Thursday, November 5
Shadow

Punjab

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

Punjab
ਚੰਡੀਗੜ੍ਹ, 15 ਜੁਲਾਈ: ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ...
ਬੀਬੀਆਂ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬੀਬੀਆਂ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

Punjab
ਬਠਿੰਡਾ, 15 ਜੁਲਾਈ – ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਅਤੇ ਫਾਲਤੂ ਸਮਾਨ ਤੋਂ ਸਜਾਵਟੀ ਸਮਾਨ ਬਣਾਉਣ ਸੰਬੰਧੀ 10 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡ ਮਲਕਾਣਾ, ਗਿੱਲ ਪੱਤੀ, ਮਸ਼ਾਣਾ, ਜੋਧਪੁਰ ਰੋਮਾਣਾ, ਭਾਗੂ, ਲਹਿਰੀ, ਜੀਵਨ ਸਿੰਘ ਵਾਲਾ, ਬਿਹਮਣ ਦੀਵਾਨਾ, ਚੱਕ ਅਤਰ ਸਿੰਘ ਵਾਲਾ (ਬਠਿੰਡਾ) ਤੇ ਜਟਾਣਾ ਕਲਾਂ, ਕਲੀਪੁਰ, ਝੰਡਾ ਕਲਾਂ ਸਮਾਘ ਅਤੇ ਪਿੰਡ ਬਹਿਣੀਵਾਲ (ਜ਼ਿਲ੍ਹਾ ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ) ਤੋਂ ਆਈਆਂ 26 ਬੀਬੀਆਂ ਨੇ ਭਾਗ ਲਿਆ। ਇਸ ਮੌਕੇ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥਣਾਂ ਨੂੰ ਜੀ ਆਇਆਂ ਕਿਹਾ ਅਤੇ ਨੌਜਵਾਨ ਲੜਕੀਆਂ/ਬੀਬੀਆਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਸਮਾਰੋਹ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਬੀਬੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ। ਇ...
ਪ੍ਰੀਗਾਬਾਲਿਨ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਪ੍ਰੀਗਾਬਾਲਿਨ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

Punjab
ਫਰੀਦਕੋਟ 15 ਜੁਲਾਈ, 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਕਾਰਨ ਇਸ ਦੀ ਵਿਕਰੀ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਕੋਡ ਆਫ ਕ੍ਰਿਮੀਨਲ ਪ੍ਰੋਸੀਜਰ 1973 ਦੇ ਸੈਕਸ਼ਨ 144 ਤਹਿਤ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਹੁਕਮਾਂ ਅਨੁਸਾਰ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਵੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਨੂੰ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ...
17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ

17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ

Punjab
ਫਾਜ਼ਿਲਕਾ, 15 ਜੁਲਾਈ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਡਾ. ਜਤਿੰਦਰ ਸਿੰਘ ਸੰਧੂ ਨੇ ਦੱਸਿਆ ਕਿ 17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਇੱਕ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਾ. ਸੰਧੂ ਨੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਵਿੱਚ ਬਾਗਬਾਨਾਂ ਨੂੰ ਬਹੁਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਇਹਨਾਂ ਸਮੱਸਿਆਵਾਂ ਦੇ ਹੱਲ ਲਈ ਇਸ ਕੈਂਪ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ ਜਿਸ ਵਿੱਚ ਖੇਤਰੀ ਖੋਜ ਕੇਂਦਰ, ਅਬੋਹਰ ਦੇ ਬਾਗਬਾਨੀ ਮਾਹਿਰ ਡਾ. ਅਨਿਲ ਸਾਗਵਾਨ, ਡਾਇਰੈਕਟਰ ਖੇਤਰੀ ਖੋਜ ਕੇਂਦਰ ਅਬੋਹਰ ਨਵੇਂ ਬਾਗ ਲਗਾਉਣ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦੇਣਗੇ, ਡਾ. ਪੀ.ਕੇ ਅਰੋੜਾ ਵੱਲੋਂ ਨਿੰਬੂ ਜਾਤੀ ਦੇ ਫਲਾਂ ਦੇ ਕੀੜੇ ਮਕੌੜੇ ਅਤੇ ਉਹਨਾਂ ਦੀ ਰੋਕਥਾਮ ਬਾਰੇ ਦੱਸਿਆ ਜਾਵੇਗਾ। ਡਾ. ਸ਼ਸ਼ੀ ਪਠਾਨੀਆ ਵੱਲੋਂ ਨਿੰਬੂ ਜਾਤੀ ਦੇ ਬਾਗਾਂ ਵਿੱਚ ਖੁਰਾਕੀ ਤੱਤਾਂ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਾ. ਅਨਿਲ ਕਾਮਰਾ ਵੱਲੋਂ ਬਾਗਬਾਨੀ ਦੀਆਂ ਨਵੀਂਆਂ ਕਿਸ...
ਸਿਹਤ ਵਿਭਾਗ ਵੱਲੋਂ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

Punjab
ਫਾਜ਼ਿਲਕਾ, 15 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਸਤਵਿੰਦਰ ਸਿੰਘ ਮ.ਪ.ਹ.ਵ. (ਮੇਲ) ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ,...
ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 15 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ, ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨਾਲ ਕਿਸਾਨ ਭਵਨ ਚੰਡੀਗੜ੍ਹ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ  ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ ਤੋਂ ਵਿਭਾਗ ਦੇ ਕੰਮਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਸਮਾਜ ਭਲਾਈ ਸਕੀਮਾਂ, ਔਰਤਾਂ ਅਤੇ ਬੱਚਿਆਂ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰ...
ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ: ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ ਦੂਜੀ ਸਮਰ ਮੀਟ-2024 ਹੋਟਲ ਪਾਰਕਹਿੱਲ, ਏਅਰਪੋਰਟ ਰੋਡ, ਮੋਹਾਲੀ ਵਿਖੇ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੀ ਸਹਾਇਤਾ ਨਾਲ ਲਗਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਐਸ.ਏ.ਐਸ.ਨਗਰ, ਫਤਿਹਗੜ ਸਾਹਿਬ , ਰੂਪਨਗਰ ਅਤੇ ਪਟਿਆਲਾ ਦੇ 50 ਮੱਛੀ ਕਾਸ਼ਤਕਾਰਾ ਅਤੇ ਨਾਲ ਆਏ ਵਿਭਾਗੀ ਅਫਸਰਾਂ ਨੂੰ ਆਈ.ਡੀ.ਏ ਸਕੂਡਰ ਆਡੀਟੋਰੀਅਮ, ਮਦੁਰਾਈ ,ਤਾਮਿਲਨਾਡੂ ਦਾ ਪ੍ਰੋਗਰਾਮ ਲਾਈਵ ਟੈਲੀਕਾਸਟ ਦਿਖਾਇਆ ਗਿਆ। ਮੁੱਖ ਦਫਤਰ ਤੋਂ ਸ੍ਰੀਮਤੀ ਸਤਿੰਦਰ ਕੌਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀਮਤੀ ਰਸ਼ੂ ਮਹਿੰਦੀਰਤਾ ਸੀਨੀਅਰ ਮੱਛੀ ਪਾਲਣ ਅਫਸਰ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਮੱਛੀ ਪਾਲਣ ਅਫਸਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸ਼੍ਰੀ ਗੁਰਜੀਤ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ  ਨੇ ਸਾਰੇ ਆਏ ਵਿਭਾਗੀ ਅਫਸਰਾਂ ਅਤੇ ਮੱਛੀ ਕਿਸਾਨਾਂ ਦਾ  ਸਵਾਗਤ ਕੀਤਾ ਅਤੇ ਸ੍ਰੀਮਤੀ ਹਰਦੀਪ ਕੌਰ ਸੀਨੀਅਰ ਮੱਛੀ ਪਾਲਣ ਅਫਸਰ ਨੇ ਦੂਜੀ ਸਮਰ ਮ...
ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

Punjab
ਲੁਧਿਆਣਾ, 15 ਜੁਲਾਈ (000) ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਮੁਕੰਮਲ ਹੋਏ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿੱਜੀ ਤੌਰ ਤੇ ਜਾ ਕੇ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸਹਾਇਕ ਕਮਿਸ਼ਨਰ ਕਿ੍ਤਿਕਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਹਰਜਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਲਲਿਤਾ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਸ੍ਰੀ ਸੰਜੀਵ ਅਰੋੜਾ ਨੇ ਜਿਹੜੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਉਹਨਾਂ ਵਿੱਚ  ਸਰਕਾਰੀ ਹਾਈ ਸਮਾਰਟ ਸਕੂਲ ਜਵੱਦੀ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਜਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ ਲੁਧਿਆਣਾ, ਸਰਕਾਰੀ ਮਿਡਲ ਸਕੂਲ ਭੂਮਲ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਤਰਫ ਕੋਟਲੀ ਕਾਰਾਬਾਰਾ, ਸਰਕਾਰੀ ਪ੍ਰਾਇਮਰੀ ਸਕੂਲ ਚੰਦਰ ਨਗਰ ਲੁਧਿਆਣਾ ਅਤੇ ਸਰਕਾਰੀ ਮਿਡਲ ਸਕੂਲ ਗੜ੍ਹੀ ਸ਼ੇਰੂ ਲੁਧਿਆਣ...
ਯੂ.ਟੀ.ਆਰ.ਸੀ ਕਮੇਟੀ ਦੀ ਮੀਟਿੰਗ ਜਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਹੋਈ

ਯੂ.ਟੀ.ਆਰ.ਸੀ ਕਮੇਟੀ ਦੀ ਮੀਟਿੰਗ ਜਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਹੋਈ

Punjab
ਫਾਜ਼ਿਲਕਾ 15 ਜੁਲਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਯੂ.ਟੀ.ਆਰ.ਸੀ ਕਮੇਟੀ ਦੀ ਮੀਟਿੰਗ ਮੈਡਮ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਵਾਲਾਤੀਆ ਜਿਨ੍ਹਾਂ ਕੇਸਾਂ ਵਿੱਚ ਰਾਜੀਨਾਮਾ ਹੋ ਸਕਦਾ ਹੈ ਜਾਂ ਜ਼ਿਨ੍ਹਾਂ ਕੇਸਾਂ ਵਿੱਚ ਦੋ ਸਾਲਾਂ ਤੋਂ ਸਜਾ ਵੱਧ ਨਾ ਹੋਵੇ ਜਾਂ ਜ਼ਿਨ੍ਹਾਂ ਹਵਾਲਾਤੀਆਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ ਉਨ੍ਹਾਂ ਕੇਸਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸੰਬੰਧ ਵਿੱਚ ਸੱਬ ਜੇਲ੍ਹ ਫਾਜ਼ਿਲਕਾ, ਕੇਂਦਰੀ ਜੇਲ੍ਹ ਫਿਰੋਜ਼ਪੁਰ, ਕੇਂਦਰੀ ਜੇਲ੍ਹ ਫਰੀਦਕੋਟ ਅਤੇ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਤੋਂ ਹਵਾਲਾਤੀਆਂ ਦੀ ਸੂਚੀ ਮੰਗਾਈ ਗਈ ਜਿਸ ਵਿੱਚੋਂ 38 ਹਵਾਲਾਤੀਆਂ ਨੂੰ ਸ਼ੋਰਟਲਿਸਟ ਕੀਤਾ ਗਏ ਅਤੇ ਜ਼ਿਲ੍ਹਾ ਫਾਜ਼ਿਲਕਾ ਦੀਆਂ ਮਾਨਯੋਗ ਕੋਰਟਾਂ ਨੂੰ ਹਵਾਲਾਤੀਆਂ ਨੂੰ ਬੇਲ ਤੇ ਰਿਹਾ ਲਈ ਸਿਫਾਰਿਸ਼ ਲਈ ਭੇਜਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾ...
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਹੁਕਮਾਂ ’ਚ 20 ਜੁਲਾਈ ਤੱਕ ਦਾ ਵਾਧਾ

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਹੁਕਮਾਂ ’ਚ 20 ਜੁਲਾਈ ਤੱਕ ਦਾ ਵਾਧਾ

Punjab
ਮਾਨਸਾ, 15 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਹੁਣ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪਹਿਲਾਂ ਜਾਰੀ ਹੁਕਮਾਂ ਵਿਚ ਅੰਸ਼ਿਕ ਸੋਧ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਜੁਲਾਈ ਪ੍ਰੀਖਿਆਵਾਂ ਲਈ ਨਿਰਧਾਰਤ ਕੀਤੇ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਜਾਰੀ ਪਾਬੰਦੀ ਦੇ ਹੁਕਮਾਂ ’ਚ 20 ਜੁਲਾਈ ਤੱਕ ਦਾ ਵਾਧਾ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਪ੍ਰੀਖਿਆਵਾਂ 04 ਜੁਲਾਈ, 2024 ਤੋਂ 19 ਜੁਲਾਈ, 2024 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾਣੀਆਂ ਸਨ। ਵਾਈਸ ਚੇਅਰਮੈਨ, ਪੰਜਾਬ ਸਕੂਲ ...