀਦਾ ਹੈ ਕਿਉਂ ਜੋ ਵੱਡਾ ਹੋ ਕੇ ਰੁੱਖ ਬਣਕੇ ਸਾਨੂੰ ਹੀ ਛਾਂ ਦੇਵੇਗਾ ਅਤੇ ਤਪਸ਼ ਨੂੰ ਘਟਾਉਣ ਵਿਚ ਅਹਿਮ ...
ਜਲ ਸ਼ਕਤੀ ਅਭਿਆਨ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਪਾਣੀ ਦੀ ਸਾਂਭ ਸੰਭਾਲ ਅਤੇ ਸੁਯੋਗ ਵਰਤੋ ਨੂੰ ਕੀਤਾ ਜਾਵੇਗਾ ਉਤਸਾਹਿਤ- ਵਧੀਕ ਡਿਪਟੀ ਕਮਿਸ਼ਨਰ

ਜਲ ਸ਼ਕਤੀ ਅਭਿਆਨ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਪਾਣੀ ਦੀ ਸਾਂਭ ਸੰਭਾਲ ਅਤੇ ਸੁਯੋਗ ਵਰਤੋ ਨੂੰ ਕੀਤਾ ਜਾਵੇਗਾ ਉਤਸਾਹਿਤ- ਵਧੀਕ ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 18 ਜੁਲਾਈ ਜਲ ਸ਼ਕਤੀ ਅਭਿਆਨ ਦੇ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਪਾਣੀ ਦੀ ਬਿਹਤਰ ਸਾਂਭ ਸੰਭਾਲ ਕਰਦੇ ਹੋਏ ਅਤੇ ਇਸ ਦੀ ਸੰਯਮ ਨਾਲ ਵਰਤੋਂ ਦੇ ਨਿਯਮ ਨੂੰ ਉਤਸਾਹਿਤ ਕੀਤਾ ਜਾਵੇਗਾ। ਇਹ ਜਾਣਕਾਰੀ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੀ ਇੱਕ ਬੈਠਕ ਕਰਦਿਆਂ ਦਿੱਤੀ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੱਥੇ ਮੀਂਹ ਦਾ ਪਾਣੀ ਸੰਭਾਲ ਕਰਨ ਲਈ ਸਾਂਝੇ ਤਲਾਬ ਬਣਾਏ ਜਾ ਰਹੇ ਹਨ ਉੱਥੇ ਹੀ ਖੇਤਾਂ ਵਿੱਚ ਪਾਣੀ ਦੀ ਬਚਤ ਕਰਨ ਦੀਆਂ ਤਕਨੀਕਾਂ ਜਿਵੇਂ ਕਿ ਬੂੰਦ ਬੂੰਦ ਸਿੰਚਾਈ ਪ੍ਰਣਾਲੀ ਅਤੇ ਝੋਨੇ ਦੀ ਸਿੱਧੀ ਬਜਾਈ ਨੂੰ ਲਾਗੂ ਕਰਨ ਵਿੱਚ ਵੀ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚੋਂ ਮੋਹਰੀ ਹੈ। ਉਹਨਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਛੱਪੜਾਂ ਦੀ ਸਾਫ ਸਫਾਈ ਕਰਕੇ ਉਹਨਾਂ ਨੂੰ ਥਾਪਰ ਮਾਡਲ ਨਾਲ ਵਿਕਸਿਤ ਕਰੇ । ਮੀਟਿੰਗ ਦੌਰਾਨ ਉਹਨਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿੱਚ ਛੱਤਾਂ ਦੇ ਮੀਂਹ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ ਕਰਨ ਸਬੰਧੀ ਪ੍ਰੋਜੈਕਟ ਤਿਆਰ ਕਰਨ। ਇਸੇ ਤਰ੍ਹ...
ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲਨੇਸ ਪ੍ਰੋਗ੍ਰਾਮ

ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲਨੇਸ ਪ੍ਰੋਗ੍ਰਾਮ

Punjab
ਫਾਜ਼ਿਲਕਾ 18 ਜੁਲਾਈ ਪੰਜਾਬ ਸਰਕਾਰ ਵਲੋ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜ਼ਿਲ੍ਹੇ ਵਿਜੋ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਅਦ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਸਕੁਲ ਹੈਲਥ ਟਿਮ ਵਲੋ ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ. ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਅੱਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂੰ ਪ੍ਰੋਮੋਟ ਕਰਨਾ ਹੈ. ਇਸ ਦੋਰਾਨ ਸਾਰੇ ਜ਼ਿਲੇ ਦੇ ਸਕੁਲ ਹੈਲਥ ਪ੍ਰੋਗਰਾਮ ਦੇ ਡਾਕਟਰ, ਡੀ ਪੀ ਐਮ ਰਾਜੇਸ਼ ਸ...
ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਲਤੀਫ਼ ਅਹਿਮਦ

ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਲਤੀਫ਼ ਅਹਿਮਦ

Punjab
ਮੰਡੀ ਕਲਾਂ (ਬਠਿੰਡਾ) : 18 ਜੁਲਾਈ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਦਫ਼ਤਰ ਪੰਚਾਇਤ ਮੰਡੀ ਕਲਾਂ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਲਤੀਫ ਅਹਿਮਦ ਨੇ ਸਾਂਝੀ ਕੀਤੀ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਲਤੀਫ ਅਹਿਮਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਖਾਸ...
ਤੀਜੀ ਇੰਟਰ ਸਟੇਟ ਕਨਸਲਟੇਟਿਵ ਐਂਡ ਮੋਨਟਰਿੰਗ ਕਮੇਟੀ ਫਾਰ ਕਾਟਨ 2024 ਸਬੰਧੀ ਮੀਟਿੰਗ ਆਯੋਜਿਤ

ਤੀਜੀ ਇੰਟਰ ਸਟੇਟ ਕਨਸਲਟੇਟਿਵ ਐਂਡ ਮੋਨਟਰਿੰਗ ਕਮੇਟੀ ਫਾਰ ਕਾਟਨ 2024 ਸਬੰਧੀ ਮੀਟਿੰਗ ਆਯੋਜਿਤ

Punjab
ਬਠਿੰਡਾ, 18 ਜੁਲਾਈ : ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ.ਸਤਬੀਰ ਸਿੰਘ ਗੌਸਲ, ਦੀ ਪ੍ਰਧਾਨਗੀ ਹੇਠ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਵਿੱਚ ਸਥਾਨਕ ਖੇਤੀ ਭਵਨ ਵਿਖੇ ਤੀਜੀ ਅੰਤਰ-ਰਾਜੀ ਸਲਾਹਕਾਰ ਅਤੇ ਮੋਨਟਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਅਤੇ ਵਿਗਿਆਨੀਆਂ ਵੱਲੋ ਭਾਗ ਲਿਆ ਗਿਆ। ਮੀਟਿੰਗ ਦੀ ਸ਼ੁਰਆਤ ਵਿੱਚ ਡਾ. ਰਹੇਜਾ ਵੱਲੋ ਸਮੂਹ ਅਧਿਕਾਰੀਆ ਨੂੰ ਜੀ-ਆਇਆ ਕਿਹਾ ਗਿਆ ਅਤੇ ਜ਼ਿਲ੍ਹੇਵਾਰ ਮੁੱਖ ਖੇਤੀਬਾੜੀ ਅਫਸਰਾਂ ਤੋਂ ਨਰਮੇ ਦੀ ਫ਼ਸਲ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਜਗਸੀਰ ਸਿੰਘ ਨੇ ਹਾਊਸ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹੇ ਵਿੱਚ ਕੁੱਲ 14500 ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਹੈ। ਨਰਮੇ ਦੀ ਫ਼ਸਲ ਦਾ ਸਮੇ-ਸਮੇ ਸਿਰ ਸਰਵੇਖਣ ਕਰਨ ਹਿੱਤ ਇੱਕ ਜ਼ਿਲ੍ਹਾ ਪੱਧਰੀ 7 ਬਲਾਕ ਪੱਧਰੀ ਅਤੇ 44 ਸਰਕਲ ਪੱਧਰੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ ਜੋ ਕਿ ਨਰਮੇ ਦੀ ਫ਼ਸਲ ਤੇ ਕੀੜੇ-ਮਕੌੜਿਆਂ ਅਤੇ ਬਿਮਾਰ...