ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ
ਚੰਡੀਗੜ੍ਹ, 15 ਨਵੰਬਰ 2025:
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਲੋਕ-ਹਿਤੈਸ਼ੀ ਅਤੇ ਜਨ-ਸੇਵਾ ਮੁੱਖ ਦ੍ਰਿਸ਼ਟੀਕੋਣ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹ...








