Thursday, November 5
Shadow

Punjab

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ

Punjab
ਬਠਿੰਡਾ, 15 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੀਆਂ ਕਮੇਟੀਆਂ ਬਣਾ ਕੇ ਲਗਾਤਾਰ ਹੰਭਲੇ ਮਾਰਨੇ ਜਾਰੀ ਰੱਖੇ ਜਾਣ। ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਕੋਲੋਂ ਨਸ਼ੇ ਦੇ ਖਾਤਮੇ ਲਈ ਲੋੜੀਂਦੇ ਸੁਝਾਅ ਵੀ ਲਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ/ਕਾਲਜਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬ...
ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੇ.ਵੀ.ਕੇ ਵਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੇ.ਵੀ.ਕੇ ਵਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

Punjab
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ                               ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਨੂੰ ਦੇਖਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ।                              ਇਸੇ ਲੜੀ ਤਹਿਤ ਪੀ. ਏ. ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਵਿਗਿਆਨੀਆਂ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।                              ਇਸ ਦੌਰਾਨ ਉਹਨਾਂ ਨੇ ਪਿੰਡ ਰਾਮਗੜ੍ਹ ਚੁੰਘਾਂ, ਬੱਲਮਗੜ੍ਹ, ਮੌੜ, ਰਹੂੜਿਆਂ ਵਾਲੀ, ਗੋਬਿੰਦਨਗਰੀ, ਮਦਰੱਸਾ, ਮਲੋਟ, ਰੱਤਾ ਟਿੱਬਾ, ਮੋਹਲਾਂ, ਪੰਨੀ ਵਾਲਾ, ਸੰਮੇ ਵਾਲੀ, ਲੱਖੇ ਵਾਲੀ ਆਦਿ ਪਿੰਡਾਂ ਵਿੱਚ ਨਰਮੇ ਤੇ ਕੀੜੇ ਮਕੌੜਿਆਂ ਦੇ ਹਮਲੇ ਦਾ ਜਾਇਜ਼ਾ ਲਿਆ।                            ਇਸ ਦੌਰਾਨ ਦੇਖਿਆ ਗਿਆ ਕਿ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਲਗਭਗ ਕਾਬੂ ਹੇਠ ਹੈ, ਪਰੰਤੂ ਕੁਝ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਵੱਧ ਪਾਇਆ ਗਿਆ। ...
ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

Crime, International, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰ...
ਨੇਹਾ ਭੰਡਾਰੀ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਨੇਹਾ ਭੰਡਾਰੀ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Punjab
ਫਿਰੋਜ਼ਪੁਰ, 15 ਜੂਲਾਈ 2024 (         )         ਸਿਹਤ ਵਿਭਾਗ ਪੰਜਾਬ ਵੱਲੋਂ ਬਲਾਕ ਫ਼ਿਰੋਜ਼ਸ਼ਾਹ ਵਿਖੇ ਕੰਮ ਕਰਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਨੇਹਾ ਭੰਡਾਰੀ ਨੂੰ ਪਦਉਨਤ ਕਰਕੇ ਦਫ਼ਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡਿਪਟੀ ਮਾਸ ਮੀਡੀਆ ਅਫ਼ਸਰ ਦੇ ਅਹੁਦੇ ‘ਤੇ ਤੈਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ।         ਸਿਹਤ ਵਿਭਾਗ ਫ਼ਿਰੋਜ਼ਪੁਰ ਅਧੀਨ ਮਾਸ ਮੀਡੀਆ ਬਰਾਂਚ ਵਿੱਚ ਪਿਛਲੇ ਕਈ ਸਾਲਾਂ ਤੋਂ ਡਿਪਟੀ ਮਾਸ ਮੀਡੀਆ ਅਫ਼ਸਰ ਦੀ ਪੋਸਟ ਖਾਲੀ ਪਈ ਸੀ। ਸਿਹਤ ਵਿਭਾਗ ਪੰਜਾਬ ਦੇ ਅਧੀਨ ਮਾਸ ਮੀਡੀਆ ਬਰਾਂਚ ਵੱਲੋਂ ਆਮ ਲੋਕਾਂ ਨੂੰ ਵਿਭਾਗ ਵੱਲੋਂ ਮੁਹੱਈਆ ਸਿਹਤ ਸਹੂਲਤਾਂ, ਸਿਹਤ ਸੇਵਾਵਾਂ ਅਤੇ ਵੱਖ ਵੱਖ ਭਲਾਈ ਸਕੀਮਾਂ ਪਹੁੰਚਾਉਣ ਲਈ ਵੱਖ-ਵੱਖ ਸਿਹਤ ਸਿੱਖਿਆ ਸਰਗਰਮੀਆਂ ਦਾ ਆਯੋਜਨ ਕਰਨ ਦੇ ਨਾਲ-ਨਾਲ ਹਰ ਤਰਾਂ ਦੇ ਰੋਗਾਂ ਦੀ ਰੋਕਥਾਮ ਅਤੇ ਇਲਾਜ ਸਬੰਧੀ ਜਾਗਰੂਕਤਾ ਸਮੱਗਰੀ ਤਿਆਰ ਕਰਕੇ ਵੱਖ-ਵੱਖ ਸਿਹਤ ਸੰਸਥਾਵਾਂ ਨੂੰ ਜਾਰੀ ਕੀਤੀ ਜਾਂਦੀ ਹੈ। ਇਸ ਮੌਕੇ ਸੁਪਰਡੈਂਟ ਪਰਮਵੀਰ ਮੋਂਗਾ, ਪੀ.ਏ. ਵਿਕਾਸ...
ਐਂਟੀ ਡੇਂਗੂ ਮਹੀਨੇ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਸਿਹਤ ਟੀਮਾਂ ਸ਼ਹਿਰੀ ਖੇਤਰ ਵਿੱਚ ਕਾਰਜਸ਼ੀਲ

ਐਂਟੀ ਡੇਂਗੂ ਮਹੀਨੇ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਸਿਹਤ ਟੀਮਾਂ ਸ਼ਹਿਰੀ ਖੇਤਰ ਵਿੱਚ ਕਾਰਜਸ਼ੀਲ

Punjab
ਮਾਨਸਾ, 15 ਜੁਲਾਈ: ਡੇਂਗੂ ਤੇ ਮਲੇਰੀਏ ਦੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਖੇਤਰ ਵਿਚ ਕਾਰਜਸ਼ੀਲ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ, ਗਲੀਆਂ, ਘਰਾਂ ਵਿੱਚ ਪਏ ਗਮਲੇ, ਟੁੱਟੇ ਬਰਤਨ, ਟਾਇਰਾਂ ਆਦਿ ਵਿਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਦਫ਼ਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ, ਇਸ ਦਿਨ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰ੍ਹਾਂ ਸੁਕਾਅ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਸਰੀਰ ਨੂੰ ਪੂਰਾ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦਾ ਹਨ ਜਿਸ ਨਾਲ ਮੱਛਰ ਨਾ ...
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ/ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਕਾ (ਟਰੱਕ ਡਰਾਈਵਰ) ਵਾਸੀ ਪਿੰਡ ਰਾਏਪੁਰ ਅਰਾਈਆਂ ਨਕੋਦਰ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਕੰਟੇਨਰ-ਟਰੱਕ ਰਜਿਸਟ੍ਰੇਸ਼ਨ ਨੰਬਰ ਐਨਐਲ 01ਏਬੀ 0377 ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਭੁੱਕੀ ਦੀ ਤਸਕਰੀ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਨਾਕਾ ਲਾਇਆ ਅਤੇ ਇੱਕ ਸ...
ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

Punjab
ਬਠਿੰਡਾ, 15 ਜੁਲਾਈ : ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੰਦਿਆਂ ਕੀਤਾ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਕਸ਼ੇ, ਨਿਸ਼ਾਨਦੇਹੀਆਂ, ਪਾਰਟੀਸ਼ਨ ਕੇਸਾਂ, ਸਰਫਾਸੀ ਐਕਟ ਨਾਲ ਸਬੰਧਤ ਕੇਸਾਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ  ਇਹ ਵੀ ਹਦਾਇਤ ਕੀਤੀ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ...
ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

Punjab
ਫਾਜ਼ਿਲਕਾ 15 ਜੁਲਾਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ ਕੀਤੀ। ਉਹਨਾਂ ਨੇ ਬੈਠਕ ਵਿੱਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਜਾਰੀ ਹਦਾਇਤਾਂ ਅਨੁਸਾਰ ਦਿੱਤੇ ਗਏ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ।  ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਨਹਿਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕੇ। ਉਹਨਾਂ ਨੇ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧੀਨ ਆਉਂਦੇ ਗੈਰ ਸਰਕਾਰੀ ਸਮਾਜਿਕ ਸੰਗਠਨਾਂ ਨਾਲ ਬੈਠਕ ਕਰ ਲੈਣ । ਇਸੇ ਤਰਾਂ ਉਹਨਾਂ ਨੇ ਡੀਡੀਪੀਓ ਨੂੰ ਹਿਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਦੀ ਪਹਿਚਾਣ ਕਰਨ ਜਿਨਾਂ ਦੀ ਵਰਤੋਂ ਕਿਸੇ ਵੀ ਸੰਭਾਵਿਤ ਹੜ ਦੇ ਮੌਕੇ ਦੌਰਾਨ ਸਮਾਨ ਦੀ ਢੋਆ ਢੁਆਈ ਅਤੇ ਰਾਹਤ ਕਾਰਜਾਂ ਲਈ ਕੀਤੀ ਜਾ ਸਕੇ। ਉਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਤਰਪਾਲਾਂ ...
ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

Punjab
ਨਵੀਂ ਦਿੱਲੀ/ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਸ੍ਰੀ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ। ਪੰਜਾਬ ਅਤੇ ਡੈਨਮਾਰਕ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਪਾਰ ਲਈ ਸੰਭਾਵੀ ਸਹਿਯੋਗ ਬਾਰੇ ਗੱਲਬਾਤ 'ਤੇ ਕੇਂਦਰਿਤ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਡੈਨਮਾਰਕ ਦੇ ਰਾਜਦੂਤ ਸ੍ਰੀ ਸਵੈਨ ਨੇ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਦਿਆਂ ਖੁਲ੍ਹੀ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਦੋਹਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਪੋ-ਆਪਣੇ ਖੇਤਰਾਂ ਦੀਆਂ ਸਮਰੱਥਾਵਾਂ ਦਾ ਲਾਭ ਉਠਾਉਣ 'ਤੇ ਜ਼ੋਰ ਦਿੱਤਾ। ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ  ਗੱਲਬਾਤ ਕੀਤੀ ਗਈ, ਜਿਸ ਵਿੱਚ ਟਿਕਾਊ ਖੇਤੀ ਅਤੇ ਬਾਗ਼ਬਾਨੀ ਖੇਤਰ ‘ਚ ਨਵੀਨ ਤਕਨੀਕਾਂ, ਫ਼ੂਡ ਪ੍ਰੋਸੈਸਿੰਗ, ਬਾਇਓਗੈਸ ਖੇਤਰ ਦੇ ਵਿਕਾਸ, ਧਰਤੀ ਹੇਠਲੇ ...
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

Punjab
ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ ਕੀਤਾ ਜਾਵੇ।ਇਹ ਵੇਖਣ ਲਈ ਹਫਤੇ ਵਿੱਚ ਦੋ ਵਾਰੀ ਖੇਤ ਦਾ ਨਿਰੀਖਣ ਕਰਨਾ ਚਾਹੀਦਾ ਹੈ। ਸੁੰਡੀ ਦੇ ਹਮਲੇ ਵਾਲੇ ਫੁੱਲ ਡੋਡੀਆਂ ਵਿੱਚ ਮੋਰੀਆਂ ਜਾਂ ਸੁੰਡੀਆਂ ਹੋਣਗੀਆਂ । ਜੇਕਰ ਅਜਿਹੇ ਫੁੱਲਾਂ ਦੀ ਗਿਣਤੀ ਪੰਜ ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ ਖੇਤੀਬਾੜ੍ਹੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਕੀਤੀਆਂ ਜ਼ਹਿਰਾਂ ਦਾ ਛਿੜਕਾਅ ਕਰੋ । ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇ ਕਰੋ ਜਦੋ ਬੂਟੇ ਦੇ ਉਪਰਲੇ ਹਿੱਸੇ ਵਿੱਚ ਸਵੇਰੇ ਦਸ ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤੇ ਤੇ 6 ਹੋ ਜਾਵੇ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਸਮੇ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਕਿਨਾਰਿਆਂ ਤੋਂ ਪ...