Thursday, November 5
Shadow

Punjab

ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

Punjab, Technology
ਅੰਮ੍ਰਿਤਸਰ, 13 ਜੁਲਾਈ 2024: ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ 'ਚ ਅੰਮ੍ਰਿਤਸਰ ਦਾ ਨਾਂ ਉਚਾ ਕੀਤਾ ਹੈ। ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਮਰਜੀਤ ਕੌਰ (13 ਸਾਲ) ਪੁੱਤਰੀ ਹਰਪਿੰਦਰ ਸਿੰਘ ਵਾਸੀ ਪਿੰਡ ਬੁੱਢਾ ਖੂਹ (ਅੰਮ੍ਰਿਤਸਰ) ਨੂੰ ਜਦੋਂ ਉਸ ਦੇ ਮਾਪੇ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਇਕੋ-ਕਾਰਡੀਓਗ੍ਰਾਫ਼ੀ ਕਰਨ 'ਤੇ ਪਤਾ ਲੱਗਾ ਕਿ ਉਸ ਦੇ ਦਿਲ 'ਚ ਛੇਕ ਹੈ। ਕਾਰਡੀਅਕ ਸੀ. ਟੀ. ਸਕੈਨ ਕਰਨ 'ਤੇ ਇਸ ਦੀ ਪੁਸ਼ਟੀ ਹੋ ਗਈ ਕਿ ਉਕਤ ਬੱਚੀ ਜਮਾਂਦਰੂ ਤੌਰ 'ਤੇ 'ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ' ਬਿਮਾਰੀ ਨਾਲ ਪੀੜਤ ਸੀ। ਜਿਸ ਦੇ ਚੱਲਦਿਆਂ ਉਸ ਦੀ ਪਲਮਨਰੀ ਆਰਟੀ 'ਚੋਂ ਇਕ ਨਾੜੀ ਨਿਕਲ ਕੇ ਦਿਲ ਦੇ ਖੱਬੇ ਪਾਸੇ ਚਲੀ ਗਈ ਸੀ, ਜਿਸ ਨਾਲ ਉਸ ਦੇ ਦਿਲ 'ਚ ਗੰਦਾ ਖੂਨ ਆਕਸੀਜਨ ਯੁਕਤ ਚੰਗੇ ਖੂਨ 'ਚ ਮਿਕਸ ਹੋ ਰਿਹਾ ਸੀ। ਸਰੀਰ ਦੇ...
16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 13 ਜੁਲਾਈ 2024-- ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਉਨਾਂ ਦੱਸਿਆ ਕਿ 16 ਜੁਲਾਈ ਨੂੰ ਡੀ.ਏ.ਵੀ. ਕਾਲਜ (ਔਰਤਾਂ) ਬੇਰੀ ਗੇਟ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੱਗੇ...
*ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*

*ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*

Politics, Punjab
ਚੰਡੀਗੜ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ...
11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ

11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ

Punjab
ਐਸ.ਏ.ਐਸ.ਨਗਰ, 12 ਜੁਲਾਈ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਵਧਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਵਾਤਾਵਰਨ ਦੀ ਸੰਭਾਲ ਲਈ ਮੋਹਾਲੀ ਪ੍ਰਸ਼ਾਸਨ ਨੇ ਮੌਨਸੂਨ ਦੌਰਾਨ 1.1 ਮਿਲੀਅਨ ਪੌਦੇ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵੇਗਾ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਮੈਗਾ ਪਲਾਂਟੇਸ਼ਨ ਮੁਹਿੰਮ ਦੇ ਪ੍ਰਭਾਵਸ਼ਾਲੀ ਨਤੀਜਿਆਂ ਦੀ ਪ੍ਰਾਪਤੀ ਲਈ ਬੂਟੇ ਲਗਾਉਣ ਦੀ ਰਣਨੀਤੀ ਵਿੱਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ। ਪੌਦੇ ਲਗਾਉਣ ਦੀਆਂ ਵੱਖ-ਵੱਖ ਸਕੀਮਾਂ ਚਲਾ ਰਹੇ ਸਾਰੇ ਵਿਭਾਗਾਂ ਨੂੰ ਆਪਣੇ ਟੀਚਿਆਂ ਨੂੰ ਇੱਕ ਸਾਂਝੇ ਪ੍ਰੋਗਰਾਮ ਨਾਲ ਜੋੜਨ ਲਈ ਕਿਹਾ ਗਿਆ ਹੈ ਤਾਂ ਜੋ ਅੰਤ ਵਿੱਚ ਇਸਦਾ ਮੁਲਾਂਕਣ, ਸਾਂਝੇ ਅਭਿਆਸ ਅਤੇ ਨਤੀਜੇ ਦੇ ਅਧਾਰ ‘ਤੇ ਕੀਤਾ ਜਾ ਸਕੇ। ਇਸੇ ਤਰ੍ਹਾਂ, ਗੈਰ ਸਰਕਾਰੀ ਸੰਗਠਨਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸਥਾਨਕ ਸਬ ਡਿਵੀਜ਼ਨ ਪ੍ਰਸ਼ਾਸਨ ਜਾਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰਾਹੀਂ ਮੁਹਿੰਮ ਨਾਲ ਜੁੜਨ ਤਾਂ ਜੋ ਉਨ੍ਹਾਂ ਨੂੰ ...
ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ

Punjab
ਸ੍ਰੀ ਮੁਕਤਸਰ ਸਾਹਿਬ  12 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੀ ਹਰਿਆਵਲ ਲਹਿਰ ਤਹਿਤ ਮਲੋਟ ਵਿਧਾਨ ਸਭਾ ਹਲਕੇ ਵਿਚ ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਸੋਥਾ ਤੋਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਪਿੰਡ ਦੇ ਲੋਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਨ ਸੁਰੱਖਿਆ ਲਈ ਹਰ ਇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਜਿਆਦਾ ਤੋਂ ਜਿਆਦਾ ਪੌਦੇ ਲਗਾਏ। ਉਨਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਲਕੇ ਵਿਚ 1 ਲੱਖ 10 ਹਜਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ  ਹਰੇਕ ਨਾਗਰਿਕ ਨੂੰ ਵੱਧ ਤੋਂ ਵੱਧ ਪੌਦੇ ਚੱਲ ਰਹੇ ਬਰਸਾਤੀ ਮੌਸਮ ਵਿੱਚ ਲਗਾਉਣੇ ਚਾਹੀ...
ਲੋੜਵੰਦ ਬੱਚਿਆਂ ਨੂੰ ਸੁਰੱਖਿਅਤ ਪਾਲਣ ਪੋਸ਼ਣ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਾਨਸਾ ’ਚ ਸਥਾਪਿਤ ਕੀਤੀ ਜਾਵੇਗੀ ਵਿਸ਼ੇਸ਼ ਅਡਾਪਸ਼ਨ ਏਜੰਸੀ-ਡਿਪਟੀ ਕਮਿਸ਼ਨਰ

ਲੋੜਵੰਦ ਬੱਚਿਆਂ ਨੂੰ ਸੁਰੱਖਿਅਤ ਪਾਲਣ ਪੋਸ਼ਣ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਾਨਸਾ ’ਚ ਸਥਾਪਿਤ ਕੀਤੀ ਜਾਵੇਗੀ ਵਿਸ਼ੇਸ਼ ਅਡਾਪਸ਼ਨ ਏਜੰਸੀ-ਡਿਪਟੀ ਕਮਿਸ਼ਨਰ

Punjab
ਮਾਨਸਾ, 12 ਜੁਲਾਈ: ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਮਾਨਸਾ ਵਿੱਚ ਅਡਾਪਸ਼ਨ ਏਜੰਸੀ (S11) ਸਥਾਪਿਤ ਕੀਤੀ ਜਾਣੀ ਹੈ। ਇਹ ਏਜੰਸੀ ਬੱਚਿਆਂ ਨੂੰ ਗੋਦ ਲੈਣ ਵਿੱੱਚ ਸਹਾਇਤਾ ਕਰਦੀ ਹੈ। ਗੋਦ ਲੈਣ ਦੀ ਸਹੂਲਤ ਲਈ ਵਿਸ਼ੇਸ ਗੋਦ ਲੈਣ ਵਾਲੀਆਂ ਏਜੰਸੀਆਂ ਅਹਿਮ ਭੂਮਿਕਾ ਨਿਭਾਉਦੀਆ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਗੋਦ ਲੈਣ ਦੀ ਉਡੀਕ ਕਰ ਰਹੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਪਾਲਣ ਪੋਸ਼ਣ ਵਾਤਾਵਰਣ ਪ੍ਰਦਾਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਸੰਭਾਵੀ ਗੋਦ ਲੈਣ ਵਾਲੇ ਮਾਪੇ ਇੱਕ ਪੂਰੀ ਅਤੇ ਨੈਤਿਕ ਗੋਦ ਲੈਣ ਦੀ ਪ੍ਰਕਿਰਿਆ ਵਿੱਚੋ ਲੰਘਦੇ ਹਨ। ਜਿਲ੍ਹੇ ਵਿੱਚ ਅਜਿਹੀ ਏਜੰਸੀ ਦੀ ਮੌਜ਼ੂਦਗੀ ਨਾ ਸਿਰਫ ਬੱਚਿਆਂ ਨੂੰ ਗੋਦ ਲੈਣ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਵੇਗੀ, ਬਲਕਿ ਸਮੁੱਚੀਆਂ ਬਾਲ ਭਲਾਈ ਸੇਵਾਵਾਂ ਨੂੰ ਵੀ ਉਤਸ਼ਾਹਿਤ ਕਰੇਗੀ। ਇੱਕ ਵਿਸ਼ੇਸ ਗੋਦ ਲੈਣ ਵਾਲੀ ਏਜੰਸੀ ਦੀ ਸਥਾਪਨਾ ਅਨਾਥ ਛੱਡੇ ਗਏ ਅਤੇ ਸਮਰਪਣ ਕੀਤੇ ਬੱਚਿਆਂ ਦੀ ਭਲਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਗੈਰ—ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਜਿ...
ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

Punjab
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਫੀਲਡ ਅਫਸਰ ਛੋਟੇ ਅਪਰਾਧਾਂ ਵਿੱਚ ਆਮ ਤੌਰ 'ਤੇ ਐਫਆਈਆਰ ਦਰਜ ਕਰਨ ਤੋਂ ਗੁਰੇਜ਼ ਕਰਦੇ ਹਨ। ਸਾਰੇ ਜ਼ਿਲ੍ਹਿਆਂ ਵਿੱਚ ਨਿਰਵਿਘਨ ਢੰਗ ਨਾਲ ਐਫਆਈਆਰਜ਼ ਦਰਜ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ। ਡੀਜੀਪੀ ਸਾਰੇ 28 ਪੁਲਿਸ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਵਿੱਢੀ ਜੰਗ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਅਪਰ...
‘ਵੇਕ ਅੱਪ ਲੁਧਿਆਣਾ’ ਮੁਹਿੰਮ ਤਹਿਤ ਪਿੰਡ ਬਲੀਏਵਾਲ ਤੇ ਜੀਵਨਪੁਰ ‘ਚ ਲਗਾਏ ਬੂਟੇ

‘ਵੇਕ ਅੱਪ ਲੁਧਿਆਣਾ’ ਮੁਹਿੰਮ ਤਹਿਤ ਪਿੰਡ ਬਲੀਏਵਾਲ ਤੇ ਜੀਵਨਪੁਰ ‘ਚ ਲਗਾਏ ਬੂਟੇ

Punjab
ਲੁਧਿਆਣਾ, 12 ਜੁਲਾਈ (੦੦੦) - ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 'ਵੇਕ ਅੱਪ ਲੁਧਿਆਣਾ' ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਵਿੱਚ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸੇ ਲੜੀ ਨੂੰ ਅੱਗੇ ਤੋਰਦਿਆਂ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਨੌਜਵਾਨਾਂ ਵੱਲੋਂ ਪਿੰਡ ਬਲੀਏਵਾਲ ਅਤੇ ਜੀਵਨਪੁਰ ਵਿਖੇ ਪੌਦੇ ਲਗਾਏ ਗਏ। ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਤੋ ਇਲਾਵਾ ਇਨ੍ਹਾਂ ਪੌਦਿਆ ਦੀ ਸਾਂਭ ਸੰਭਾਲ ਦਾ ਪ੍ਰਣ ਵੀ ਲਿਆ ਗਿਆ ਅਤੇ ਆਮ ਜਨਤਾ ਨੂੰ ਵੀ ਪੰਜਾਬ ਸ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਸੁਵਿਧਾ ਕੈਂਪ ਲਾ ਕੇ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ-ਐਮ ਐਲ ਏ

‘ਆਪ ਦੀ ਸਰਕਾਰ ਆਪ ਦੇ ਦੁਆਰ’ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਸੁਵਿਧਾ ਕੈਂਪ ਲਾ ਕੇ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ-ਐਮ ਐਲ ਏ

Politics, Punjab
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਹੱਲ ਕਰਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੀ ਸ਼ੁਰੂਆਤ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ ਹੈ, ਜਿਸ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਐਮ ਐਲ ਏ ਨੀਨਾ ਮਿੱਤਲ ਨੇ ਮੋਹਾਲੀ ਸਬ ਡਵੀਜ਼ਨ ਦੀ ਬਨੂੜ ਸਬ ਤਹਿਸੀਲ ਦੇ ਪਿੰਡ ਤਸੌਲੀ ਵਿਖੇ ਅੱਜ ਲਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਲਣ ਮੌਕੇ ਕੀਤਾ। ਇਸ ਕੈਂਪ ’ਚ ਕਲੌਲੀ ਅਤੇ ਦੇਵੀਨਗਰ ਦੇ ਲੋਕ ਵੀ ਆਪਣੀਆਂ ਮੁਸ਼ਕਿਲਾਂ ਲੈ ਕੇ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਨਾਲ ਉਨ੍ਹਾ ਲੋਕਾਂ ਨੂੰ ਬਹੁਤ ਜਿਆਦਾ ਫਾਇਦਾ ਹੋਵੇਗਾ, ਜਿਹੜੇ ਆਪਣੇ ਰੋਜ਼-ਮਰ੍ਹਾ ਦੇ ਨਿੱਕੇ-ਨਿੱਕੇ ਕੰਮਾਂ ਕਾਰਨ ਸਰਕਾਰੀ ਦਫ਼ਤਰਾਂ ਵਿਚ ਨਹੀਂ ਸਨ ਪਹੁੰਚ ਸਕਦੇ। ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣ...