Saturday, March 14
Shadow

Punjab

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਟੀਵੀ9ਭਾਰਤਵਰਸ਼ ਅਤੇ ਜ਼ੀ ਨਿਊਜ਼ ਦੇ ਸੀਨੀਅਰ ਪੱਤਰਕਾਰ ਸ੍ਰੀ ਆਰ.ਐਨ. ਕਾਂਸਲ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਿਪੋਰਟਾਂ ਅਨੁਸਾਰ ਸ੍ਰੀ ਕਾਂਸਲ, ਜੋ 53 ਵਰ੍ਹਿਆਂ ਦੇ ਸਨ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸਜੂਮਾਂ ਨੇੜੇ ਦਰਦਨਾਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਧੀ ਅਤੇ ਉਨ੍ਹਾਂ ਦੀ ਮਾਂ ਹਨ। ਮੀਡੀਆ ਵਿੱਚ ਸ੍ਰੀ ਕਾਂਸਲ ਦੇ ਯੋਗਦਾਨ ਨੂੰ ਯਾਦ  ਕਰਦਿਆਂ ਸ. ਬੈਂਸ ਨੇ ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।...
ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਚਾਰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਜਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੀ ਹਾਜ਼ਰੀ ਭਰਨਗੇ। ਮੁੱਖ ਸਕੱਤਰ ਨੇ ਕਿਹਾ ਕਿ 500 ਡਰੋਨਾਂ ਦੁਆਰਾ 23 ਤੋਂ 29 ਨਵੰਬਰ ਤੱਕ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਲਾਸ਼ਾਨੀ ਸ਼ਹਾਦਤ ਦੀ ਵਿਲੱਖਣ ਪ੍ਰਸਤੂਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਲਾਈਟ ਐਂਡ ਸਾਊਡ ਸ...
ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 13 ਨਵੰਬਰ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਉਦਘਾਟਨ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ 13 ਤੋਂ 15 ਨਵੰਬਰ ਤੱਕ ਚੱਲਣ ਵਾਲਾ ਇਹ ਮੇਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੈਨਸ਼ਨਰਾਂ ਨੂੰ ਪੋਰਟਲ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਲਈ ਕਰਵਾਇਆ ਜਾ ਰਿਹਾ ਹੈ। ਪਹਿਲੇ ਦਿਨ ਹੀ, ਅੱਜ ਪੂਰੇ ਰਾਜ ਵਿੱਚ 5,320 ਤੋਂ ਵੱਧ ਪੈਨਸ਼ਨਰਾਂ ਨੇ ਪੋਰਟਲ 'ਤੇ ਸਫਲਤਾਪੂਰਵਕ ਰਜਿਸਟਰੇਸ਼ਨ ਕੀਤੀ। ਸੁਚਾਰੂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਅਧਿਕਾਰੀ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਮੌਕੇ 'ਤੇ ਹੱਲ ਕਰਨ ਲਈ ਸਾਰੇ ਜ਼ਿਲ੍ਹਾ ਪੱਧਰੀ ਸ...
ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

National, Politics, Punjab
*ਚੰਡੀਗੜ੍ਹ, 13 ਨਵੰਬਰ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਸੂਬੇ ਦੇ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਮੀਟਿੰਗ ਦੌਰਾਨ ਏਡੀਜੀਪ...
ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ। ਮੰਤਰੀ ਸ਼੍ਰੀ ਭਗਤ ਨੇ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੀ ਯੋਜਨਾ ‘ਆਪਣਾ ਪਿੰਡ ਆਪਣਾ ਬਾਗ਼’ ਅਧੀਨ ਹੋਈ ਪ੍ਰਗਤੀ ਅਤੇ ਵਿਭਾਗ ਵਿੱਚ ਚੱਲ ਰਹੇ ਹੋਰ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਮੰਤਰੀ ਨੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਤੋਂ ਪ੍ਰਗਤੀ ਅਧੀਨ ਪ੍ਰੋਜੈਕਟਾਂ ਜਿਨ੍ਹਾਂ ਵਿੱਚ ਪੌਲੀ ਹਾਊਸਾਂ ਤੋਂ ਇਲਾਵਾ ਸੂਬੇ ਵਿੱਚ ਫਲਾਂ ਅਤੇ ਸਬਜ਼ੀਆਂ ਸਬੰਧੀ ਉਤਪਾਦਨ ਦਾ ਵੀ ਵਿਸ਼ੇਸ਼ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦੇ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੇ ਲੱਗਣ ਵਾਲੇ ਫ਼ਲਦਾਰ ਬਾਗਾਂ ਤੋਂ ਹੋਣ ਵਾਲ...
ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਵੱਕਾਰੀ ਮੁਕਾਬਲੇ ਵਿੱਚ ਰਜਿਸਟ੍ਰੇਸ਼ਨ ਦਾ ਅੰਕੜਾ 2,25,916 ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਨੂੰ ਮਿਲਿਆ ਹੁੰਗਾਰਾ ਕੌਮਾਂਤਰੀ ਪੱਧਰ ‘ਤੇ ਪੰਜਾਬੀ ਭਾਸ਼ਾ ਦੇ ਪਸਾਰੇ ਦਾ ਠੋਸ ਪ੍ਰਮਾਣ ਹੈ। ਇਸ ਸਾਲ ਦਾ ਅੰਕੜਾ ਪਿਛਲੇ ਐਡੀਸ਼ਨਾਂ, ਜਿਨ੍ਹਾਂ ਵਿੱਚ ਕ੍ਰਮਵਾਰ 24,698 ਅਤੇ 6,689 ਰਜਿਸਟ੍ਰੇਸ਼ਨਾਂ ਹੋਈਆਂ ਸਨ, ਨਾਲੋਂ ਤਰੱਕੀ ਦੀ ਇੱਕ ਵੱਡੀ ਪੁਲਾਂਘ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਵਿੱਚ ਲਗਭਗ ਨੌਂ ਗੁਣਾ ਵਾਧਾ ਨੌਜਵਾਨਾਂ ਵਿੱਚ ਉਤਸ਼ਾਹ ਦੀ ਵੱਡੀ ਲਹਿਰ ਦਾ ਪ੍ਰਮਾਣ ਹੈ। ਇਸ ਵੱਡੇ ਹੁੰਗਾਰੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੁਨੀਆ ਭਰ ਦੇ 2.2...
5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ

5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ

Crime, National, Politics, Punjab
ਚੰਡੀਗੜ੍ਹ, 13 ਨਵੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ। 6 ਨਵੰਬਰ 2025 ਨੂੰ ਦੋਸ਼ੀ ਏ.ਐਸ.ਆਈ. ਨੇ ਉਸਨੂੰ ਵਟਸਐਪ ਰਾਹੀਂ ਫ਼ੋਨ ਕੀਤਾ ਅਤੇ ਉਸਨੂੰ ਜੁਡੀਸ਼ੀਅਲ ਕੰਪਲੈਕਸ ਮੋਗਾ ਪਹੁੰਚਣ ਲਈ ਕਿਹਾ, ਜਿੱਥੇ ਉਸਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ। ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵ...
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ 'ਤੇ ਵਿਕਾਸ ਨੂੰ ਤੇਜ਼ ਕਰਨ, ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਮਹੱਤਵਪੂਰਨ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਦੇ ਅੰਤ ਤੱਕ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ, ਤਾਂ ਜੋ ਪੇਂਡੂ ਵਿਕਾਸ ਲਈ ਸਰੋਤਾਂ ਦਾ ਨਿਰੰਤਰ ਪ੍ਰਵਾਹ ਯਕੀਨੀ ਬਣਾਇਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਸਨ ਅਤੇ ਇਸੇ ਲੜੀ ਵਿੱਚ ਇਸ ਕਿਸ਼ਤ ਦੀ ਵਰਤੋਂ ਪਿੰਡਾਂ ਵਿੱਚ ਸੈਨੀਟੇਸ਼ਨ ਬਾਕਸ ਸਥਾਪਤ ਕਰਨ ਸਮੇਤ ਗ੍ਰਾਮ ਪੰਚਾਇਤਾਂ ਦੇ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 13 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 257ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 257 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,386 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋ ਭੁੱਕੀ, 110 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇ...