Thursday, November 5
Shadow

Punjab

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 9 ਜੁਲਾਈ: ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਸੂਬੇ ਦੇ ਸਾਰੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ...
2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ 8 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ...
ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

Crime, Punjab
ਡੀਗੜ, 8 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ  ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਨੂੰ ਸਾਬਤ ਕਰ ਦਿੱਤਾ ਹੈ। ...
ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

Punjab
ਐਸ.ਏ.ਐਸ.ਨਗਰ, 08 ਜੁਲਾਈ: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਅੱਵਲ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਵੱਖੋ-ਵੱਖ ਉਪਰਾਲਿਆਂ ਤਹਿਤ ਸੂਬੇ ਭਰ ਵਿੱਚ ਪਿੰਡ ਪੱਧਰ ਉੱਤੇ 01 ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ, ਖੇਡ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਸ਼੍ਰੀ ਐਸ.ਪੀ. ਅਨੰਦ ਕੁਮਾਰ, ਆਈ.ਐੱਫ.ਐੱਸ. ਦੇ ਨਿਰਦੇਸ਼ਾਂ ਮੁਤਾਬਕ 260 ਖੇਡ ਨਰਸਰੀਆਂ ’ਚ 25 ਖੇਡਾਂ ਦੀ ਸਿਖਲਾਈ ਸਬੰਧੀ 260 ਕੋਚਾਂ ਦੀ ਭਰਤੀ ਲਈ ਟਰਾਇਲ ਖੇਡ ਭਵਨ, ਸੈਕਟਰ 78, ਮੋਹਾਲੀ ਵਿਖੇ ਅੱਜ ਤੋਂ ਸ਼ੁਰੂ ਹੋ ਗਏ, ਜੋ ਕਿ 16 ਜੁਲਾਈ 2024 ਤਕ ਚੱਲਣੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਖੇਡ ਵਿਭਾਗ, ਪੰਜਾਬ, ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡ ਨਰਸਰੀਆਂ ਪੰਜਾਬ ਸਰਕਾਰ ਦਾ ਫਲੈਗਸ਼ਿਪ ਪ੍ਰੋਗਰਾਮ ਹੈ, ਜਿਸ ਦਾ ਮਕਸਦ ਜ਼ਮੀਨੀ ਪੱਧਰ ਉੱਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲੈ ਕੇ ਆਉਣਾ ਤੇ ਅੱਗਿਓਂ ਵੱਖ-ਵੱਖ ਖੇ...
04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

Punjab
ਮਾਨਸਾ, 08 ਜੁਲਾਈ: ਪਿੰਡ ਮਾਨਸਾ ਖੁਰਦ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਪਿਛਲੇ ਕਰੀਬ 04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਤੋ ਇਲਾਵਾ 20 ਸਾਲ ਤੋ ਲਗਾਤਾਰ ਨਰਮੇ ਦੀ ਖੇਤੀ ਵੀ ਕਰ ਰਿਹਾ ਹੈ। ਇਸ ਸਾਲ ਵੀ ਕਿਸਾਨ ਵੱਲੋ 12 ਏਕੜ ਰਕਬੇ ਵਿਚ ਨਰਮੇ ਦੀ ਖੇਤੀ ਕੀਤੀ ਗਈ ਹੈ। ਅਗਾਂਹਵਧੂ ਕਿਸਾਨ ਵੱਲੋ ਆਤਮਾ ਸਕੀਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਦੀਆਂ ਗਤੀਵਿਧੀਆਂ ਅਤੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਵੱਧ—ਚੜ੍ਹ ਕੇ ਸ਼ਮੂਹਲੀਅਤ ਕੀਤੀ ਜਾਦੀ ਹੈ ਅਤੇ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਵੀ ਪਿੰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਲਗਾਏ ਜਾਦੇਂ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਮੂਹਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਕਿਸਾਨ ਕਰੀਬ 04 ਸਾਲ ਤੋੋ ਝੋਨੇ ਦੀ ਕਟਾਈ ਤੋ ਬਾਅਦ ਬੇਲਰ ਦੀ ਮਦਦ ਨਾਲ ਗੰਢਾਂ ਬਣਾ ਕੇ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਨੂੰ ਤਰਜੀਹ ਦੇ ਰਿਹਾ ਹੈ ਅਤੇ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਅਗਾਂਹਵਧੂ ਕਿਸਾਨ ਬੂਟਾ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਬਿਨ੍ਹਾ ਅੱਗ ਲਗਾ...
ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

Punjab
ਮਾਨਸਾ, 08 ਜੁਲਾਈ: ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨ ਲਈ 11 ਜੁਲਾਈ  ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਬਾਬਾ ਪ੍ਰੇਮ ਦਾਸ ਸ਼ੈੱਡ, ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਸਮਾਓਂ, ਖੀਵਾ ਕਲਾਂ, ਹੀਰੋ ਕਲਾਂ, ਮੱਤੀ, ਖੀਵਾ ਖੁਰਦ, ਦਿਆਲੂ ਵਾਲਾ, ਮੌਜੋ ਕਲਾਂ, ਮੌਜੋ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ ਅਤੇ ਗੁੜਥੜੀ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ’ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਤਸਵੀਰ ਡਿਪਟੀ ਕਮਿਸ਼ਨਰ ਸ੍ਰੀ ...
ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

Punjab
ਮੋਗਾ 8 ਜੁਲਾਈ: ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਬਲਾਕ ਦੇ ਕਮਜ਼ੋਰ ਖੇਤਰਾਂ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਮਹੱਤਵਪੂਰਨ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਕੁੱਝ ਕਾਰਵਾਈ ਅਧੀਨ ਹਨ। ਪ੍ਰੋਗਰਾਮ ਅਧੀਨ ਵੱਖ ਵੱਖ ਮਹੱਤਵਪੂਰਨ 6 ਪਹਿਲੂਆਂ ਦੇ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਰੋਹ ਅੱਜ ਆਈ.ਐਸ.ਐਫ. ਕਾਲਜ ਘੱਲ ਕਲਾਂ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਨੀਤੀ ਆਯੋਗ ਤੋਂ ਸ੍ਰੀਮਤੀ ਸਾਕਸ਼ੀ ਅਧਿਕਾਰੀ ਸੈਕਸ਼ਨ ਅਫ਼ਸਰ, ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਸ...
ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ

ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ

Punjab
ਮੋਗਾ, 8 ਜੁਲਾਈ (000) - ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ ਅੱਜ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਪਿੰਡ ਦੁੱਨੇਕੇ ਵਿਖੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਲਾਂਟ ਕਲੀਨਿਕ ਵਿੱਚ ਆਈ ਸੀ ਪੀ - ਓ ਈ ਐਸ (ICP-OES) ਮਸ਼ੀਨ ਜੋ ਕਿ ਅਮਰੀਕਾ ਦੀ ਬਣੀ ਹੋਈ ਹੈ, ਸਥਾਪਿਤ ਕਰਨ ਤੋਂ ਇਲਾਵਾ ਕੀੜੇ-ਮਕੌੜੇ ਤੇ ਬਿਮਾਰੀਆਂ ਦੇ ਲਾਈਵ ਸੈਂਪਲ, ਡਿਜੀਟਲ ਮਾਈਕਰੋਸਕੋਪ, ਡਬਲ ਡਿਸਟਿਲਡ ਵਾਟਰ ਮਸ਼ੀਨ ਆਦਿ ਹੋਣਗੇ। ਇਹ ਆਧੁਨਿਕ ਮਸ਼ੀਨ ਜ਼ਮੀਨ ਵਿੱਚ ਮੌਜੂਦ ਸਾਰੇ ਤੱਤਾਂ ਦਾ ਅਧਿਐਨ ਕਰਨ ਦੀ ਸਮਰੱਥਾ ਰੱਖਦੀ ਹੈ। ਜ਼ਮੀਨੀ ਤੱਤਾਂ ਤੋਂ ਇਲਾਵਾ ਜ਼ਮੀਨ ਦੀ ਗੁਣਵੱਤਾ (pH value, EC value etc.) ਆਦਿ ਦੀ ਰਿਪੋਰਟ ਵੀ ਦੇ...
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਿਸ ਟੀਮਾਂ ...
ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

Punjab
ਫਾਜ਼ਿਲਕਾ, 8 ਜੁਲਾਈ ਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕਰਦਿਆਂ ਕੀਤਾ। ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ ਉਦੋਂ ਤੋ ਹੀ ਸਿਹਤ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਵੀ ਵੱਖ—ਵੱਖ ਮਾਹਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਤਾਇਨਾਤੀ ਦੇ ਨਾਲ—ਨਾਲ ਹਰੇਕ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪੂਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲੋੜੀਂਦੀਆਂ ਸਿਹਤ ਸੁਵਿਧਾਵਾਂ ਦੀ ਪੂਰਤੀ ਹ...