Thursday, November 5
Shadow

Punjab

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

International, National, Politics, Punjab
ਚੰਡੀਗੜ੍ਹ, 16 ਜੁਲਾਈ ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ...
ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

Politics, Punjab
ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਖਪੁਰਾ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਤੇ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।  ਇਸ ਮੌਕੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ...
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬੱਧਨੀਂ ਕਲਾਂ ਵਿਖੇ 17 ਜੁਲਾਈ ਨੂੰ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬੱਧਨੀਂ ਕਲਾਂ ਵਿਖੇ 17 ਜੁਲਾਈ ਨੂੰ

Punjab
ਮੋਗਾ, 15 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਵੱਲੋਂ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਸਾਉਣੀ ਦੀਆਂ ਫਸ਼ਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 17 ਜੁਲਾਈ, 2024 ਨੂੰ ਸੰਤ ਆਸ਼ਰਮ, ਗਊਸ਼ਾਲਾ ਨਹਿਰ ਵਾਲੀ, ਬੱਧਨੀਂ ਕਲਾਂ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ। ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.) ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਜਸਵਿੰਦਰ ਸਿੰਘ ਬਰਾੜ ਦੀਆਂ ਫ਼ਸਲਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤੀ ਪ੍ਰਦਰਸ਼ਨੀ...
ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

Punjab
ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।       ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅ...
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

Punjab
ਅੰਮ੍ਰਿਤਸਰ, 15 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਇਸਲਾਮਾਬਾਦ ਖੇਤਰ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਗਲੀਆਂ ਨੂੰ  ਵੀ ਕੰਕਰੀਟ ਦਾ ਬਣਾਇਆ ਜਾ ਰਿਹਾ ਹੈ। ਮੌਕੇ ’ਤੇ ਇਸ ਇਲਾਕੇ ਵਿੱਚ ਟੁੱਟੀਆਂ ਇਮਾਰਤਾਂ ਦਾ ਮਲਬਾ ਮਿਲਿਆ, ਜਿਸ 'ਤੇ ਵਿਧਾਇਕ ਡਾ: ਗੁਪਤਾ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਇਸ ਮਲਬੇ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਕੇ ਸੀ.ਐਂਡ.ਡੀ ਵੇਸਟ ਪਲਾਟ 'ਚ ਭੇਜਿਆ ਜਾਵੇ | ਇਸ ਮੌਕੇ ਪੀ.ਏ ਸੁਦੇਸ਼ ਕੁਮਾਰ, ਪਵਨ ਭਗਤ, ਲਾਟੀ, ਸੁਰਜੀਤ ਸਿੰਘ, ਰਾਕੇਸ਼ ਸੋਈ, ਅਸ਼ੋਕ ਸੋਈ, ਬਿੱਟੂ ਦੋਧੀ, ਰਾਜਾ, ਬਿੱਲਾ ਪਟਵਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।  ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਉਨ੍ਹਾਂ ਦੇ ਹੱਲ...
ਡਿਪਟੀ ਕਮਿਸ਼ਨਰ ਨੇ ਵਿਲੇਜ਼ ਡਿਫੈਂਸ ਕਮੇਟੀ ਪਿੰਡ ਦਾਉਕੇ ਨੂੰ ਦਿੱਤੀ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ

ਡਿਪਟੀ ਕਮਿਸ਼ਨਰ ਨੇ ਵਿਲੇਜ਼ ਡਿਫੈਂਸ ਕਮੇਟੀ ਪਿੰਡ ਦਾਉਕੇ ਨੂੰ ਦਿੱਤੀ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ

Punjab
ਅੰਮ੍ਰਿਤਸਰ, 15 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਪਿੰਡ ਦਾਉਕੇ ਦੀ ਵਿਲੇਜ਼ ਡਿਫੈਂਸ ਕਮੇਟੀ ਨੂੰ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਤੇ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ ਜਾਰੀ ਕਰਦਿਆਂ ਕਿਹਾ ਕਿ ਇਸ ਕਮੇਟੀ ਵਲੋਂ ਬਹੁਤ ਵਧੀਆ ਢੰਗ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਿੰਡਾਂ ਵਿੱਚ ਜੋ  ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਸਨ ਉਨਾਂ ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮ ਦਿੱਤੇ ਗਏ ਸਨ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਜਿਲ੍ਹੇ ਵਿੱਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ਉਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਸ...
‘ਪੰਜਾਬ ਹਰਿਆਲੀ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਇਕ ਰੋਜ਼ਾ ਮੁਹਿੰਮ ਦੌਰਾਨ 19 ਜੁਲਾਈ ਨੂੰ ਲਗਾਏ ਜਾਣਗੇ 3.5 ਲੱਖ ਪੌਦੇ

‘ਪੰਜਾਬ ਹਰਿਆਲੀ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਇਕ ਰੋਜ਼ਾ ਮੁਹਿੰਮ ਦੌਰਾਨ 19 ਜੁਲਾਈ ਨੂੰ ਲਗਾਏ ਜਾਣਗੇ 3.5 ਲੱਖ ਪੌਦੇ

Punjab
ਮਾਨਸਾ, 15 ਜੁਲਾਈ: ਸਮੂਹ ਅਧਿਕਾਰੀ ਉਨ੍ਹਾਂ ਦੇ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਸਬੰਧੀ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਅਸੀਂ ਆਪਣੇ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਵਾਤਾਵਰਣ ਸਿਰਜ ਸਕੀਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ‘ਪੰਜਾਬ ਹਰਿਆਲੀ ਸਕੀਮ’ ਦੇ ਤਹਿਤ 19 ਜੁਲਾਈ ਨੂੰ ਵਿਸ਼ੇਸ਼ ਤੌਰ ’ਤੇ ਇਕ ਰੋਜ਼ਾ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਵੱਖ ਵੱਖ ਵਿਭਾਗਾਂ ਦੀ ਸ਼ਮੂਲੀਅਤ ਨੂੰ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ

Punjab
ਐਸ.ਏ.ਐਸ.ਨਗਰ, 15 ਜੁਲਾਈ, 2024: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਸ੍ਰੀ ਅਤੁਲ ਕਸਾਣਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਪਰੈਲ ਤੋਂ ਜੂਨ ਤਿਮਾਹੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਉਪਰੋਕਤ ਸਮੇਂ ਦੌਰਾਨ ਕੁੱਲ 418 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੀਡੀਏਸ਼ਨ ਰਾਹੀਂ ਕੇਸ ਨਿਪਟਾਉਣ ਲਈ 299 ਕੇਸਾਂ ਨੂੰ ਮੀਡੀਏਸ਼ਨ ਕੇਂਦਰ ਨੂੰ ਭੇਜਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1, ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਡੀ.ਐਲ.ਐਸ.ਏ., ਐਸ.ਏ.ਐਸ. ਨਗਰ, ਸ੍ਰੀਮਤੀ ਸੋਨਮ ਚੌਧਰੀ, ਏ.ਡੀ.ਸੀ. (ਆਰ.ਡੀ.), ਹਰਸਿਮਰਤ ਸਿੰਘ, ਡੀ.ਐਸ.ਪੀ (ਜਾਂਚ), ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ.ਨਗਰ ਸ਼ਾਮਿਲ ਸਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪ੍ਰਾਸ਼ਰ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਮੀਡੀਏਸ਼ਨ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਫਸਰਾਂ ਲਈ ਬਾਲ ਨਿਆਂ (ਬੱਚਿਆਂ ਦੀ ਦ...
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Punjab
ਚੰਡੀਗੜ੍ਹ/ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਕਾ (ਟਰੱਕ ਡਰਾਈਵਰ) ਵਾਸੀ ਪਿੰਡ ਰਾਏਪੁਰ ਅਰਾਈਆਂ ਨਕੋਦਰ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਕੰਟੇਨਰ-ਟਰੱਕ ਰਜਿਸਟ੍ਰੇਸ਼ਨ ਨੰਬਰ ਐਨਐਲ 01ਏਬੀ 0377 ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਭੁੱਕੀ ਦੀ ਤਸਕਰੀ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਨਾਕਾ ਲਾਇਆ ਅਤੇ ਇੱਕ ਸ...
1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 15 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਉਪਰੰਤ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ...