Thursday, November 5
Shadow

Punjab

ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 9 ਜੁਲਾਈ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਪਿੰਡ ਜੀਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਕਿਸਾਨਾਂ ਨੂੰ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੇ 13.0.45 ਦੀ ਸਪਰੇਅ ਚਾਰ ਵਾਰ ਹਫਤੇ-ਹਫਤੇ ਦੇ ਵਕਫੇ ਤੇ ਕਰਨ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਤੇ ਫੁੱਲ ਡੋਡੀ ਡਿੱਗਣ ਦੀ ਸਮੱਸਿਆ ਵੀ ਘੱਟ ਆਉਂਦੀ ਹੈ। ਖੇਤੀਬਾੜੀ ਵਿਕਾਸ ਅਫਸਰ ਡਾ. ਹਰਦੀਪ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਨਾਲ ਦੱਸਿਆ ਤਾਂ ਜੋ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਵੱਲੋਂ ਵਾਧੂ ਖੇਤੀ ਖਰਚੇ ਘਟਾਉਣ, ਜ਼ਹਿਰਾਂ ਦੀ ਘੱਟ ਵਰਤੋ ਕਰਨ, ਫ਼ਸਲਾਂ ਦ...
ਆਮ ਆਦਮੀ ਕਲੀਨਿਕ ਪੁਰਾਣੇ ਹਸਪਤਾਲ ਫ਼ਾਜ਼ਿਲਕਾ ਵਿਖੇ ਹੁਣ ਸਿਵਲ ਸਰਜਨ ਖੁਦ ਕਰਨਗੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ  ਗਰਭਵਤੀ ਮਹਿਲਾਵਾਂ ਦੀ ਜਾਂਚ

ਆਮ ਆਦਮੀ ਕਲੀਨਿਕ ਪੁਰਾਣੇ ਹਸਪਤਾਲ ਫ਼ਾਜ਼ਿਲਕਾ ਵਿਖੇ ਹੁਣ ਸਿਵਲ ਸਰਜਨ ਖੁਦ ਕਰਨਗੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਮਹਿਲਾਵਾਂ ਦੀ ਜਾਂਚ

Punjab
ਫ਼ਾਜ਼ਿਲਕਾ 9 ਜੁਲਾਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਹੁਣ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਪੁਰਾਣੇ ਸਿਵਿਲ ਹਸਪਤਾਲ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਖੁਦ ਗਰਭ ਵਤੀ ਮਹਿਲਾਵਾਂ ਦੀ ਜਾਂਚ ਅਤੇ ਓ ਪੀ ਡੀ ਕਰਨਗੇ. ਜਿਲਾ ਹਸਪਤਾਲ ਵਿਖੇ ਮੈਡੀਸੀਨ ਦਾ ਸਪੈਸ਼ਲਿਸਟ ਡਾਕਟਰ ਨਾ ਹੋਣ ਕਾਰਨ ਉਹਨਾਂ ਨੇ ਅਪਣੀ ਮਰਜੀ ਨਾਲ ਖੁਦ ਓ ਪੀ ਡੀ ਕਰਨ ਦਾ ਫੈਂਸਲਾ ਕੀਤਾ ਉਹਨਾਂ ਦੇ ਨਾਲ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵੀ ਮਹਿਲਾਵਾਂ ਦੀ ਜਾਂਚ ਕਰੇਗੀ ਜਿਸ ਨਾਲ ਮਰੀਜਾਂ ਨੂੰ ਫਾਇਦਾ ਮਿਲੇਗਾ। ਅੱਜ ਇਸ ਦੋਰਾਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿੱਚ ਸਿਵਿਲ ਸਰਜਨ ਅਤੇ ਡਾਕਟਰ ਕਵਿਤਾ ਨੇ ਮਰੀਜਾਂ ਦੀ ਜਾਂਚ ਕੀਤੀ ਅਤੇ ਇਸ ਬਾਰੇ ਏ ਐਨ ਐਮ ਅਤੇ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਹੈ ਕਿ ਫਾਜ਼ਿਲਕਾ ਖੇਤਰ ਦੀ ਹਾਈ ਰਿਸਕ ਗਰਭਵਤੀ ਮਹਿਲਾ ਦੀ ਲਿਸਟ ਤਿਆਰ ਕਰਕੇ ਉਹਨਾਂ ਕੋਲ ਚੈੱਕ ਕਰਵਾਈਆ ਜਾਵੇ। ਇਸ ਦੇ ਨਾਲ ਟੈਸਟ ਅਤੇ ਈ ਸੀ ਜੀ ਲਈ ਸਟਾਫ ਦੀ ਡਿਊਟੀ ਲਈ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਸਿਵਿਲ ਹਸ...
ਜਿ਼ਲ੍ਹੇ ਵਿੱਚ ਹੁਣ ਤੱਕ 65 ਹਜ਼ਾਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਬਿਜਾਈ

ਜਿ਼ਲ੍ਹੇ ਵਿੱਚ ਹੁਣ ਤੱਕ 65 ਹਜ਼ਾਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਬਿਜਾਈ

Punjab
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਸ਼੍ਰੀਮਤੀ ਬਲਜੀਤ ਕੌਰ, ਮਾਨਯੋਗ ਉਪਮੰਡਲ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ ਜੀ ਦੀ ਪ੍ਰਧਾਨਗੀ ਹੇਠ ਸਾਰੇ ਵੈਰੀਫਕੇਸ਼ਨ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਪਮੰਡਲ ਮੈਜਿਸਟੇ੍ਰਟ ਨੇ  ਹਦਾਇਤਾਂ ਕੀਤੀ ਕਿ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਮੌਕੇ ਤੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇ, ਇਸ ਕੰਮ ਨੂੰ ਪਾਰਦਰਸ਼ੀ ਢੰਗ ਅਤੇ ਪੂਰੀ ਤਨਦੇਹੀ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਨਾ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਨੰਬਰਦਾਰ ਦਾ ਸਹਿਯੋਗ ਲਿਆ ਜਾਵੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ। ਸ.ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼...
ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

Punjab
ਫਾਜ਼ਿਲਕਾ, 9 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਨਿਵੇਕਲੇ ਲਰਨ ਐਂਡ ਗ੍ਰੋਅ ( ਸਿਖੋ ਤੇ ਵਧੋ ) ਪ੍ਰੋਗਰਾਮ ਦੇ ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਸਿਖੋਂ ਤੇ ਵਧੋ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ (ਲੜਕੇ) ਫਾਜ਼ਿਲਕਾ ਤੋਂ ਕੀਤੀ ਗਈ। ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਦਸਵੀ ਜਮਾਤ ਤੋਂ ਬਾਅਦ ਹੀ ਆਪਣੇ ਟੀਚੇ ਨੂੰ ਨਿਰਧਾਰਤ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਭਵਿੱਖ ਵਿਚ ਚੰਗੇ ਮੁਕਾਮਾਂ ਤੇ ਪਹੁੰਚਿਆ ਜਾ ਸਕੇ। ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵੀ ਤੇ ਉਦਮੀ ਸ੍ਰੀ ਵਿਕਰਮ ਆਦਿਤਿਆ ਆਹੁਜਾ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮੌਕਿਆਂ ਦੀ ਕਮੀ ਨਹੀਂ ਹੈ, ਬਸ ਲੋੜ ਹੈ ਸਾਨੂੰ ਆਪਣੇ ਹੁਨਰ ਨੂੰ ਪਹਿਚਾਨਣ ਦੀ ਤੇ ਨਿਖਾਰਨ ਦੀ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਰੂਚੀ ਦੇ ਅਨੁਸਾਰ ਹੀ ਦਸਵੀਂ ਤੋਂ ਬਾਅਦ ਵਿਸ਼ੇ ਚੁਣਨੇ ਚਾਹੀਦੇ ਹਨ ਤੇ ਉਸ ਸਟਰੀਮ ਅਨੁਸਾ...
ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ  ਸੁਵਿਧਾ ਕੈਂਪ

ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

Punjab
ਫਾਜ਼ਿਲਕਾ, 9 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅੱਜ ਇੱਥੇ ਐਸਡੀਐਮ ਦਫ਼ਤਰ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿਚ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਦੀ ਸਾਰਥਕਤਾ ਇਹੀ ਹੈ ਕਿ ਲੋਕਾਂ ਦਾ ਮਸਲਿਆਂ ਦਾ ਹੱਥੋ ਹੱਥ ਨਬੇੜਾ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋ ਛੱਤ ਹੇਠ ਸਾਰੀਆਂ ਸੇਵਾਵਾਂ ਮਿਲ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਈ ਹੈ ਅਤੇ ਲੋਕਾਂ ਨੂੰ ਚੰਗੀਆਂ ਸਹੁਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕੋਈ ਦਿੱਕਤ ਨਾ ਆਵੇ ਅਤੇ ਲੋਕਾਂ ਦੇ...
ਆਮ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਬਲਕਾਰ ਸਿੰਘ ਸਿੱਧੂ

ਆਮ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਬਲਕਾਰ ਸਿੰਘ ਸਿੱਧੂ

Punjab
ਸੇਲਬਰਾਹ (ਬਠਿੰਡਾ) : 9 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਲਬਰਾਹ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਅਤੇ ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ...
ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ  ਲਾਭਪਾਤਰੀਆਂ ਨੂੰ 120.87 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ 120.87 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

Punjab
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਦੇ ਮਹੀਨਾ ਮਾਰਚ 2023 ਤੋਂ ਮਹੀਨਾ ਦਸੰਬਰ 2023 ਤੱਕ ਦੇ ਕੁੱਲ 237 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 120.87 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ੍ਰੇ਼ਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ  ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/-  ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਿੱਤੀ ਜਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ

Punjab
ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ। ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਜੋ ਕਿ ਉਸਨੂੰ ਤਸਦੀਕ ਕ...
ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

Punjab
ਐੱਸ.ਏ.ਐਸ.ਨਗਰ, 9 ਜੁਲਾਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 14 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 11 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 03 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤਕ ਕੁੱਲ 25,84,177 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 24,12,509  ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 8,64,459, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ 73,436, ਪ੍ਰਸੋਨਲ ਦੀਆਂ 2,94,030, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 24,097, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ ਅਤੇ ਯੂਨੀਵਰਸਿਟੀ ਦੇ ਵਿਦਿਆਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਸਟਾਫ਼ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ...