ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ : ਜਸਪ੍ਰੀਤ ਸਿੰਘ
ਬਠਿੰਡਾ, 8 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਮੀਨੀ ਪੱਧਰ ’ਤੇ ਸਥਿਤ ਬਲਾਕ ਏ ’ਚ ਕਮਰਾ ਨੰਬਰ ਜੀ-1 ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਸ ਕੇਂਦਰ ਵਿਖੇ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਨੂੰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇਥੇ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਕਿਸ ਅਧਿਕਾਰੀ ...







