ਸਿੱਖਿਆ ਵਿਭਾਗ ਵੱਲੋਂ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ) ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ
ਐਸ.ਏ.ਐਸ ਨਗਰ, 17 ਜੁਲਾਈ 2024:
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੇ ਪ੍ਰੋਗਰਾਮ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ) ਨੂੰ ਪੰਜਾਬ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਰਾਜ ਭਰ ਦੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟ) ਦੇ ਵਿਦਿਆਰਥੀਆਂ ਤੇ ਸਟਾਫ ਨੇ ਭਾਗ ਲਿਆ।
ਸਮਾਗਮ ਦੌਰਾਨ ਇਸ ਪ੍ਰੋਗਰਾਮ ਦੇ ਉਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਦਾ ਸਟਾਲ ਲਗਾਇਆ ਗਿਆ। ਲੈਕਚਰਾਂ ਅਤੇ ਪੈਨਲ ਚਰਚਾਵਾਂ ਰਾਹੀਂ ਸਮੁੱਚੇ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਟੀਚਿਆਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ‘ਉਲਾਸ’ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ (ਰਾਸ਼ਟਰੀ ਸਿੱਖਿਆ ਨੀਤੀ) 2020 ਦੀਆਂ ਸਿਫ਼ਾਰਸ਼ਾਂ ਨੂੰ ਪੂਰਾ ਕਰਨਾ ਹੈ ਤਾਂ ਜੋ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਬਾਲਗਾਂ ਲਈ ਸਿੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਜੋ ਸਕੂਲੀ ਸਿੱਖਿਆ ਪ੍ਰਾਪਤ ਨਹੀਂ ਕਰ ਸਕੇ। ਉਲਾਸ ਕੋਆਰਡੀਨ...








