Thursday, November 5
Shadow

Punjab

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

Punjab
ਲੁਧਿਆਣਾ, 18 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 15 ਅਗਸਤ, 2024 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੈਦਾਨ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੀਟਿੰਗ ਕੀਤੀ। ਸਥਾਨਕ ਬੱਚਤ ਭਵਨ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਜਰ ਸਰੀਨ ਨੇ ਕਿਹਾ ਕਿ 15 ਅਗਸਤ ਨੂੰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਗੀਤ, ਲੋਕ ਨਾਚ ਜਾਂ ਕੋਰੀਓਗ੍ਰਾਫੀ ਦੇ ਨਾਲ-ਨਾਲ ਹੋਰ ਸੱਭਿਆਚਾਰਕ ਵੰਨਗੀਆਂ ਦੇਸ਼ ਭਗਤੀ ਦੇ ਜਜ਼ਬੇ 'ਤੇ ਆਧਾਰਿਤ ਅਤੇ ਨਾਲ ਹੀ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਹਰਸਲ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਝਾਕੀ ਤਿਆਰ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨਗਰ ਨਿਗਮ ਨੂੰ ਇਹ ਵੀ ਕਿਹਾ ਕਿ ਉਹ ਸਮਾਗਮ ਵਾਲੀ ਥਾਂ 'ਤੇ ਜਾਣ ਵਾਲੀਆਂ ਸੜਕਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਭਾਗ ਲੈਣ ਵਾਲਿਆਂ ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab
ਚੰਡੀਗੜ੍ਹ, 18 ਜੁਲਾਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

Punjab
ਚੰਡੀਗੜ੍ਹ, 18 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸੇ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਵਿੱਚੋਂ ਕੈਡਿਟ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਇਨ੍ਹਾਂ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਐਨ.ਡੀ.ਏ. ਵਿੱਚ ਸ਼ਾਮਲ ਹੋਣ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 08 ਕੈਡਿਟਾਂ- ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਮਨਕਰਨ ਸਿੰਘ ਢਿੱਲੋਂ, ਅਨਮੋਲ ਬਾਂਕਾ, ਪ੍ਰਣਵ ਠਾਕੁਰ ਅਤੇ ਅੱਕੀਰੇਡੀ ਸਾਈ ਵੇਦਾਂਸ਼, ਦੀ ਚੋਣ ਨਾਲ ਇਸ ਸੰਸਥਾ ਦੀ ਸਥਾਪਨਾ ਤੋਂ ਹੁਣ ਤੱਕ ਇਸ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾ...
10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 18 ਜੁਲਾਈ, 2024- ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ  ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈ.ਓ.) ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਅਤ...
ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

Politics, Punjab
ਚੰਡੀਗੜ੍ਹ, 17 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 36260 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 35630 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰ...
ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Crime, International, National, Politics, Punjab, Trending
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ  ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ। ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ , ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਦੋ .32 ਬੋਰ ਦੇ  ਪਿ...
ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਾਂ ਮੈਨੂੰ ਫੋਨ ਕਰੋ – ਡਿਪਟੀ ਕਮਿਸ਼ਨਰ

ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਾਂ ਮੈਨੂੰ ਫੋਨ ਕਰੋ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 17 ਜੁਲਾਈ -  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜੰਡਿਆਲਾ,  ਵੇਰਕਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਤੋਂ ਆਏ ਮੋਹਤਬਰਾਂ ਨਾਲ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਆਪਣਾ ਫੋਨ ਨੰਬਰ ਦਿੰਦੇ ਕਿਹਾ ਕਿ ਜੇਕਰ ਤੁਹਾਡੀ ਸ਼ਿਕਾਇਤ ਉੱਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤਾਂ ਤੁਸੀਂ ਮੈਨੂੰ ਇਸ ਨੰਬਰ ਉੱਤੇ ਸੰਦੇਸ਼ ਭੇਜੋ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਵਾਹ ਲਾ ਰਹੇ ਹਨ ਅਤੇ ਜ਼ਿਲਾ ਪ੍ਰਸ਼ਾਸਨ ਤੇ ਪੁਲਿਸ ਵੀ ਹਰ ਤਰ੍ਹਾਂ ਇਸ ਲਈ ਕੰਮ ਕਰ ਰਹੇ ਹਨ ਪਰ ਫਿਰ ਵੀ ਕਈ ਵਾਰ ਹੇਠਲੇ ਪੱਧਰ ਉੱਤੇ ਕਈ ਸਮੱਸਿਆਵਾਂ ਆ ਜਾਂਦੀਆਂ ਹਨ । ਉਹਨਾਂ ਕਿਹਾ ਕਿ ਹਾਲ ਹੀ ਵਿੱਚ ਜਿਲਾ ਪੁਲਿਸ ਨੇ ਅਜਿਹੇ ਤਿੰਨ ਪੁਲਿਸ ਕਰਮੀ ਜਿਨਾਂ ਦੀ ਨਸ਼ਾ ਸਮਗਲਰਾਂ ਨਾਲ ਸਾਂਝ ਸੀ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ ਅਤੇ ਹੁਣ ਉਹਨਾਂ ਦੀਆਂ ਜਾਇਦਾਤਾਂ ਵੀ ਜਪਤ ਕਰਨ ਦੀ ਕਾਰਵਾਈ ਚੱਲ ਰਹੀ ਹੈ। ਉਹਨਾਂ ਨੇ ਆਪਣਾ ਨੰਬਰ 7973867446 ਮੋਹਤਬਰਾਂ ਨੂੰ ਦਿੰਦੇ ਕਿਹਾ ਕਿ ਜੇਕਰ ਤੁਹਾਡੇ ਵੱਲੋਂ ਦਿੱਤੀ ਗਈ ਸੂਚਨਾ ਜਾਂ ਸ਼ਿਕਾਇਤ ਉੱਤੇ ਲੋਕਲ...
ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

International, National, Politics, Punjab, Sports, Trending
ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ ਵੱਖ ਕਬੀਲਿ...
ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ-  ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ- ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 17 ਜੁਲਾਈ:------ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।  ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ ਪੈਲਸਾਂ ਵਿੱਚ ਚਲਦੇ ਲੇਜ਼ਰ ਸ਼ੋਅ ਰਾਤ ਨੂੰ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਦੇ ਪਾਇਲਟਾਂ ਲਈ ਵੱਡੀ ਪਰੇਸ਼ਾਨੀ ਅਤੇ ਖਤਰੇ ਦਾ ਕਾਰਨ ਬਣ ਰਹੇ ਹਨ,  ਨੂੰ ਸੁਣਦੇ ਹੋਏ ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਮੈਰਿਜ ਪੈਲਸ ਜਾਂ ਆਮ ਵਿਅਕਤੀ ਅਜਿਹਾ ਗੁਨਾਹ ਕਰੇਗਾ , ਉਸ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ।  ਉਹਨਾਂ ਕਿਹਾ ਕਿ ਜਹਾਜ ਦੀ ਉਡਾਨ ਅਤੇ ਲੈਂਡਿੰਗ ਨੂੰ ਸੁਰੱਖਿਆ ਰੱਖਣ ਲਈ ਇਹ ਜਰੂਰੀ ਹੈ ਕਿ ਕੋਈ ਵੀ ਵਾਧੂ ਲਾਈਟ ਪਾਇਲਟ ਨੂੰ ਪ੍ਰਭਾਵਿਤ ਨਾ ਕਰੇ ਅਤੇ ਜੇਕਰ ਕੋਈ ਪ੍ਰਭਾਵਿਤ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਰਨੀ ਜਰੂਰੀ ਹੈ। ਉਹਨਾਂ ਹਵਾਈ ਅੱਡਾ ਅਧਿਕਾਰੀਆਂ ...
ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

Politics, Punjab
ਕੋਟਕਪੂਰਾ, 17 ਜੁਲਾਈ , ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀ ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਨਹੀਂ। ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ‘ਮੈਂ ਤੇ ਮੇਰਾ ਰੁੱਖ’ ਬੈਨਰ ਹੇਠ ਰੁੱਖ ਲਾਉਣ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ  ਸ. ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ। ਗੁੱਡ ਮੌਰਨਿੰਗ ਕਲੱਬ ਵਲੋਂ ਸਾਂਝੀਆਂ ਥਾਵਾਂ ’ਤੇ 400 ਬੂਟਾ ਲਾਉਣ ਦੇ ਰੱਖੇ ਗਏ ਟੀਚੇ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਕਲੱਬ ਨੇ ਦਸੰਬਰ ਮਹੀਨੇ ਅਰਥਾਤ ਧੁੰਦ ਪੈਣ ਤੋਂ ਪਹਿਲਾਂ-ਪਹਿਲਾਂ 10 ਹਜਾਰ ਤੋਂ ਜਿਆਦਾ ਬੂਟੇ ਲਾਉਣ ਦਾ ਟੀਚਾ ਰੱਖਿਆ ਹੈ, ਜੋ ਕਿ ਸ਼ਲਾਘਾਯੋਗ ਅਤੇ ਹੋਰਨਾ ਲਈ ਪ੍ਰੇਰਨਾਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਸਮਾਜਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਯੂਨੀਅਨਾ, ਐਸੋ...