ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ
ਐੱਸ.ਏ.ਐੱਸ ਨਗਰ, 10 ਜੁਲਾਈ, 2024 :
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 11 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐੱਸ.ਏ.ਐੱਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਅਲਾਇੰਸ ਜਾਬਜ਼, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ ਆਈ-ਪ੍...








